ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ

Wednesday, Aug 12, 2026 - 02:35 AM (IST)

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰਣਜੀਤ ਬਾਵਾ

ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਫਿਲਮੀ ਕਲਾਕਾਰ ਰਣਜੀਤ ਬਾਵਾ ਨੇ ਮੱਥਾ ਟੇਕ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਆਮ ਸ਼ਰਧਾਲੂ ਵਾਂਗ ਗੁਰੂ ਘਰ ਦੀ ਪ੍ਰਕਰਮਾ ਕਰਦੇ ਹੋਏ ਸੱਚਖੰਡ ਵਿਖੇ ਬੈਠ ਕੁਝ ਸਮਾਂ ਗੁਰਬਾਣੀ ਕੀਰਤਨ ਸੁਣਿਆ ਉੱਥੇ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਵੀ ਕੀਤੀ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਜੀਤ ਬਾਵਾ ਨੇ ਆਖਿਆ ਕਿ ਉਹ ਆਪਣਾ ਕੋਈ ਵੀ ਪ੍ਰੋਜੈਕਟ ਸ਼ੁਰੂ ਕਰਨ ਤੋਂ ਪਹਿਲਾਂ ਅਤੇ ਮੁਕੰਮਲ ਹੋਣ ਤੋਂ ਬਾਅਦ ਵਿੱਚ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਜਰੂਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ ਦੇ ਇਸ ਘਰ ਵਿੱਚ ਨਤਮਸਤਕ ਹੋਣ ਤੋਂ ਬਾਅਦ ਸ਼ੁਰੂ ਕੀਤਾ ਗਿਆ ਕੋਈ ਵੀ ਕੰਮ ਜ਼ਰੂਰ ਨੇਪਰੇ ਚੜ੍ਹਦਾ ਹੈ ਅਤੇ ਉਸ ਕੰਮ ਵਿੱਚ ਹਮੇਸ਼ਾ ਹੀ ਤਰੱਕੀ ਮਿਲਦੀ ਹੈ।
 


author

Inder Prajapati

Content Editor

Related News