ਫੈਨਜ਼ ਨੂੰ ਵੱਡਾ ਝਟਕਾ, ਮਸ਼ਹੂਰ ਗਾਇਕ ਦਾ ਕੰਸਰਟ ਹੋਇਆ ਰੱਦ
Friday, Dec 13, 2024 - 12:25 PM (IST)
ਵੈੱਬ ਡੈਸਕ- ਫੈਨਜ਼ ਨੂੰ ਵੱਡਾ ਝਟਕਾ ਲੱਗਿਆ ਹੈ। ਮਸ਼ਹੂਰ ਗਾਇਕ ਰਣਜੀਤ ਬਾਵਾ ਦਾ ਹਿਮਾਚਲ ‘ਚ ਸ਼ੋਅ ਰੱਦ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹਿੰਦੂ ਜੰਥੇਬੰਦਿਆਂ ਦੇ ਪ੍ਰਦਸ਼ਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦਿਆਂ ਸ਼ੋਅ ਰੱਦ ਕੀਤਾ ਗਿਆ ਹੈ।
ਦਰਅਸਲ ਗੀਤ ‘ਚ ਇੰਤਾਰਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮ ਸਨ। ਦੇਵੀ-ਦੇਵਤੀਆਂ ‘ਤੇ ਇੰਤਾਰਜ਼ਯੋਗ ਟਿੱਪਣੀ ਕੀਤੀ ਗਈ ਸੀ। ਇਹ ਕੰਸਰਟ 15 ਦੰਸਬਰ ਨੂੰ ਲਾਲਾਗੜ੍ਹ ਦੇ ਰੈੱਡ ਕ੍ਰਾਸ ਮੇਲੇ ‘ਚ ਹੋਣਾ ਸੀ। ਜਾਣਕਾਰੀ ਮੁਤਾਬਕ ਹੁਣ ਰਣਜੀਤ ਦੀ ਜਗ੍ਹਾ ਕੁਲਵਿੰਦਰ ਬਿੱਲਾ ਪਰਫਾਮੈਂਸ ਦੇਣਗੇ।
ਕੀ ਹੈ ਮਾਮਲਾ
ਦੱਸ ਦਈਏ ਕਿ ਰਣਜੀਤ ਬਾਵਾ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਜਨੇਊ, ਭਗਵਾਨ ਸ਼ਿਵ ਜੀ ਅਤੇ ਗਊ ਮਾਤਾ 'ਤੇ ਗਲਤ ਟਿੱਪਣੀ ਕੀਤੀ ਸੀ। ਜਦੋਂ 2022 ਚੰਬਾ ਮਿੰਜਰ ਮੇਲੇ 'ਚ ਰਣਜੀਤ ਬਾਵਾ ਦਾ ਸ਼ੋਅ ਸੀ, ਜੋ ਕਿ ਪਹਿਲਾਂ ਵੀ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ- ਸਰਦੀਆਂ 'ਚ ਜ਼ਰੂਰ ਕਰੋ 'ਦੇਸੀ ਘਿਓ' ਨਾਲ ਸਰੀਰ ਦੀ ਮਾਲਿਸ਼, ਕਈ ਸਮੱਸਿਆਵਾਂ ਹੋਣਗੀਆਂ ਦੂਰ
ਦੱਸਣਯੋਗ ਹੈ ਕਿ 15 ਸਾਲ ਤੱਕ ਲੰਬਾ ਸੰਘਰਸ਼, ਕਈ ਔਕੜਾਂ, ਤਕਲੀਫਾਂ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਰਣਜੀਤ ਬਾਵਾ ਨੇ ਹਿੰਮਤ ਨਾ ਹਾਰੀ ਅਤੇ ਜ਼ਿੰਦਗੀ 'ਚ ਕੁਝ ਕਰਨ ਦੇ ਜਜ਼ਬੇ ਨਾਲ ਉਨ੍ਹਾਂ ਨੇ ਹਰ ਔਕੜ ਨੂੰ ਬਹੁਤ ਹੀ ਆਸਾਨੀ ਨਾਲ ਪਾਰ ਕੀਤਾ। ਉਨ੍ਹਾਂ ਦੇ ਸੰਘਰਸ਼ ਦਾ ਸਫ਼ਰ ਸਾਲ 1999 'ਚ ਸ਼ੁਰੂ ਹੋਇਆ ਸੀ ਅਤੇ ਇਸ ਸੰਘਰਸ਼ 'ਚ ਉਨ੍ਹਾਂ ਦਾ ਸਾਥ ਮਾਸਟਰ ਮੰਗਲ ਸਿੰਘ ਨੇ ਦਿੱਤਾ ਸੀ। ਰਣਜੀਤ ਸਿੰਘ ਬਾਜਵਾ ਨੂੰ ਰਣਜੀਤ ਬਾਵਾ ਬਣਾਉਣ 'ਚ ਉਨ੍ਹਾਂ ਦਾ ਵੱਡਾ ਕਿਰਦਾਰ ਰਿਹਾ ਹੈ।
ਇਹ ਵੀ ਪੜ੍ਹੋ- ਕੀ ਪ੍ਰੈਗਨੈਂਟ ਹੈ ਅਦਾਕਾਰਾ ਸੋਨਾਕਸ਼ੀ ਸਿਨਹਾ?
ਰਣਜੀਤ ਬਾਵਾ ਦਾ ਪਹਿਲਾ ਗੀਤ 'ਜੱਟ ਦੀ ਅਕਲ' 2013 'ਚ ਆਇਆ ਸੀ। ਇਸ ਗੀਤ ਤੋਂ ਪਹਿਲਾਂ ਹੀ ਸਾਲ 2012 'ਚ ਮਾਸਟਰ ਮੰਗਲ ਸਿੰਘ ਜੀ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਸਨ। ਰਣਜੀਤ ਬਾਵਾ ਨੂੰ ਇਸ ਗੱਲ ਦਾ ਬਹੁਤ ਹੀ ਅਫਸੋਸ ਹੈ ਕਿ ਜਦੋਂ ਉਹ ਕਾਮਯਾਬ ਹੋ ਗਏ ਪਰ ਮਾਸਟਰ ਮੰਗਲ ਸਿੰਘ ਉਨ੍ਹਾਂ ਦੀ ਇਸ ਕਾਮਯਾਬੀ ਨੂੰ ਦੇਖਣ ਲਈ ਇਸ ਦੁਨੀਆ 'ਚ ਨਹੀਂ ਹਨ। ਅੱਜ ਰਣਜੀਤ ਬਾਵਾ ਦਾ ਨਾਂ ਕਾਮਯਾਬ ਗਾਇਕਾਂ ਦੀ ਲਿਸਟ 'ਚ ਆਉਂਦਾ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਇਕ ਤੋਂ ਬਾਅਦ ਇਕ ਹਿੱਟ ਗੀਤ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।