ਰਣਵੀਰ ਸਿੰਘ ਦੀ ਕਾਰ ਤੇ ਮੋਟਰ ਸਾਈਕਲ ਦੀ ਹੋਈ ਭਿਆਨਕ ਟੱਕਰ, ਹਾਦਸੇ ਦੀ ਵੀਡੀਓ ਵਾਇਰਲ
Friday, Oct 16, 2020 - 03:59 PM (IST)

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਦੀ ਕਾਰ ਨੂੰ ਇੱਕ ਬਾਈਕ ਸਵਾਰ ਨੇ ਟੱਕਰ ਮਾਰ ਦਿੱਤੀ ਹੈ। ਹਾਲਾਂਕਿ ਇਸ ਹਾਦਸੇ ਵਿਚ ਕਿਸੇ ਨੂੰ ਵੀ ਸੱਟ ਨਹੀਂ ਵੱਜੀ। ਇਸ ਹਾਦਸੇ ਦੌਰਾਨ ਰਣਵੀਰ ਸਿੰਘ ਕਾਰ ਵਿਚੋਂ ਉਤਰੇ ਅਤੇ ਕਾਰ ਦਾ ਨੁਕਸਾਨ ਦੇਖਿਆ ਤੇ ਉਥੋ ਚਲੇ ਗਏ। ਇਸ ਹਾਦਸੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਰਣਵੀਰ ਸਿੰਘ ਪੱਤਰਕਾਰਾਂ ਨੂੰ ਹੱਥ ਹਿਲਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ 'ਤੇ ਲੋਕਾਂ ਵੱਲੋਂ ਲਗਤਾਰ ਕੁਮੈਂਟ ਕੀਤੇ ਜਾ ਰਹੇ ਹਨ। ਕੁਝ ਲੋਕ ਰਣਵੀਰ ਦੀ ਸਲਾਮਤੀ ਲਈ ਪਰਮਾਤਮਾ ਦਾ ਸ਼ੁਕਰੀਆ ਵੀ ਅਦਾ ਕਰ ਰਹੇ ਹਨ ।
ਰਣਵੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਛੇਤੀ ਹੀ ਕਬੀਰ ਖ਼ਾਨ ਵੱਲੋਂ ਨਿਰਦੇਸ਼ਿਤ ਫ਼ਿਲਮ '83' ਵਿਚ ਕਪਿਲ ਦੇਵ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ। ਇਸ ਤੋਂ ਇਲਾਵਾ ਉਹ ਯਸ਼ਰਾਜ ਬੈਨਰ ਹੇਠ ਬਣ ਰਹੀ ਫ਼ਿਲਮ ਵਿਚ ਵੀ ਨਜ਼ਰ ਆਉਣਗੇ।