ਰਣਵੀਰ ਸਿੰਘ ਦੀ ਨਵੀਂ ਫ਼ਿਲਮ ਦਾ ਐਲਾਨ, ਸਾਹਮਣੇ ਆਏ ਪੂਰੀ ਸਟਾਰਕਾਸਟ ਦੇ ਚਿਹਰੇ

Saturday, Jul 27, 2024 - 05:30 PM (IST)

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਅੱਜ 27 ਜੁਲਾਈ ਨੂੰ ਫ਼ਿਲਮ 'ਉਰੀ: ਦਿ ਸਰਜੀਕਲ ਸਟ੍ਰਾਈਕ' ਦੇ ਨਿਰਦੇਸ਼ਕ ਆਦਿਤਿਆ ਧਰ ਨਾਲ ਆਪਣੇ ਨਵੇਂ ਪ੍ਰੋਜੈਕਟ ਦਾ ਐਲਾਨ ਕਰ ਦਿੱਤਾ ਹੈ। ਇਸ ਪ੍ਰੋਜੈਕਟ 'ਤੇ ਲੰਬੇ ਸਮੇਂ ਤੋਂ ਚਰਚਾ ਚੱਲ ਰਹੀ ਸੀ। ਰਣਵੀਰ ਸਿੰਘ ਅਤੇ ਆਦਿਤਿਆ ਧਰ ਦੇ ਇਸ ਪ੍ਰੋਜੈਕਟ ਦਾ ਨਾਮ 'ਧੁਰੰਧਰ' ਦੱਸਿਆ ਜਾ ਰਿਹਾ ਹੈ। ਹਾਲਾਂਕਿ, ਮੇਕਰਸ ਨੇ ਅਜੇ ਫ਼ਿਲਮ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ। ਫ਼ਿਲਮ 'ਧੁਰੰਧਰ' ਇੱਕ ਮਾਸ ਐਕਸ਼ਨ ਥ੍ਰਿਲਰ ਫ਼ਿਲਮ ਹੋਵੇਗੀ। ਅੱਜ ਇਸ ਫ਼ਿਲਮ ਦੀ ਪੂਰੀ ਸਟਾਰ ਕਾਸਟ ਦੇ ਚਿਹਰਿਆਂ ਤੋਂ ਪਰਦਾ ਹਟਾ ਦਿੱਤਾ ਗਿਆ ਹੈ। ਇਹ ਮਲਟੀ-ਸਟਾਰਰ ਫ਼ਿਲਮ ਹੈ। ਰਣਵੀਰ ਸਿੰਘ, ਆਦਿਤਿਆ ਧਰ ਅਤੇ ਫਿਲਮ ਨਾਲ ਜੁੜੇ ਸਾਰੇ ਕਲਾਕਾਰਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਕੇ ਫ਼ਿਲਮ ਦਾ ਐਲਾਨ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਖ਼ੂਬਸੂਰਤ ਬਾਲਾ ਨੂੰ ਮੌਤ ਨੇ ਇੰਝ ਪਾਇਆ ਘੇਰਾ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

ਸਟਾਰ ਕਾਸਟ
ਇਸ ਫ਼ਿਲਮ ਦੇ ਨਿਰਦੇਸ਼ਕ ਨੇ ਰਣਵੀਰ ਸਿੰਘ ਦੇ ਨਾਲ ਆਪਣੀ ਪਤਨੀ ਯਾਮੀ ਗੌਤਮ ਨੂੰ ਵੀ ਫ਼ਿਲਮ ਦਾ ਅਹਿਮ ਹਿੱਸਾ ਬਣਾਇਆ ਹੈ। ਹਾਲਾਂਕਿ, ਸਾਹਮਣੇ ਆਈ ਸਟਾਰ ਕਾਸਟ 'ਚ ਅਦਾਕਾਰਾ ਦਾ ਚਿਹਰਾ ਅਜੇ ਨਹੀਂ ਦਿਖਾਇਆ ਗਿਆ ਹੈ। ਫ਼ਿਲਮ 'ਚ ਰਣਵੀਰ ਸਿੰਘ ਦੇ ਨਾਲ ਸੰਜੇ ਦੱਤ, ਆਰ. ਮਾਧਵਨ, ਅਕਸ਼ੇ ਖੰਨਾ ਅਤੇ ਅਰਜੁਨ ਰਾਮਪਾਲ ਐਕਸ਼ਨ ਕਰਨ ਜਾ ਰਹੇ ਹਨ। ਇਨ੍ਹਾਂ ਸਾਰਿਆਂ ਦੀਆਂ ਤਸਵੀਰਾਂ ਫ਼ਿਲਮ ਦੇ ਪੋਸਟਰ 'ਚ ਛਪੀਆਂ ਹਨ। ਰਣਵੀਰ ਸਿੰਘ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ, ਇਹ ਮੇਰੇ ਪ੍ਰਸ਼ੰਸਕਾਂ ਲਈ ਹੈ, ਜੋ ਮੇਰੇ ਲਈ ਬਹੁਤ ਸਬਰ ਰੱਖਦੇ ਹਨ ਅਤੇ ਇਸ ਪਲ ਦਾ ਇੰਤਜ਼ਾਰ ਕਰ ਰਹੇ ਹਨ। ਮੈਂ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਮੈਂ ਤੁਹਾਡੇ ਨਾਲ ਵਾਅਦਾ ਕਰਦਾ ਹਾਂ ਕਿ ਤੁਹਾਡੇ ਲਈ ਅਜਿਹੀ ਫ਼ਿਲਮ ਲੈ ਕੇ ਆ ਰਿਹਾ ਹਾਂ, ਜੋ ਪਹਿਲਾਂ ਕਦੇ ਨਹੀਂ ਦੇਖੀ ਹੋਵੇਗੀ। ਤੁਹਾਡੇ ਆਸ਼ੀਰਵਾਦ ਨਾਲ ਅਸੀਂ ਇੱਕ ਨਵੀਂ ਸ਼ੁਰੂਆਤ ਵੱਲ ਵਧ ਰਹੇ ਹਾਂ, ਇਸ ਵਾਰ ਇਹ ਨਿੱਜੀ ਹੈ। ਇਹ ਫ਼ਿਲਮ ਜੀਓ ਸਟੂਡੀਓ ਅਤੇ ਬੀ62 ਸਟੂਡੀਓ ਦੁਆਰਾ ਮਿਲ ਕੇ ਬਣਾਈ ਜਾ ਰਹੀ ਹੈ। ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਇਕ ਮਿਸ਼ਨ ਬੇਸਡ ਫ਼ਿਲਮ ਹੈ, ਜੋ ਪਾਕਿਸਤਾਨ ਨਾਲ ਸਬੰਧਤ ਹੈ।

ਕਦੋਂ ਹੋਵੇਗੀ ਰਿਲੀਜ਼?
ਫ਼ਿਲਮ ਦੇ ਪ੍ਰੀ-ਪ੍ਰੋਡਕਸ਼ਨ ਦਾ ਕੰਮ ਚੱਲ ਰਿਹਾ ਹੈ। ਇਸ ਫ਼ਿਲਮ ਦਾ ਨਿਰਮਾਣ ਜੁਲਾਈ ਮਹੀਨੇ ਦੇ ਅੰਤ ਤੱਕ ਸ਼ੁਰੂ ਹੋ ਸਕਦਾ ਹੈ ਅਤੇ ਫ਼ਿਲਮ ਦੀ ਸ਼ੂਟਿੰਗ ਭਾਰਤ ਅਤੇ ਇਸ ਤੋਂ ਬਾਹਰ ਦੇ ਦੇਸ਼ਾਂ 'ਚ ਕੀਤੀ ਜਾਵੇਗੀ। ਇਸ ਫ਼ਿਲਮ ਨੂੰ ਆਦਿਤਿਆ ਧਰ ਨੇ ਖੁਦ ਲਿਖਿਆ ਹੈ ਅਤੇ ਜੀਓ ਸਟੂਡੀਓ ਦੇ ਨਾਲ ਮਿਲ ਕੇ ਫ਼ਿਲਮ ਦਾ ਨਿਰਮਾਣ ਕਰ ਰਹੇ ਹਨ। ਖ਼ਬਰਾਂ ਦੀ ਮੰਨੀਏ ਤਾਂ ਇਸ ਫਿਲਮ ਦਾ ਬਜਟ 300 ਕਰੋੜ ਰੁਪਏ ਹੈ। ਇਸ ਦੇ ਨਾਲ ਹੀ ਇਹ ਫ਼ਿਲਮ ਸਾਲ 2025 ਦੇ ਦੂਜੇ ਅੱਧ 'ਚ ਰਿਲੀਜ਼ ਹੋਣ ਵਾਲੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 


sunita

Content Editor

Related News