ਰਣਵੀਰ ਸਿੰਘ ਨੇ ਗਾਣਾ ਗਾ ਕੇ ਦਿੱਤੀ ਮਾਂ ਨੂੰ ਜਨਮ ਦਿਨ ਦੀ ਵਧਾਈ (ਵੀਡੀਓ)
Tuesday, Aug 24, 2021 - 12:02 PM (IST)

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਣਵੀਰ ਸਿੰਘ ਦਾ ਇੱਕ ਵੀਡਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਆਪਣੀ ਮਾਂ ਅਤੇ ਪਤਨੀ ਦੀਪਿਕਾ ਪਾਦੂਕੋਣ ਦੇ ਨਾਲ ਨਜ਼ਰ ਆ ਰਹੇ ਹਨ। ਇਹ ਵੀਡੀਓ ਬੀਤੇ ਦਿਨ ਅਦਾਕਾਰ ਦੀ ਮਾਂ ਦੇ ਜਨਮ ਦਿਨ ਦੀ ਹੈ। ਜਿਸ ਮੌਕੇ ਅਦਾਕਾਰ ਗਾਣਾ ਗਾ ਕੇ ਆਪਣੀ ਮਾਤਾ ਜੀ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ। ਇਸ ਮੌਕੇ ਉਨ੍ਹਾਂ ਦੀ ਮਾਤਾ ਵੀ ਬੇਹੱਦ ਖੁਸ਼ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਬੀਤੇ ਦਿਨ ਰਣਵੀਰ ਸਿੰਘ ਦੀ ਮਾਂ ਦਾ ਜਨਮ ਦਿਨ ਸੀ। ਰਣਵੀਰ ਸਿੰਘ ਦਾ ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਰਣਵੀਰ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਦੀਪਿਕਾ ਪਾਦੂਕੋਣ ਦੇ ਨਾਲ ਉਨ੍ਹਾਂ ਨੇ ਲਵ ਮੈਰਿਜ ਕਰਵਾਈ ਹੈ ।