ਚੰਡੀਗੜ੍ਹ 'ਚ ਰੈਪਰ ਬਾਦਸ਼ਾਹ ਦੇ ਨਾਈਟ ਕਲੱਬ 'ਚ ਹੋਇਆ ਧਮਾਕਾ
Tuesday, Nov 26, 2024 - 11:05 AM (IST)
ਨਵੀਂ ਦਿੱਲੀ- ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਨਾਈਟ ਕਲੱਬਾਂ ਨੇੜੇ ਮੰਗਲਵਾਰ ਸਵੇਰੇ ਕਰੀਬ 4 ਵਜੇ ਦੋ ਜ਼ਬਰਦਸਤ ਧਮਾਕੇ ਹੋਏ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕੇ ਦੇਸੀ ਬੰਬਾਂ ਨਾਲ ਕੀਤੇ ਗਏ ਸਨ। ਇਸ ਧਮਾਕੇ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਕਲੱਬ 'ਚ ਧਮਾਕਾ ਹੋਇਆ ਹੈ, ਉਹ ਰੈਪਰ ਬਾਦਸ਼ਾਹ ਦਾ ਹੈ। NIA ਦੀ ਟੀਮ ਮਾਮਲੇ ਦੀ ਜਾਂਚ ਲਈ ਮੌਕੇ 'ਤੇ ਪਹੁੰਚ ਰਹੀ ਹੈ।
ਇਹ ਵੀ ਪੜ੍ਹੋ- AR ਰਹਿਮਾਨ ਨੂੰ ਪਿਤਾ ਮੰਨਦੀ ਹੈ ਮੋਹਿਨੀ ਡੇ, ਅਫੇਅਰ ਦੀਆਂ ਖ਼ਬਰਾਂ 'ਤੇ ਤੋੜੀ ਚੁੱਪੀ
ਜਾਣਕਾਰੀ ਅਨੁਸਾਰ ਮੁੱਢਲੀ ਜਾਣਕਾਰੀ ਅਨੁਸਾਰ ਇਹ ਧਮਾਕੇ ਦੇਸੀ ਬੰਬਾਂ ਕਾਰਨ ਹੋਏ ਹਨ। ਪੁਲਸ ਸੂਤਰਾਂ ਅਨੁਸਾਰ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਤੜਕੇ ਇਨ੍ਹਾਂ ਨਾਈਟ ਕਲੱਬਾਂ ਨੇੜੇ ਸ਼ੱਕੀ ਵਿਸਫੋਟਕ ਸੁੱਟੇ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀਆਂ ਨੇ ਮੰਗਲਵਾਰ ਸਵੇਰੇ 4 ਵਜੇ ਦੇ ਕਰੀਬ ਇਹ ਹਮਲਾ ਕੀਤਾ। ਹਾਲਾਂਕਿ ਇਸ ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ