ਰੈਪਰ ਹਨੀ ਸਿੰਘ ਨੇ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਨੂੰ ਵਿਆਹ ਦੀਆਂ ਦਿੱਤੀਆਂ ਵਧਾਈਆਂ

06/15/2024 1:27:26 PM

ਮੁੰਬਈ- ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਜ਼ਹੀਰ ਇਕਬਾਲ ਨਾਲ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ। ਹਾਲ ਹੀ 'ਚ ਇਸ ਜੋੜੇ ਦੇ ਵਿਆਹ ਦਾ ਕਾਰਡ ਵੀ ਵਾਇਰਲ ਹੋਇਆ ਸੀ। ਹੁਣ ਗਾਇਕ ਅਤੇ ਰੈਪਰ ਹਨੀ ਸਿੰਘ ਨੇ ਸੋਨਾਕਸ਼ੀ ਅਤੇ ਜ਼ਹੀਰ ਦੇ ਵਿਆਹ ਦੀ ਪੁਸ਼ਟੀ ਕੀਤੀ ਹੈ।

PunjabKesari

ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਸੋਨਾਕਸ਼ੀ ਸਿਨਹਾ ਨੇ ਇੱਕ ਅਦਾਕਾਰਾ ਅਤੇ ਦਿੱਗਜ ਅਦਾਕਾਰ ਸ਼ਤਰੂਘਨ ਸਿਨਹਾ ਦੀ ਬੇਟੀ ਦੇ ਤੌਰ 'ਤੇ ਕਾਫ਼ੀ ਨਾਮ ਕਮਾਇਆ ਹੈ। ਸੁਪਰਸਟਾਰ ਸਲਮਾਨ ਖ਼ਾਨ ਦੀ ਫ਼ਿਲਮ 'ਦਬੰਗ' ਨਾਲ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਸੋਨਾਕਸ਼ੀ ਇਨ੍ਹੀਂ ਦਿਨੀਂ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੌਰਾਨ ਹਨੀ ਸਿੰਘ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਕ ਸਟੋਰੀ ਸ਼ੇਅਰ ਕਰਕੇ ਜੋੜੇ ਦੇ ਵਿਆਹ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਫਿਲਹਾਲ ਮੈਂ ਲੰਡਨ 'ਚ ਗੀਤ ਗਲੋਰੀ ਦੀ ਸ਼ੂਟਿੰਗ ਕਰ ਰਿਹਾ ਹਾਂ।ਪਰ ਮੈਂ ਆਪਣੇ ਬਿਜ਼ੀ ਸ਼ੈਡਿਊਲ 'ਚੋਂ ਸਮਾਂ ਕੱਢ ਕੇ ਸੋਨਾਕਸ਼ੀ ਦੇ ਵਿਆਹ 'ਚ ਸ਼ਾਮਲ ਹੋਣ ਦੀ ਪੂਰੀ ਕੋਸ਼ਿਸ਼ ਕਰਾਗਾਂ।

ਇਹ ਖ਼ਬਰ ਵੀ ਪੜ੍ਹੋ- ਬਾਲੀਵੁੱਡ 'ਚ ਛਾਏ ਦਿਲਜੀਤ ਦੋਸਾਂਝ, ਫ਼ਿਲਮ 'ਕਲਕੀ 2898 ਏ. ਡੀ 'ਚ ਗਾਇਆ ਗੀਤ

ਉਹ ਮੇਰੇ ਅਤੇ ਮੇਰੇ ਸਭ ਤੋਂ ਚੰਗੇ ਦੋਸਤ ਲਈ ਬਹੁਤ ਖ਼ਾਸ ਹੈ। ਉਸ ਨੇ ਕਈ ਵਾਰ ਮੇਰੀ ਮਦਦ ਕੀਤੀ ਹੈ। ਪਾਵਰ ਕਪਲ ਸੋਨਾਕਸ਼ੀ ਅਤੇ ਜ਼ਹੀਰ ਨੂੰ ਸ਼ੁਭਕਾਮਨਾਵਾਂ। ਭੋਲੇਨਾਥ ਉਨ੍ਹਾਂ 'ਤੇ ਆਸ਼ੀਰਵਾਦ ਬਣਾਏ ਰੱਖੇ। ਦੱਸ ਦੇਈਏ ਕਿ ਹਨੀ ਸਿੰਘ ਤੋਂ ਪਹਿਲਾਂ ਅਦਾਕਾਰਾ ਪੂਨਮ ਢਿੱਲੋਂ ਨੇ ਵੀ ਅਦਕਾਰਾ ਦੇ ਵਿਆਹ ਦਾ ਜ਼ਿਕਰ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News