ਦਿਲਜੀਤ ਦੋਸਾਂਝ ਤੇ ਨਸੀਬ ਦਾ ਵਧਿਆ ਵਿਵਾਦ, ਬਾਬਾ ਰਾਮਦੇਵ ਦੀ ਤਸਵੀਰ ਸਾਂਝੀ ਕਰ ਦੋਸਾਂਝਾਵਾਲੇ ਨੂੰ ਆਖ ''ਤੀ ਵੱਡੀ ਗੱਲ

Wednesday, May 15, 2024 - 11:21 AM (IST)

ਦਿਲਜੀਤ ਦੋਸਾਂਝ ਤੇ ਨਸੀਬ ਦਾ ਵਧਿਆ ਵਿਵਾਦ, ਬਾਬਾ ਰਾਮਦੇਵ ਦੀ ਤਸਵੀਰ ਸਾਂਝੀ ਕਰ ਦੋਸਾਂਝਾਵਾਲੇ ਨੂੰ ਆਖ ''ਤੀ ਵੱਡੀ ਗੱਲ

ਐਂਟਰਟੇਨਮੈਂਟ ਡੈਸਕ : ਗਲੋਬਲ ਸਟਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੇ ਇਲੂਮਿਨਾਟੀ ਸ਼ੋਅ ਨੂੰ ਲੈ ਕੇ ਅੰਤਰ ਰਾਸ਼ਟਰੀ ਪੱਧਰ ਬੱਲੇ-ਬੱਲੇ ਕਰਵਾ ਰਹੇ ਹਨ। ਉਥੇ ਹੀ ਦਿਲਜੀਤ ਦੇ ਇਸ ਸ਼ੋਅ ਨੂੰ ਲੈ ਕੇ ਵਿਵਾਦ ਵੀ ਖੜ੍ਹੇ ਹੋ ਰਹੇ ਹਨ। ਦਰਅਸਲ, ਰੈਪਰ ਨਸੀਬ ਵੱਲੋਂ ਦਿਲਜੀਤ ਦੇ ਇਲੂਮਿਨਾਟੀ ਸ਼ੋਅ 'ਤੇ ਲਗਾਤਾਰ ਕੁਮੈਂਟ ਕਰਕੇ ਉਸ ਖ਼ਿਲਾਫ਼ ਪੋਸਟਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਦਿਲਜੀਤ ਦੇ ਜਵਾਬ ਮਗਰੋਂ ਵੀ ਨਸੀਬ ਨਹੀਂ ਟਲਿਆ। ਹਾਲ ਹੀ 'ਚ ਰੈਪਰ ਨਸੀਬ ਨੇ ਇੱਕ ਹੋਰ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਨਸੀਬ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਪ੍ਰੋਫਾਈਲ 'ਤੇ ਗਲੋਬਲ ਸਟਾਰ ਦੀ ਮਜ਼ਾਕੀਆਂ ਤਸਵੀਰ ਲਗਾਈ। ਇਸ ਤੋਂ ਪਹਿਲਾਂ ਰੈਪਰ ਨਸੀਬ ਨੇ ਦੋਸਾਂਝਾਵਾਲੇ ਦੀ ਭਾਰਤੀ ਨਾਲ ਵੀ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਦਾ ਉਸ ਵੱਲੋਂ ਖੂਬ ਮਜ਼ਾਕ ਬਣਾਇਆ ਗਿਆ। ਹਾਲਾਂਕਿ ਪੋਸਟ ਸ਼ੇਅਰ ਕਰਨ ਮਗਰੋਂ ਕੁਝ ਹੀ ਮਿੰਟਾਂ 'ਚ ਰੈਪਰ ਨੇ ਇਹ ਪੋਸਟ ਡਿਲੀਟ ਕਰ ਦਿੱਤੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਕੋਲ 91 ਕਰੋੜ ਤੋਂ ਜ਼ਿਆਦਾ ਦੀ ਜਾਇਦਾਦ, 6.70 ਕਿਲੋ ਸੋਨੇ ਤੇ 60 ਕਿਲੋ ਚਾਂਦੀ ਦੇ ਗਹਿਣੇ

ਨਸੀਬ ਨੇ ਸਾਰੀਆਂ ਹੱਦਾਂ ਕੀਤੀਆਂ ਪਾਰ 
ਦੱਸ ਦੇਈਏ ਕਿ ਰੈਪਰ ਨਸੀਬ ਨੇ ਦਿਲਜੀਤ ਦੋਸਾਂਝ ਨੂੰ ਇਲੂਮਿਨਾਟੀ ਸਾਬਿਤ ਕਰਨ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਹੁਣ ਨਸੀਬ ਵੱਲੋਂ ਇੱਕ ਗੀਤ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਸ਼ੇਅਰ ਕਰਦਿਆਂ ਉਸ ਨੇ ਦੋਸਾਂਝਾਵਾਲੇ ਨੂੰ ਘੇਰਿਆ ਹੈ। ਹਾਲਾਂਕਿ ਸੋਸ਼ਲ ਮੀਡੀਆ 'ਤੇ ਲਗਾਤਾਰ ਟਰੋਲ ਹੋਣ ਤੋਂ ਬਾਅਦ ਵੀ ਰੈਪਰ ਨਸੀਬ ਲਗਾਤਾਰ ਗਲੋਬਲ ਸਟਾਰ ਦੀ ਬੁਰਾਈ ਕਰਦਾ ਨਜ਼ਰ ਆ ਰਿਹਾ ਹੈ।  

PunjabKesari

ਰੈਪਰ ਨਸੀਬ ਨੇ ਦਿਲਜੀਤ ਖਿਲਾਫ ਕਿਉਂ ਛੇੜੀ ਜੰਗ
ਰੈਪਰ ਨਸੀਬ ਦਾ ਇਹ ਕਹਿਣਾ ਹੈ ਕਿ ਦਿਲਜੀਤ ਦੋਸਾਂਝ ਸ਼ੈਤਾਨ ਦਾ ਪੁਜਾਰੀ ਹੈ। ਉਸ ਨੇ ਇੰਨੀ ਤਰੱਕੀ ਸ਼ੈਤਾਨ ਨੂੰ ਆਪਣੀ ਆਤਮਾ ਵੇਚ ਹਾਸਲ ਕੀਤੀ ਹੈ। ਇਸ ਤੋਂ ਬਾਅਦ ਹੀ ਇਹ ਸਿਲਸਿਲਾ ਜਾਰੀ ਹੈ, ਜਿਸ 'ਚ ਨਸੀਬ ਵੱਲੋਂ ਲਗਾਤਾਰ ਪੋਸਟਾਂ ਸ਼ੇਅਰ ਕਰ ਦਿਲਜੀਤ ਸਣੇ ਉਨ੍ਹਾਂ ਦੀ ਮੈਨੇਜਰ ਸੋਨਾਲੀ ਸਿੰਘ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਰਾਖੀ ਸਾਵੰਤ ਨੂੰ ਪਿਆ ਦਿਲ ਦਾ ਦੌਰਾ! ਹਸਪਤਾਲ ਤੋਂ ਵਾਇਰਲ ਹੋਈਆਂ ਤਸਵੀਰਾਂ

PunjabKesari

ਦਿਲਜੀਤ ਨੇ ਰੈਪਰ ਨਸੀਬ ਨੂੰ ਦਿੱਤਾ ਮੂੰਹ ਤੋੜ ਜਵਾਬ
ਦਿਲਜੀਤ ਦੋਸਾਂਝ ਵੱਲੋਂ ਰੈਪਰ ਨਸੀਬ ਨੂੰ ਤਿੱਖਾ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਸਾਦਗੀ ਭਰੇ ਅੰਦਾਜ਼ 'ਚ ਕਿਹਾ, ''ਸਭ ਗੋਵਿੰਦ ਹੈ, ਨਸੀਬ ਵੀਰੇ ਬਹੁਤ ਪਿਆਰ ਤੁਹਾਨੂੰ...ਰੱਬ ਤੁਹਾਨੂੰ ਬਹੁਤ-ਬਹੁਤ ਤਰੱਕੀ ਦੇਵੇ ਚੜ੍ਹਦੀ ਕਲਾ 'ਚ ਰੱਖੇ...ਉਹ ਆਪ ਹੀ ਬੋਲ ਰਿਹਾ ਤੇ ਆਪ ਹੀ ਜਵਾਬ ਵੀ ਦੇ ਰਿਹਾ...ਮੇਰੇ ਵੱਲੋਂ ਸਿਰਫ਼ ਪਿਆਰ ਤੇ ਪਿਆਰ... ਸ਼ੁਕਰ...।''

PunjabKesari

ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਜੈਕੀ ਸ਼ਰਾਫ ਨੇ ਖੜਕਾਇਆ ਅਦਾਲਤ ਦਾ ਦਰਵਾਜ਼ਾ, ਜਾਣੋ ਕੀ ਹੈ ਮਾਮਲਾ

ਕੈਨੇਡਾ 'ਚ ਬਣਾਇਆ ਰਿਕਾਰਡ
ਦਿਲਜੀਤ ਦੋਸਾਂਝ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਉਨ੍ਹਾਂ ਦਾ ਵੈਨਕੁਵਰ ਬੀਸੀ ਪਲੇਸ 'ਚ ਸ਼ੋਅ ਚਰਚਾ ਦਾ ਵਿਸ਼ਾ ਬਣਿਆ ਰਿਹਾ। ਇਸ ਸ਼ੋਅ ਰਾਹੀਂ ਕਲਾਕਾਰ ਨੇ ਖੂਬ ਸੁਰਖੀਆਂ ਬਟੋਰੀਆਂ। ਦਰਅਸਲ, ਇਸ ਸ਼ੋਅ 'ਚ 54 ਹਜ਼ਾਰ ਦਰਸ਼ਕਾਂ ਨੇ ਹਾਜ਼ਰੀ ਭਰੀ। ਜਿਸ ਤੋਂ ਬਾਅਦ ਦਿਲਜੀਤ ਦੋਸਾਂਝ ਲਗਾਤਾਰ ਚਰਚਾ 'ਚ ਹਨ। ਵੈਨਕੁਵਰ ਬੀਸੀ ਪਲੇਸ 'ਚ ਭਾਰੀ ਇਕੱਠ ਕਰਕੇ ਦਿਲਜੀਤ ਨੇ ਆਪਣੇ ਆਪ 'ਚ ਵੱਡਾ ਰਿਕਾਰਡ ਕਾਇਮ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ।

PunjabKesari

ਕੀ ਹੈ ਇਲੂਮਿਨਾਟੀ ?
ਖ਼ਬਰਾਂ ਮੁਤਾਬਕ, ਸੀਕਰੇਟ ਸੁਸਾਇਟੀ ਤੇ ਇਲੂਮਿਨਾਟੀ ਬੜੀ ਤੇਜ਼ੀ ਨਾਲ ਫ਼ਿਲਮੀ ਸਿਤਾਰਿਆਂ ਵਿਚਾਲੇ ਆਪਣੇ ਪੈਰ ਪਸਾਰ ਰਿਹਾ ਹੈ। ਇਹ ਸੁਸਾਇਟੀ ਸ਼ੈਤਾਨ ਲਈ ਕੰਮ ਕਰਦੀ ਹੈ। ਇੱਥੇ ਸ਼ੈਤਾਨ ਲੋਕਾਂ ਤੋਂ ਉਨ੍ਹਾਂ ਦੀ ਆਤਮਾ ਖਰੀਦਦਾ ਹੈ ਅਤੇ ਇਸ ਦੇ ਬਦਲੇ ਉਨ੍ਹਾਂ ਦੀ ਇੱਛਾ ਪੂਰੀ ਕਰਦਾ ਹੈ। ਫਿਰ ਬਾਅਦ 'ਚ ਉਨ੍ਹਾਂ ਤੋਂ ਆਪਣੀ ਮਨਮਰਜ਼ੀ ਪੂਰੀ ਕਰਵਾਉਂਦਾ ਹੈ। 

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News