ਰਸ਼ਮੀਕਾ ਮੰਦਾਨਾ ਨੇ ਗੋਲਡਨ ਲਹਿੰਗੇ ’ਚ ਦਿਖਾਈ ਬੋਲਡ ਲੁੱਕ, ਵੱਖਰੇ ਅੰਦਾਜ਼ ’ਚ ਦੇ ਰਹੀ ਪੋਜ਼

Tuesday, Sep 27, 2022 - 01:48 PM (IST)

ਰਸ਼ਮੀਕਾ ਮੰਦਾਨਾ ਨੇ ਗੋਲਡਨ ਲਹਿੰਗੇ ’ਚ ਦਿਖਾਈ ਬੋਲਡ ਲੁੱਕ, ਵੱਖਰੇ ਅੰਦਾਜ਼ ’ਚ ਦੇ ਰਹੀ ਪੋਜ਼

ਬਾਲੀਵੁੱਡ ਡੈਸਕ- ਅਦਾਕਾਰਾ ਰਸ਼ਮੀਕਾ ਮੰਦਾਨਾ ਇੰਨੀਂ ਦਿਨੀਂ ਸਰਖੀਆਂ ਚੁਰਾਉਂਦੀ ਨਜ਼ਰ ਆ ਰਹੀ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਐਕਟਿਵ ਅਦਾਕਾਰਾਂ ’ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ’ਤੇ ਨਵੇਂ ਅਪਡੇਟਸ, ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ  ਹੈ। ਰਸ਼ਮਿਕਾ ਮੰਦਾਨਾ ਦੀ ਮੁਸਕਰਾਹਟ ’ਤੇ ਪ੍ਰਸ਼ੰਸਕ ਦਿਲ ਹਾਰ ਬੈਠਦੇ ਹਨ। ਇਸੇ ਲਈ ਉਸ ਨੂੰ ਨੈਸ਼ਨਲ ਕ੍ਰਸ਼ ਵੀ ਕਿਹਾ ਜਾਂਦਾ ਹੈ। 

ਇਹ ਵੀ ਪੜ੍ਹੋ : ਮਾਲਦੀਵ ਪਹੁੰਚਦੇ ਹੀ ਜਲ ਪਰੀ ਬਣੀ ਹਿਨਾ ਖ਼ਾਨ, ਪਾਣੀ ਦੇ ਅੰਦਰ ਦਿਖਾਇਆ ਆਪਣਾ ਅੰਦਾਜ਼

PunjabKesari

ਹਾਲ ਹੀ ’ਚ ਰਸ਼ਮੀਕਾ ਦੇ ਫੋਟੇਸ਼ੂਟ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਸ ’ਚ ਅਦਾਕਾਰਾ ਦਾ ਗਲੈਮਰਸ ਅੰਦਾਜ਼ ਨਜ਼ਰ ਆ ਰਿਹਾ ਹੈ। ਰਸ਼ਮੀਕਾ ਨੇ ਤਸਵੀਰਾਂ ’ਚ ਗੋਲਡਨ ਸ਼ੀਮਰੀ ਲਹਿੰਗਾ ਪਾਇਆ ਹੋਇਆ ਹੈ।

PunjabKesari

ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਇਸ ਲਹਿੰਗੇ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਦੀ ਪੌਨੀ ਕੀਤੀ ਹੋਈ ਹੈ। ਅਦਾਕਾਰਾ ਦੇ ਝੁਮਕੇ ਉਸ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਦੀ ਪਤਨੀ ਨੇ ਪੁੱਤਰ ਨਾਲ ਤਸਵੀਰ ਕੀਤੀ ਸਾਂਝੀ, ਗੁਰਬਾਜ਼ ਦੀ ਮੁਸਕਾਨ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

ਅਦਾਕਾਰਾ ਇਸ ਲੁੱਕ ’ਚ ਕਾਫ਼ੀ ਬੋਲਡ ਨਜ਼ਰ ਆ ਰਹੀ ਹੈ। ਹਰ ਕੋਈ ਅਦਾਕਾਰਾ ਦੀਆਂ ਤਸਵੀਰਾਂ ਨੂੰ ਪਸੰਦ ਕਰ ਰਿਹਾ ਹੈ। ਰਸ਼ਮੀਕਾ ਦੇ ਚਿਹਰੇ ਦੀ ਮੁਸਕਾਨ ਉਸ ਦੀ ਖੂਬਸੂਰਤੀ ਨੂੰ ਹੋਰ ਵੀ ਵਧਾ ਰਹੀ ਹੈ। 

PunjabKesari

ਰਸ਼ਮੀਕਾ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਰਸ਼ਮੀਕਾ ਸਾਊਥ ਅਦਾਕਾਰਾ ਹੈ। ਅਦਾਕਾਰਾ ਨੇ ਹਾਲ ਹੀ ’ਚ ਫ਼ਿਲਮ ‘ਗੁਡਬਾਏ’ ’ਚ ਬਾਲੀਵੁੱਡ ਡੈਬਿਊ ਕੀਤਾ ਹੈ। ਇਸ ਦੇ ਨਾਲ ਦੱਸ ਦੇਈਏ ਅਦਾਕਾਰਾ ਨਾਲ ਇਸ ਫ਼ਿਲਮ ’ਚ ਬਾਲੀਵੁੱਡ ਦੇ ਸੁਪਰਸਟਾਰ ਅਮਿਤਾਭ ਬੱਚਨ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

PunjabKesari

ਇਹ ਵੀ ਪੜ੍ਹੋ : ਮਾਂ ਦੇ ਜਨਮਦਿਨ ਮੌਕੇ ਨੀਰੂ ਬਾਜਵਾ ਨੇ ਪੋਸਟ ਕੀਤੀ ਸਾਂਝੀ, ਕਿਹਾ- ‘ਸਭ ਤੋਂ ਸ਼ਾਨਦਾਰ ਮੰਮੀ ਹੋਣ ਲਈ ਤੁਹਾਡਾ ਧੰਨਵਾਦ’

ਇਸ ਤੋਂ ਇਲਾਵਾ ਰਸ਼ਮੀਕਾ ਅਮਿਤਾਭ ਬੱਚਨ ਦੀ ਧੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਇਹ ਫ਼ਿਲਮ 7 ਅਕਤੂਬਰ 2022 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਲਈ ਤਿਆਰ ਹੈ।


author

Shivani Bassan

Content Editor

Related News