ਰਸ਼ਮਿਕਾ ਮਦਾਨਾ ਦੀ ‘ਡੀਪ ਫੇਕ’ ਵੀਡੀਓ ਬਣਾਉਣ ਵਾਲਾ ਗ੍ਰਿਫ਼ਤਾਰ
Saturday, Jan 20, 2024 - 08:18 PM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਪੁਲਸ ਨੇ ਸ਼ਨੀਵਾਰ ਕਿਹਾ ਕਿ ਉਸ ਨੇ ਅਭਿਨੇਤਰੀ ਰਸ਼ਮਿਕਾ ਮਦਾਨਾ ਦੀ ‘ਡੀਪ ਫੇਕ’ ਵੀਡੀਓ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈ ਸੀ। ਮੁਲਜ਼ਮ ਨੂੰ ਦੱਖਣੀ ਭਾਰਤ ਤੋਂ ਗ੍ਰਿਫ਼ਤਾਰ ਕਰਕੇ ਦਿੱਲੀ ਲਿਆਂਦਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਰਮਨਾਕ! 8 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ, Private Parts 'ਤੇ ਲੱਗੀਆਂ ਸੱਟਾਂ ਕਾਰਨ ਕਰਨੀ ਪਈ ਸਰਜਰੀ
ਇੱਕ ਅਧਿਕਾਰੀ ਮੁਤਾਬਕ, ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਦੀ ਇੰਟੈਲੀਜੈਂਸ ਫਿਊਜ਼ਨ ਐਂਡ ਸਟ੍ਰੈਟਜਿਕ ਆਪ੍ਰੇਸ਼ਨਜ਼ ਇਕਾਈ ਨੇ 10 ਨਵੰਬਰ ਨੂੰ ਧਾਰਾ 465 (ਜਾਅਲਸਾਜ਼ੀ ਲਈ ਸਜ਼ਾ), 469 (ਸਾਖ ਨੂੰ ਨੁਕਸਾਨ ਪਹੁੰਚਾਉਣ ਦਾ ਇਰਾਦਾ) ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ। ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66- ਸੀ ਅਤੇ 66 -ਈ ਅਧੀਨ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8