ਰਸ਼ਮਿਕਾ ਮੰਡਾਨਾ ਦੀ ਕੁੜਮਾਈ ਦੀਆਂ ਪੁਰਾਣੀਆਂ ਤਸਵੀਰਾਂ ਵਾਇਰਲ

Tuesday, Nov 26, 2024 - 02:00 PM (IST)

ਰਸ਼ਮਿਕਾ ਮੰਡਾਨਾ ਦੀ ਕੁੜਮਾਈ ਦੀਆਂ ਪੁਰਾਣੀਆਂ ਤਸਵੀਰਾਂ ਵਾਇਰਲ

ਐਂਟਰਟੇਨਮੈਂਟ ਡੈਸਕ : ਸਾਊਥ ਅਦਾਕਾਰਾ ਰਸ਼ਮਿਕਾ ਮੰਡਾਨਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦਰਅਸਲ, ਮਸ਼ਹੂਰ ਅਦਾਕਾਰਾ ਦਾ ਵਿਜੇ ਦੇਵਰਕੋਂਡਾ ਨਾਲ ਨਾਂ ਜੁੜ ਗਿਆ ਹੈ। ਜਿਸ ਤੋਂ ਬਾਅਦ ਉਹ ਲਗਾਤਾਰ ਚਰਚਾ 'ਚ ਹਨ। ਇਸ ਵਿਚਾਲੇ ਰਸ਼ਮਿਕਾ ਦੀ 8 ਸਾਲ ਪੁਰਾਣੀ ਮੰਗਣੀ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। 

PunjabKesari
ਦੱਸ ਦੇਈਏ ਕਿ ਉਸ ਸਮੇਂ ਉਨ੍ਹਾਂ ਦੀ ਮੰਗਣੀ ਟੁੱਟ ਗਈ ਸੀ ਪਰ ਹੁਣ ਸੋਸ਼ਲ ਮੀਡੀਆ 'ਤੇ ਫਿਰ ਤੋਂ ਚਰਚਾ ਸ਼ੁਰੂ ਹੋ ਗਈ ਹੈ। ਰਸ਼ਮਿਕਾ ਮੰਡਾਨਾ ਇਨ੍ਹੀਂ ਦਿਨੀਂ ਅੱਲੂ ਅਰਜੁਨ ਸਟਾਰਰ ਫ਼ਿਲਮ 'ਪੁਸ਼ਪਾ ਦਿ ਰੂਲ' ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ। ਫ਼ਿਲਮ ਦੇਖਣ ਲਈ ਪ੍ਰਸ਼ੰਸਕ ਬੇਤਾਬ ਹੋ ਰਹੇ ਹਨ। ਇਸ ਦੌਰਾਨ ਅਦਾਕਾਰਾ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਆ ਗਈ ਹੈ।

PunjabKesari

21 ਸਾਲ ਦੀ ਉਮਰ 'ਚ ਕਰਵਾਈ ਮੰਗਣੀ
ਇਹ ਵੀਡੀਓ ਉਸ ਸਮੇਂ ਦੀ ਹੈ ਜਦੋਂ ਰਸ਼ਮੀਕਾ ਸਿਰਫ਼ 21 ਸਾਲ ਦੀ ਸੀ। ਉਨ੍ਹਾਂ ਨੇ ਪਹਿਲਾਂ ਅਦਾਕਾਰ-ਫ਼ਿਲਮ ਨਿਰਮਾਤਾ ਰਕਸ਼ਿਤ ਸ਼ੈੱਟੀ ਨਾਲ ਮੰਗਣੀ ਕੀਤੀ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਅਤੇ ਵੀਡੀਓਜ਼ 'ਚ ਦੇਖਿਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਸਾਬਕਾ ਜੋੜਾ ਇਕ-ਦੂਜੇ ਨੂੰ ਮੁੰਦਰੀਆਂ ਪਾਉਂਦੇ ਹੋਏ ਨਜ਼ਰ ਆ ਰਹੇ ਹਨ। ਦੋਵਾਂ ਨੇ 2017 'ਚ ਮੰਗਣੀ ਕੀਤੀ ਸੀ ਜਦੋਂ ਉਨ੍ਹਾਂ ਦਾ ਪਿਆਰ ਪਰਵਾਨ ਚੜ੍ਹ ਰਿਹਾ ਸੀ।

PunjabKesari
ਮੀਡੀਆ ਰਿਪੋਰਟਾਂ ਅਨੁਸਾਰ, ਅਦਾਕਾਰਾ ਸਿਰਫ਼ 21 ਸਾਲ ਦੀ ਸੀ, ਜਦੋਂ ਉਨ੍ਹਾਂ ਦੀ ਮੰਗਣੀ ਰਕਸ਼ਿਤ ਨਾਲ ਹੋਈ, ਜੋ ਉਸ ਸਮੇਂ 34 ਸਾਲ ਦੇ ਸਨ। ਦੋਵਾਂ ਨੇ 2016 'ਚ ਫ਼ਿਲਮ 'ਕਿਰਿਕ ਪਾਰਟੀ' 'ਚ ਕੰਮ ਕਰਨ ਤੋਂ ਬਾਅਦ ਇਕ-ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ ਸੀ। ਇਹ ਅਦਾਕਾਰਾ ਦੀ ਪਹਿਲੀ ਫ਼ਿਲਮ ਸੀ। ਇਕ ਸਾਲ ਬਾਅਦ ਦੋਹਾਂ ਦੀ ਮੰਗਣੀ ਹੋ ਗਈ।

PunjabKesari
 
ਕਿਉਂ ਟੁੱਟਿਆ ਰਿਸ਼ਤਾ?
ਸਾਲ 2018 'ਚ ਰਸ਼ਮਿਕਾ ਮੰਡਾਨਾ ਅਤੇ ਰਕਸ਼ਿਤ ਸ਼ੈੱਟੀ ਦਾ ਰਿਸ਼ਤਾ ਟੁੱਟ ਗਿਆ। ਦੋਵਾਂ ਨੇ ਅੱਜ ਤੱਕ ਨਾ ਤਾਂ ਆਪਣੇ ਬ੍ਰੇਕਅੱਪ ਬਾਰੇ ਕੋਈ ਗੱਲ ਕੀਤੀ ਹੈ ਅਤੇ ਨਾ ਹੀ ਇਸ ਦੇ ਪਿੱਛੇ ਦੀ ਅਸਲ ਵਜ੍ਹਾ ਸਾਹਮਣੇ ਆਈ ਹੈ। ਦੋਵੇਂ ਭਾਵੇਂ ਵੱਖ ਹੋ ਗਏ ਹੋਣ ਪਰ ਕਿਹਾ ਜਾਂਦਾ ਹੈ ਕਿ ਦੋਵਾਂ ਵਿਚਾਲੇ ਚੰਗੇ ਰਿਸ਼ਤੇ ਹਨ।

PunjabKesari

ਸਾਊਥ ਐਕਟਰ ਨਾਲ ਬੱਝੇਗੀ ਵਿਆਹ ਦੇ ਬੰਧਨ 'ਚ
ਹੁਣ ਰਸ਼ਮਿਕਾ ਦਾ ਨਾਂ ਮਸ਼ਹੂਰ ਸਾਊਥ ਐਕਟਰ ਵਿਜੇ ਦੇਵਰਕੋਂਡਾ ਨਾਲ ਜੁੜ ਗਿਆ ਹੈ। ਅਫਵਾਹਾਂ ਦੇ ਵਿਚਕਾਰ, ਵਿਜੇ ਨੇ ਹਾਲ ਹੀ 'ਚ ਸਵੀਕਾਰ ਕੀਤਾ ਹੈ ਕਿ ਉਹ ਰਿਲੇਸ਼ਨਸ਼ਿਪ 'ਚ ਹਨ। ਇਸ ਦੇ ਨਾਲ ਹੀ ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਦੋਵੇਂ ਜਲਦ ਹੀ ਵਿਆਹ ਕਰਵਾ ਸਕਦੇ ਹਨ।

PunjabKesari

PunjabKesari

PunjabKesari

PunjabKesari


author

sunita

Content Editor

Related News