ਹਿਮਾਚਲ ਦੀਆਂ ਖ਼ੂਬਸੂਰਤ ਵਾਦੀਆਂ ''ਚ ਬੱਚਿਆਂ ਨਾਲ ਆਨੰਦ ਮਾਣਦੀ ਰਵੀਨਾ ਟੰਡਨ, ਤਸਵੀਰਾਂ ਵਾਇਰਲ

Wednesday, Nov 18, 2020 - 09:52 AM (IST)

ਹਿਮਾਚਲ ਦੀਆਂ ਖ਼ੂਬਸੂਰਤ ਵਾਦੀਆਂ ''ਚ ਬੱਚਿਆਂ ਨਾਲ ਆਨੰਦ ਮਾਣਦੀ ਰਵੀਨਾ ਟੰਡਨ, ਤਸਵੀਰਾਂ ਵਾਇਰਲ

ਜਲੰਧਰ (ਵੈੱਬ ਡੈਸਕ) - ਮਸ਼ਹੂਰ ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਆਪਣੀ ਨਵੀਂ ਫ਼ਿਲਮ ਦੀ ਸ਼ੂਟਿੰਗ ਲਈ ਹਿਮਾਚਲ ਪ੍ਰਦੇਸ਼ 'ਚ ਰੁਕੀ ਹੋਈ ਹੈ। ਰਵੀਨਾ ਟੰਡਨ ਨੇ ਬੀਤੇ ਦਿਨ ਆਪਣੇ ਪਰਿਵਾਰ ਨਾਲ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਆਪਣੇ ਬੱਚਿਆਂ ਨਾਲ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ, 'ਸਰਦੀ ਦਾ ਮੌਸਮ, ਲਵਿੰਗ ਦੀ ਗੇਟਵੇ, ਬਿਊਟੀਫੁਲ ਹਿਮਾਚਲ।' ਤਸਵੀਰਾਂ 'ਚ ਰਵੀਨਾ ਟੰਡਨ ਨਾਲ ਉਨ੍ਹਾਂ ਦੀ ਧੀ ਰਾਸ਼ਾ ਅਤੇ ਬੇਟਾ ਰਣਬੀਰ ਵੀ ਨਜ਼ਰ ਆ ਰਿਹਾ ਹੈ।

PunjabKesari

ਇਹ ਸਾਰੇ ਬਰਫ਼ ਨਾਲ ਢੱਕੀਆਂ ਚੋਟੀਆਂ ਨਾਲ ਤਸਵੀਰਾਂ ਕਲਿੱਕ ਕਰਵਾਉਂਦੇ ਨਜ਼ਰ ਆ ਰਹੇ ਹਨ। ਰਵੀਨਾ ਵੱਲੋਂ ਸਾਂਝੀਆਂ ਕੀਤੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਕੁਮੈਂਟਸ ਕੀਤੇ ਜਾ ਰਹੇ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। 

PunjabKesari
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਰਵੀਨਾ ਟੰਡਨ ਨੇ ਆਪਣੀ ਫ਼ਿਲਮ 'ਕੇ ਜੀ ਐੱਫ' ਦਾ ਪਹਿਲਾਂ ਲੁੱਕ ਸਾਂਝਾ ਕੀਤਾ ਸੀ।

PunjabKesari

ਰਵੀਨਾ ਟੰਡਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਇਸ ਫ਼ਿਲਮ 'ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ ਨੂੰ ਲੈ ਕੇ ਰਵੀਨਾ ਟੰਡਨ ਵੀ ਕਾਫ਼ੀ ਉਤਸ਼ਾਹਿਤ ਹੈ।

PunjabKesari
 


author

sunita

Content Editor

Related News