ਨਸ਼ੇ ''ਚ ਕੁੱਟਮਾਰ ਦੇ ਮਾਮਲੇ ''ਚ ਅਦਾਲਤ ਪੁੱਜੀ ਰਵੀਨਾ ਟੰਡਨ, ਵੀਡੀਓ ਸ਼ੇਅਰ ਕਰਨ ਵਾਲੇ ਵਿਅਕਤੀ ''ਤੇ ਲਗਾਏ ਦੋਸ਼
Friday, Jun 14, 2024 - 05:34 PM (IST)

ਮੁੰਬਈ- ਹਾਲ ਹੀ 'ਚ ਰਵੀਨਾ ਟੰਡਨ ਦਾ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਉਸ 'ਤੇ ਸ਼ਰਾਬ ਪੀ ਕੇ ਔਰਤਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ। ਬਾਅਦ 'ਚ, ਸੀ.ਸੀ.ਟੀ.ਵੀ. ਫੁਟੇਜ ਦੇ ਅਧਾਰ 'ਤੇ ਜਾਂਚ ਤੋਂ ਬਾਅਦ, ਅਦਾਕਾਰ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਅਤੇ ਸਾਰੇ ਦੋਸ਼ ਝੂਠੇ ਪਾਏ ਗਏ। ਇਸ ਦੇ ਨਾਲ ਹੀ ਪੁਲਸ ਨੇ ਇਸ ਮਾਮਲੇ 'ਚ ਰਵੀਨਾ ਨੂੰ ਕਲੀਨ ਚਿੱਟ ਵੀ ਦੇ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ- ਕੰਗਨਾ ਰਣੌਤ ਦੇ ਘਰ ਵੱਜੇਗੀ ਸ਼ਹਿਨਾਈ, ਸ਼ੇਅਰ ਕੀਤੀਆਂ ਮੰਗਣੀ ਦੀਆਂ ਤਸਵੀਰਾਂ
ਇਸ ਦੇ ਨਾਲ ਹੀ ਹੁਣ ਅਦਾਕਾਰਾ ਇਸ ਮਾਮਲੇ 'ਚ ਕੋਰਟ ਪਹੁੰਚ ਗਈ ਹੈ ਅਤੇ ਵੀਡੀਓ ਸ਼ੇਅਰ ਕਰਨ ਵਾਲੇ ਵਿਅਕਤੀ 'ਤੇ ਮਾਣਹਾਨੀ ਦਾ ਦੋਸ਼ ਲਗਾਇਆ ਹੈ।
ਇਹ ਖ਼ਬਰ ਵੀ ਪੜ੍ਹੋ- Sushant Singh Rajput Death Anniversary:ਫੈਨਜ਼ ਦੇ ਦਿਲਾਂ 'ਚ ਅੱਜ ਵੀ ਜਿੰਦਾ ਹਨ ਸੁਸ਼ਾਂਤ
ਰਵੀਨਾ ਟੰਡਨ ਨੇ ਆਪਣੇ ਐਕਸ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਵੀਨਾ ਟੰਡਨ ਨੇ ਪੱਤਰਕਾਰ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਨ ਦਾ ਫੈਸਲਾ ਕੀਤਾ ਹੈ ਅਤੇ ਉਸ ਨੂੰ 12 ਜੂਨ ਨੂੰ ਨੋਟਿਸ ਵੀ ਭੇਜਿਆ ਹੈ।