ਰਵੀਨਾ ਟੰਡਨ ਨੇ ਧੀ ਨਾਲ ਤਸਵੀਰ ਕੀਤੀ ਸਾਂਝੀ, ਰਾਸ਼ਾ ਦੀ ਖੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕ ਹੋਏ ਹੈਰਾਨ

Saturday, Oct 08, 2022 - 12:28 PM (IST)

ਰਵੀਨਾ ਟੰਡਨ ਨੇ ਧੀ ਨਾਲ ਤਸਵੀਰ ਕੀਤੀ ਸਾਂਝੀ, ਰਾਸ਼ਾ ਦੀ ਖੂਬਸੂਰਤੀ ਨੂੰ ਦੇਖ ਕੇ ਪ੍ਰਸ਼ੰਸਕ ਹੋਏ ਹੈਰਾਨ

ਬਾਲੀਵੁੱਡ ਡੈਸਕ- ਰਵੀਨਾ ਟੰਡਨ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾਂ ’ਚੋਂ ਇਕ ਹੈ। ਪ੍ਰਸ਼ੰਸਕ ਅਦਾਕਾਰਾ ਦੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਨੂੰ ਵੀ ਪਸੰਦ ਕਰਦੇ ਹਨ। ਇਸ ਦੇ ਨਾਲ ਹਾਲ ਹੀ ’ਚ ਰਵੀਨਾ ਟੰਡਨ ਧੀ ਨਾਲ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ’ਚ ਦੋਵੇ ਟਵੀਨਿੰਗ ਕਰਦੀਆਂ ਨਜ਼ਰ ਆਈਆਂ।

PunjabKesari

ਮਾਂ-ਧੀ ਦੋਵੇਂ ਨੇ ਬਲੈਕ ਆਊਟਫਿਟਸ ’ਚ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ। ਰਾਸ਼ਾ ਮਾਂ ਨਾਲ ਸ਼ੀਸ਼ੇ ਸਾਹਮਣੇ ਖੜ੍ਹੇ ਹੋ ਕੇ ਸੈਲਫ਼ੀ ਲੈਂਦੀ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ : ਸ਼ਾਹਰੁਖ਼ ਦੀ ਬੇਗਮ ਗੌਰੀ ਮਨਾ ਰਹੀ 52ਵਾਂ ਜਨਮਦਿਨ, ਜਾਣੋ ਇਕ ਸਫ਼ਲ ਨਿਰਮਾਤਾ ਅਤੇ ਇੰਟੀਰੀਅਰ ਡਿਜ਼ਾਈਨਰ ਬਾਰੇ

PunjabKesari

ਇਹ ਤਸਵੀਰ ਅਦਾਕਾਰਾ ਨੇ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ। ਜਿਸ ਨੂੰ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ। ਤਸਵੀਰਾਂ ਸਾਂਝੀ ਕਰਦਿਆਂ ਰਵੀਨਾ ਟੰਡਨ ਨੇ ਕੈਪਸ਼ਨ ’ਚ ਲਿਖਿਆ ਕਿ ‘ਟਵੀਨਿੰਗ ਟੀਮ ਰਾਸ਼ਾ ਟੰਡਾਨੀ ਅਤੇ ਮੈਂ।’ ਹੁਣ ਰਵੀਨਾ ਟੰਡਨ ਦੀ ਇਹ ਤਸਵੀਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।  ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ’ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।

PunjabKesari

ਇਹ ਵੀ ਪੜ੍ਹੋ : ਜਾਣੋ ਬਿੱਗ ਬੌਸ 16 ਦੇ ਮੁਕਾਬਲੇਬਾਜ਼ 3.2 ਫੁੱਟ ਦੇ ਅਬਦੁ ਰੋਜ਼ਿਕ ਬਾਰੇ, ਦੁਬਈ ਦਾ ਮਿਲਿਆ ਹੈ ਗੋਲਡਨ ਵੀਜ਼ਾ

ਰਵੀਨਾ ਟੰਡਨ ਦੀ ਧੀ ਰਾਸ਼ਾ ਇਸ ਸਮੇਂ ਪੜ੍ਹਾਈ ਕਰ ਰਹੀ ਹੈ। ਖ਼ਬਰਾਂ ਮੁਤਾਬਕ ਉਹ ਜਲਦੀ ਹੀ ਫ਼ਿਲਮਾਂ ’ਚ ਨਜ਼ਰ ਆ ਸਕਦੀ ਹੈ। ਹਾਲਾਂਕਿ ਇਸ ਗੱਲ ਬਾਰੇ ਕੋਈ ਪੁਸ਼ਟੀ ਨਹੀਂ ਹੈ।

PunjabKesari

ਦੱਸ ਦੇਈਏ ਰਵੀਨਾ ਟੰਡਨ ਨੇ ਬਾਲੀਵੁੱਡ ਇੰਡਸਟਰੀ ਨੂੰ ਦਮਦਾਰ ਫ਼ਿਲਮਾਂ ਦਿੱਤੀਆਂ। ਉਨ੍ਹਾਂ ਨੇ ਕਈ ਫ਼ਿਲਮਾਂ ’ਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਉਨ੍ਹਾਂ ਦੀਆਂ ਫ਼ਿਲਮਾਂ ਨੂੰ ਬਾਕਸ ਆਫ਼ਿਸ ’ਤੇ ਕਾਫ਼ੀ ਪਸੰਦ ਕੀਤਾ ਗਿਆ ਹੈ। 


author

Shivani Bassan

Content Editor

Related News