ਸਰਗੁਣ ਮਹਿਤਾ ਦੇ ਪਤੀ ਨਾਲ ਨਿਆ ਸ਼ਰਮਾ ਦੀਆਂ ਬੋਲਡ ਤਸਵੀਰਾਂ ਵਾਇਰਲ, ਵੇਖ ਲੋਕ ਵੀ ਹੋਏ ਹੈਰਾਨ

Saturday, Nov 28, 2020 - 02:18 PM (IST)

ਸਰਗੁਣ ਮਹਿਤਾ ਦੇ ਪਤੀ ਨਾਲ ਨਿਆ ਸ਼ਰਮਾ ਦੀਆਂ ਬੋਲਡ ਤਸਵੀਰਾਂ ਵਾਇਰਲ, ਵੇਖ ਲੋਕ ਵੀ ਹੋਏ ਹੈਰਾਨ

ਨਵੀਂ ਦਿੱਲੀ (ਬਿਊਰੋ) — ਟੀ. ਵੀ. ਦੀ ਹੌਟ ਅਤੇ ਬੋਲਡ ਅਦਾਕਾਰਾ ਨਿਆ ਸ਼ਰਮਾ ਐਕਟਿੰਗ ਦੇ ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਆਏ ਦਿਨ ਆਪਣੀਆਂ ਬੋਲਡ ਤਸਵੀਰਾਂ ਤੇ ਵੀਡੀਓਜ਼ ਨੂੰ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।

PunjabKesari

ਨਿਆ ਦੇ ਪ੍ਰਸ਼ੰਸਕ ਉਸ ਦੀਆਂ ਬੋਲਡ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਸੇ ਦੌਰਾਨ ਨਿਆ ਸ਼ਰਮਾ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਰਗੁਣ ਮਹਿਤਾ ਦੇ ਪਤੀ ਰਵੀ ਦੁਬੇ ਨਾਲ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਦੋਵੇਂ ਬੋਲਡ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਦੋਵੇਂ ਰੋਮਾਂਟਿਕ ਕੈਮਿਸਟਰੀ 'ਚ ਪੋਜ਼ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਸਰਗੁਣ ਦੇ ਪ੍ਰਸ਼ੰਸਕ ਕਾਫ਼ੀ ਹੈਰਾਨ ਹਨ।

PunjabKesari
ਦੱਸ ਦਈਏ ਕਿ ਨਿਆ ਸ਼ਰਮਾ ਤੇ ਰਵੀ ਦੁਬੇ ਜਲਦ ਹੀ 'ਜਮਾਈ ਰਾਜਾ 2.0' 'ਚ ਨਜ਼ਰ ਆਉਣ ਵਾਲੇ ਹਨ। ਇਹ ਹੌਟ ਜੋੜੀ ਇਕ ਵਾਰ ਫ਼ਿਰ ਟੀ. ਵੀ. 'ਤੇ ਇਕੱਠੇ ਵੇਖਣ ਲਈ ਪ੍ਰਸ਼ੰਸਕ ਕਾਫ਼ੀ ਉਤਸ਼ਾਹਤ ਹਨ। ਨਿਆ ਸ਼ਰਮਾ ਨੇ ਰਵੀ ਦੁਬੇ ਨਾਲ ਆਪਣੀ ਗਲੈਮਰਸ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ।

PunjabKesari

ਦੋਵਾਂ ਦੇ ਪ੍ਰਸ਼ੰਸਕਾਂ ਵਲੋਂ ਇਹ ਤਸਵੀਰਾਂ ਕਾਫ਼ੀ ਪਸੰਦ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਨਿਆ ਸ਼ਰਮਾ ਕਈ ਆਪਣੇ ਹੌਟ ਤੇ ਬੋਲਡ ਫੋਟੋਸ਼ੂਟ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਸਾਂਝਾ ਕਰ ਚੁੱਕੀ ਹੈ।

PunjabKesari
ਦੱਸਣਯੋਗ ਹੈ ਕਿ ਰਵੀ ਦੁਬੇ ਹਮੇਸ਼ਾ ਹੀ ਪਤਨੀ ਸਰਗੁਣ ਮਹਿਤਾ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਵੀਡੀਓਜ਼ ਬਹੁਤ ਜਲਦ ਵਾਇਰਲ ਹੋ ਜਾਂਦੇ ਹਨ।

 
 
 
 
 
 
 
 
 
 
 
 
 
 
 
 

A post shared by Nia Sharma (@niasharma90)


author

sunita

Content Editor

Related News