ਰਵਨੀਤ ਬਿੱਟੂ ਦੀ ਦਿਲਜੀਤ ਦੋਸਾਂਝ ਤੇ ਜੈਜ਼ੀ ਬੀ ਨੂੰ ਚੇਤਾਵਨੀ, ਕਿਹਾ 'ਸੋਚ ਸਮਝ ਕੇ ਆਇਓ ਪੰਜਾਬ' (ਵੀਡੀਓ)

06/22/2020 3:39:34 PM

ਜਲੰਧਰ (ਵੈੱਬ ਡੈਸਕ) : ਭਾਰਤ-ਚੀਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਸ ਮੁੱਦੇ 'ਤੇ ਹੋਰ ਜੰਗ ਛਿੜਦੀ ਜਾ ਰਹੀ ਹੈ। ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ-ਚੀਨ ਵਿਵਾਦ ਤੇ ਭਾਰਤ ਨੂੰ ਗਲਤ ਠਹਿਰਾ ਕੇ ਸ਼ਹੀਦਾਂ ਦਾ ਨਿਰਦਾਰ ਕੀਤਾ ਹੈ। ਰਵਨੀਤ ਬਿੱਟੂ ਨੇ ਪੰਜਾਬੀ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਤੇ ਜੈਜ਼ੀ ਬੀ ਨੂੰ ਲਪੇਟੇ 'ਚ ਲੈਂਦੇ ਹੋਏ ਕਿਹਾ ਕਿ 'ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਦਿਲਜੀਤ ਤੇ ਜੈਜ਼ੀ ਇਸ ਸੰਗਠਨ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਇਹੀ ਸੰਗਠਨ ਹੈ, ਜਿਹੜਾ ਖ਼ਾਲੀਸਤਾਨ ਬਣਾਉਣ ਦੀ ਮੰਗ ਕਰਦਾ ਹੈ। ਪਹਿਲਾਂ ਹੀ ਦੇਸ਼ ਵਿਰੋਧੀ ਤਾਕਤਾਂ ਨੂੰ ਹਵਾ ਦੇ ਕੇ ਮਾਹੌਲ ਖ਼ਰਾਬ ਕਰ ਰਿਹਾ ਹੈ।

ਉਨ੍ਹਾਂ ਨੇ ਦੋਵਾਂ ਗਾਇਕਾਂ ਨੂੰ ਕਾਫ਼ੀ ਖਰੀਆਂ-ਖੋਟੀਆਂ ਸੁਣਾਈਆਂ। ਉਨ੍ਹਾਂ ਨੇ ਕਿਹਾ, 'ਜੇਕਰ ਤੁਹਾਨੂੰ ਪੰਜਾਬ ਦੇ ਲੋਕ ਬੁਲੰਦੀਆਂ 'ਤੇ ਪਹੁੰਚਾ ਸਕਦੇ ਹਨ ਤਾਂ ਜੇਲ੍ਹ ਦੀ ਹਵਾ ਵੀ ਖੁਵਾ ਸਕਦੇ ਹਨ। ਤੁਸੀਂ ਲੋਕ ਪੰਜਾਬ ਦਾ ਖਾਹ ਕੇ ਹੁਣ ਹਰਾਮ ਕਰ ਰਹੇ ਹੋ। ਕਿਉਂ ਤੁਸੀਂ ਪੰਜਾਬ ਦੇ ਨੌਜਵਾਨਾਂ ਦੇ ਖੂਨ ਦੇ ਪਿਆਸੇ ਹੋ ਗਏ? ਸਾਡੇ ਬੱਚਿਆਂ ਨੂੰ ਹਥਿਆਰ ਚੁੱਕਣ ਨੂੰ ਆਖ ਰਹੇ ਹੋ? ਤੁਹਾਡੀਆਂ ਇਹ ਗਲਤੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।' ਇਸ ਤੋਂ ਇਲਾਵਾ ਰਵਨੀਤ ਬਿੱਟੂ ਨੇ ਦਿਲਜੀਤ ਦੋਸਾਂਝ ਤੇ ਜੈਜ਼ੀ ਬੀ ਨੂੰ ਧਮਕੀ ਦਿੰਦਿਆਂ ਕਿਹਾ, 'ਜੇਕਰ ਤੁਸੀਂ ਪੰਜਾਬ ਆਉਣਾ ਹੈ ਤਾਂ ਕੁਝ ਸੋਚ ਵਿਚਾਰ ਕੇ ਆਈਓ। ਜਦੋਂ ਤੁਸੀਂ ਪੰਜਾਬ/ਭਾਰਤ ਆਏ ਉਦੋਂ ਇਸ ਮੁੱਦੇ 'ਤੇ ਖੁੱਲ੍ਹ ਕੇ ਗੱਲ ਕੀਤੀ ਜਾਵੇਗੀ। ਸਾਡੀ ਨੌਜਵਾਨ ਪੀੜ੍ਹੀ ਦੇਸ਼ ਨਾਲ ਹੈ। ਮੈਂ ਤਾਂ ਕਹਿੰਦਾ ਹਾਂ ਕਿ ਇਹ ਸਾਰੇ ਇਕੱਠੇ ਹੋ ਕੇ ਸੋਮਵਾਰ ਤੇ ਮੰਗਲਵਾਰ ਨੂੰ ਛੋਟੇ-ਛੋਟੋ ਜੱਥਿਆਂ 'ਚ ਪੁਲਸ ਥਾਣਿਆਂ 'ਚ ਜਾ ਕੇ ਇਨ੍ਹਾਂ ਦੋਵਾਂ ਖ਼ਿਲਾਫ ਸ਼ਿਕਾਇਤ ਦਰਜ ਜ਼ਰੂਰ ਕਰਵਾਉਣ।'

ਦੱਸਣਯੋਗ ਹੈ ਕਿ ਰਵਨੀਤ ਬਿੱਟੂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਗਾਇਕ ਦਲਜੀਤ ਦੋਸਾਂਝ, ਜੈਜ਼ੀ ਬੀ ਤੇ ਪੰਨੂ ਖਿਲਾਫ ਸੂਬੇ ਦੇ ਹਰ ਥਾਣੇ 'ਚ ਕੇਸ ਦਰਜ ਹੋਵੇ। ਬਿੱਟੂ ਨੇ ਕਿਹਾ ਪੰਨੂ ਚੀਨ ਦਾ ਸਮਰਥਨ ਕਰਕੇ ਦੇਸ਼ 'ਚ ਫੁੱਟ ਪਾਉਣ ਦੀ ਸਾਜ਼ਿਸ਼ ਰਚ ਰਿਹਾ ਹੈ। ਇਸ ਨਾਲ ਪੰਜਾਬ ਦਾ ਮਾਹੌਲ ਮੁੜ ਤੋਂ ਵਿਗਾੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਕਿ ਚੀਨ ਨੂੰ ਸਖ਼ਤ ਸੰਦੇਸ਼ ਜਾਣਾ ਚਾਹੀਦਾ ਹੈ ਕਿ ਭਾਰਤ ਉਸ ਦਾ ਧੋਖਾ ਬਰਦਾਸ਼ਤ ਨਹੀਂ ਕਰੇਗਾ।
 


sunita

Content Editor

Related News