ਬਿੱਗ ਬੀ ਨਾਲ ਹੋਇਆ ਵੱਡਾ ਹਾਦਸਾ, ਬੁਰੇ ਦੌਰ ਨੂੰ ਯਾਦ ਕਰ ਭਾਵੁਕ ਹੋਈ ਕੈਟਰੀਨਾ, ਪੜੋ ਮਨੋਰੰਜਨ ਦੀਆਂ ਖ਼ਾਸ ਖ਼ਬਰਾਂ

Sunday, Oct 23, 2022 - 06:11 PM (IST)

ਬਿੱਗ ਬੀ ਨਾਲ ਹੋਇਆ ਵੱਡਾ ਹਾਦਸਾ, ਬੁਰੇ ਦੌਰ ਨੂੰ ਯਾਦ ਕਰ ਭਾਵੁਕ ਹੋਈ ਕੈਟਰੀਨਾ, ਪੜੋ ਮਨੋਰੰਜਨ ਦੀਆਂ ਖ਼ਾਸ ਖ਼ਬਰਾਂ

ਬਾਲੀਵੁੱਡ ਡੈਸਕ- ਹਾਲ ਹੀ ’ਚ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਨੇ ਆਪਣੇ ਖੱਬੇ ਪੈਰ ਦੀ ਨਾੜ ਕੱਟਣ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਖ਼ਾਸ ਖ਼ਬਰ ਇਹ ਵੀ ਹੈ ਕਿ ਅਦਾਕਾਰਾ ਕੈਟਰੀਨਾ ਕੈਫ਼ ਨੇ ਇਕ ਇੰਟਰਵਿਊ ਦਿੱਤਾ, ਜਿਸ 'ਚ ਉਸ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਕਈ ਖ਼ੁਲਾਸੇ ਕੀਤੇ ਹਨ। ਇਸ ਤਰ੍ਹਾਂ ਅੱਜ ਦੀਆਂ ਹੋਰ ਖ਼ਬਰਾਂ ਜਾਣਨ ਲਈ ਪੜ੍ਹੋ ਮਨੋਰੰਜਨ ਜਗਤ ਦੀਆਂ ਖ਼ਾਸ ਖ਼ਬਰਾਂ, ਜੋ ਇਸ ਪ੍ਰਕਾਰ ਹਨ-

KBC ਦੀ ਸ਼ੂਟਿੰਗ ਦੌਰਾਨ ਅਮਿਤਾਭ ਬੱਚਨ ਨਾਲ ਹੋਇਆ ਵੱਡਾ ਹਾਦਸਾ, ਪੈਰ ਦੀ ਨਾੜ ਕੱਟਣ ਦੀ ਦਿੱਤੀ ਜਾਣਕਾਰੀ

ਹਾਲ ਹੀ ’ਚ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਨੇ ਆਪਣੇ ਖੱਬੇ ਪੈਰ ਦੀ ਨਾੜ ਕੱਟਣ ਦੀ ਜਾਣਕਾਰੀ ਦਿੱਤੀ ਹੈ। ਅਦਾਕਾਰ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਡਾਕਟਰਾਂ ਨੇ ਉਸ ਦੀ ਪੈਰ ’ਤੇ ਟਾਂਕੇ ਲਾਏ ਹਨ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਬਿੱਗ ਬੀ ਨੂੰ ਤੁਰਨ ਤੋਂ ਵੀ ਮਨਾਹੀ ਹੈ।

ਆਪਣੇ ਬੁਰੇ ਦੌਰ ਨੂੰ ਯਾਦ ਕਰ ਭਾਵੁਕ ਹੋਈ ਕੈਟਰੀਨਾ ਕੈਫ, ਕਿਹਾ- ਮੈਨੂੰ ਲੱਗਿਆ ਹੁਣ ਮੇਰੀ ਜ਼ਿੰਦਗੀ ਹੋ ਗਈ ਹੈ ਖ਼ਤਮ

ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦਾ ਨਾਂ ਬਾਲੀਵੁੱਡ ਦੀਆਂ ਉਨ੍ਹਾਂ ਹੀਰੋਇਨਾਂ 'ਚ ਸ਼ਾਮਲ ਹੈ, ਜਿਨ੍ਹਾਂ ਨੇ ਆਪਣੇ ਦਮ 'ਤੇ ਬਾਲੀਵੁੱਡ 'ਚ ਆਪਣੀ ਪਛਾਣ ਬਣਾਈ ਹੈ। ਇਕ ਸਮਾਂ ਸੀ ਕਿ ਜਦੋਂ ਉਸ ਨੂੰ ਬਾਲੀਵੁੱਡ 'ਚ ਪਛਾਣ ਬਨਾਉਣ ਲਈ ਲੰਮਾ ਸੰਘਰਸ਼ ਕਰਨਾ ਪਿਆ ਅਤੇ ਬਹੁਤ ਕੁਝ ਬਰਦਾਸ਼ਤ ਵੀ ਕਰਨਾ ਪਿਆ ਸੀ। ਹਾਲ ਹੀ 'ਚ ਕੈਟਰੀਨਾ ਕੈਫ ਨੇ ਇੱਕ ਇੰਟਰਵਿਊ ਦਿੱਤਾ, ਜਿਸ 'ਚ ਉਸ ਨੇ ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਕਈ ਖ਼ੁਲਾਸੇ ਕੀਤੇ ਹਨ।

ਭਾਰਤ-ਪਾਕਿ ਮੈਚ ਦੌਰਾਨ ਸ਼ਾਹਰੁਖ਼ ਖ਼ਾਨ ਦੀ ਵੀਡੀਓ ਹੋਈ ਵਾਇਰਲ

ਟੀ-20 ਵਰਲਡ ਕੱਪ 2022 ’ਚ ਅੱਜ ਇਕ ਵੱਡਾ ਮੈਚ ਹੋ ਰਿਹਾ ਹੈ। ਟੀਮ ਇੰਡੀਆ ਦਾ ਪਾਕਿਸਤਾਨ ਖ਼ਿਲਾਫ਼ ਮੈਲਬੌਰਨ ’ਚ ਮਹਾਮੁਕਾਬਲਾ ਚੱਲ ਰਿਹਾ ਹੈ। ਭਾਰਤ-ਪਾਕਿਸਤਾਨ ਮੈਚ ਨੂੰ ਲੈ ਕੇ ਸਾਰੇ ਕ੍ਰਿਕਟ ਪ੍ਰੇਮੀ ਬੇਹੱਦ ਉਤਸ਼ਾਹਿਤ ਹਨ। ਇਸੇ ਦੌਰਾਨ ਸ਼ਾਹਰੁਖ਼ ਖ਼ਾਨ ਦੀ ਇਕ ਵੀਡੀਓ ਕਾਫੀ ਸਾਂਝੀ ਕੀਤੀ ਜਾ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵਧਾ ਦਿੱਤਾ ਹੈ।

ਮਹਾਠੱਗ ਸੁਕੇਸ਼ ਨੇ ਜੇਲ੍ਹ ਤੋਂ ਲਿਖੀ ਚਿੱਠੀ, ਜੈਕਲੀਨ ਨੂੰ ਲੈ ਕੇ ਕਿਹਾ– ‘ਉਹ ਮੇਰੇ ਤੋਂ ਪਿਆਰ ਚਾਹੁੰਦੀ ਸੀ ਤੇ...’

ਮਹਾਠੱਗ ਸੁਕੇਸ਼ ਚੰਦਰਸ਼ੇਖਰ 200 ਕਰੋੜ ਰੁਪਏ ਦੀ ਠੱਗੀ ਦੇ ਦੋਸ਼ ’ਚ ਦਿੱਲੀ ਦੀ ਮੰਡੋਲੀ ਜੇਲ੍ਹ ’ਚ ਬੰਦ ਹੈ। ਸੁਕੇਸ਼ ਨਾਲ ਮਨੀ ਲਾਂਡਰਿੰਗ ਕੇਸ ’ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਵੀ ਦੋਸ਼ਾਂ ਦੇ ਘੇਰੇ ’ਚ ਹੈ। ਸੁਕੇਸ਼ ਨੇ ਹੁਣ ਜੇਲ੍ਹ ਤੋਂ ਆਪਣੇ ਵਕੀਲ ਨੂੰ ਇਕ ਚਿੱਠੀ ਲਿਖੀ ਹੈ, ਜਿਸ ’ਚ ਸੁਕੇਸ਼ ਨੇ ਜੈਕਲੀਨ ਫਰਨਾਂਡੀਜ਼ ਨੂੰ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ।

ਅਦਾਕਾਰਾ ਸਰਗੁਣ ਮਹਿਤਾ ਦਾ ਪਤੀ ਰਵੀ ਦੂਬੇ ਨੇ ਖੋਲ੍ਹਿਆ ਇਹ ਭੇਦ, ਵੀਡੀਓ ਵਾਇਰਲ

ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਖ਼ੂਬਸੂਰਤ ਤਸਵੀਰਾਂ ਤੇ ਵੀਡੀਓਜ਼ ਨਾਲ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਹਾਲ ਹੀ 'ਚ ਰਵੀ ਦੂਬੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਪਤਨੀ ਸਰਗੁਣ ਮਹਿਤਾ ਨਾਲ ਨਜ਼ਰ ਆ ਰਿਹਾ ਹੈ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਣ ਮਹਿਤਾ ਆਪਣੇ ਪਤੀ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।

ਮਾਂ ਬਣਨ ਦੇ 60 ਦਿਨਾਂ ਬਾਅਦ ਫਿੱਟ ਹੋਣ ਦੀ ਰਾਹ ’ਤੇ ਆ ਰਹੀ ਸੋਨਮ ਕਪੂਰ, ਜਿਮ ’ਚ ਬਹਾਉਂਦੀ ਹੈ ਪਸੀਨਾ

ਸੋਨਮ ਕਪੂਰ ਨੇ ਦੋ ਮਹੀਨੇ ਪਹਿਲਾਂ ਪੁੱਤਰ ਵਾਯੂ ਨੂੰ ਜਨਮ ਦਿੱਤਾ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਲਿਖ ਕੇ ਇਹ ਜਾਣਕਾਰੀ ਦਿੱਤੀ। ਸੋਨਮ ਨੇ ਪੁੱਤਰ ਦੀ ਤਸਵੀਰ ਸਾਂਝੀ ਤਾਂ ਕੀਤੀ ਹੈ ਪਰ ਅਜੇ ਉਸ ਦਾ ਚਿਹਰਾ ਨਹੀਂ ਦਿਖਾਇਆ। ਸੋਨਮ ਲੰਬੇ ਸਮੇਂ ਤੋਂ ਫ਼ਿਲਮਾਂ ਤੋਂ ਦੂਰ ਹੈ। ਹੁਣ ਅਜਿਹਾ ਲੱਗ ਰਿਹਾ ਹੈ ਕਿ ਉਹ ਵਾਪਸੀ ਦੀ ਤਿਆਰੀ ਕਰ ਰਹੀ ਹੈ। ਉਸ ਨੇ ਇਕ ਵਾਰ ਫਿਰ ਤੋਂ ਵਰਕਆਊਟ ਕਰਨਾ ਸ਼ੁਰੂ ਕਰ ਦਿੱਤਾ ਹੈ।


 


author

Shivani Bassan

Content Editor

Related News