ਰਿਐਲਿਟੀ ਸ਼ੋਅ ‘ਬਿੱਗ ਬੌਸ 7’ ਦਾ ਜੇਤੂ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

Friday, Dec 22, 2023 - 11:26 AM (IST)

ਰਿਐਲਿਟੀ ਸ਼ੋਅ ‘ਬਿੱਗ ਬੌਸ 7’ ਦਾ ਜੇਤੂ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

ਹੈਦਰਾਬਾਦ (ਭਾਸ਼ਾ) - ਰਿਐਲਿਟੀ ਸ਼ੋਅ ‘ਬਿੱਗ ਬੌਸ’ ਸੀਜ਼ਨ-7 ਦੇ ਜੇਤੂ ਅਤੇ ਉਸਦੇ ਭਰਾ ਨੂੰ ਇੱਥੇ ਇਕ ਸਟੂਡੀਓ ਦੇ ਬਾਹਰ ਹੋਈ ਹਿੰਸਾ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਮੁਤਾਬਕ, 17 ਦਸੰਬਰ ਦੀ ਰਾਤ ਨੂੰ ਸ਼ੋਅ ਦੇ ਫਿਨਾਲੇ ਤੋਂ ਬਾਅਦ ਹਿੰਸਾ ਭੜਕ ਗਈ ਸੀ, ਜਦੋਂ ਇਸ ਸੀਜ਼ਨ ਦੇ ਜੇਤੂ ਅਤੇ ਉਪ ਜੇਤੂ ਦੇ ਸਮਰਥਕਾਂ ਵਿਚਕਾਰ ਤੂੰ-ਤੂੰ-ਮੈਂ-ਮੈਂ ਹੋ ਗਈ, ਜਿਸ ਤੋਂ ਬਾਅਦ ਬੇਕਾਬੂ ਭੀੜ ਨੇ ਵਾਹਨਾਂ, ਆਰ. ਟੀ. ਸੀ. ਬੱਸਾਂ ਅਤੇ ਪੁਲਸ ਵਾਹਨਾਂ ਨੂੰ ਕਥਿਤ ਤੌਰ ’ਤੇ ਨੁਕਸਾਨ ਪਹੁੰਚਾਇਆ।

ਇਹ ਖ਼ਬਰ ਵੀ ਪੜ੍ਹੋ : ਹਰਭਜਨ ਮਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਸ਼ਹਾਦਤ ਨੂੰ ਕੀਤਾ ਯਾਦ, ਪਤਨੀ ਨਾਲ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ

ਪੀ. ਪ੍ਰਸ਼ਾਂਤ ਨੂੰ ‘ਬਿੱਗ ਬੌਸ’ ਸੀਜ਼ਨ-7 ਦਾ ਜੇਤੂ ਐਲਾਨਿਆ ਗਿਆ ਸੀ। ਪੁਲਸ ਨੇ ਦੱਸਿਆ ਕਿ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ ਅਤੇ ਜੇਤੂ ਐਲਾਨੇ ਜਾਣ ਤੋਂ ਬਾਅਦ ਰੈਲੀ ਕੱਢਣ ਦੇ ਦੋਸ਼ ਵਿਚ ਪ੍ਰਸ਼ਾਂਤ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਪ੍ਰਸਿੱਧ ਗਾਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਪੁਲਸ ਮੁਤਾਬਕ, ਬਿਨਾਂ ਮਨਜ਼ੂਰੀ ਦੇ ਰੈਲੀ ਕੱਢੀ ਗਈ, ਜਿਸ ਕਾਰਨ ਹੋਰ ਵਾਹਨਾਂ ਨੂੰ ਨੁਕਸਾਨ ਪੁੱਜਾ। ਇਸ ਮਾਮਲੇ ’ਚ ਪ੍ਰਸ਼ਾਂਤ ਅਤੇ ਉਸ ਦੇ ਭਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News