''ਦਾਦਾ ਸਾਹਿਬ ਫਾਲਕੇ ਐਵਾਰਡ'' ਮਿਲਣ ਤੋਂ ਬਾਅਦ ਰਜਨੀਕਾਂਤ ਨੇ ਰਾਸ਼ਟਰਪਤੀ ਅਤੇ ਮੋਦੀ ਨਾਲ ਕੀਤੀ ਮੁਲਾਕਾਤ

10/28/2021 5:52:03 PM

ਮੁੰਬਈ- ਸਾਊਥ ਸੁਪਰਸਟਾਰ ਰਜਨੀਕਾਂਤ ਦੇ ਹੱਥ ਹਾਲ ਹੀ 'ਚ ਵੱਡੀ ਸਫਲਤਾ ਲੱਗੀ ਹੈ। 67ਵੇਂ ਰਾਸ਼ਟਰੀ ਫਿਲਮ ਪੁਰਸਕਾਰ 'ਚ ਅਦਾਕਾਰ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਅਚੀਵਮੈਂਟ ਤੋਂ ਬਾਅਦ ਦਿੱਗਜ ਸਟਾਰ ਨੇ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਟਵਿੱਟਰ ਅਕਾਊਂਟ 'ਤੇ ਵੀ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀਆਂ ਹਨ।

PunjabKesari
ਇਨ੍ਹਾਂ ਤਸਵੀਰਾਂ 'ਚ ਰਜਨੀਕਾਂਤ ਦੇ ਨਾਲ ਉਨ੍ਹਾਂ ਦੀ ਪਤਨੀ ਲਤਾ ਵੀ ਨਜ਼ਰ ਆ ਰਹੀ ਹੈ। ਇਸ ਦੌਰਾਨ ਜੋੜੇ ਨੂੰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਦੇ ਨਾਲ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਟਵਿਟਰ 'ਤੇ ਤਸਵੀਰਾਂ ਸ਼ੇਅਰ ਕਰਦੇ ਹੋਏ ਅਦਾਕਾਰ ਨੇ ਲਿਖਿਆ ਹੈ-ਪ੍ਰਧਾਨ ਮੰਤਰੀ ਅਤੇ ਭਾਰਤ ਦੇ ਰਾਸ਼ਟਰਪਤੀ ਨਾਲ ਮਿਲ ਕੇ ਬਹੁਤ ਖੁਸ਼ੀ ਹੋਈ।

PunjabKesari
ਦੱਸ ਦੇਈਏ ਕਿ ਸਨਮਾਨ ਮਿਲਣ ਤੋਂ ਬਾਅਦ ਰਜਨੀਕਾਂਤ ਨੇ ਕੇਂਦਰ ਸਰਕਾਰ ਦਾ ਧੰਨਵਾਦ ਦਿੱਤਾ ਅਤੇ ਆਪਣੇ ਮੈਂਟਰ ਦੇ ਬਾਲਾਚੰਦਰ ਨੂੰ ਵੀ ਯਾਦ ਕੀਤਾ ਅਤੇ ਕਿਹਾ- 'ਮੈਂ ਇਸ ਨੂੰ ਪ੍ਰਾਪਤ ਕਰਕੇ ਬਹੁਤ ਖੁਸ਼ ਹਾਂ ਅਤੇ ਇਸ ਲਈ ਸਰਕਾਰ ਨੂੰ ਧੰਨਵਾਦ ਦਿੰਦਾ ਹੈ। ਮੈਂ ਇਸ ਪੁਰਸਕਾਰ ਨੂੰ ਆਪਣੇ ਮੈਂਟਰ ਬਾਲਾਚੰਦਰ ਸਰ ਨੂੰ ਸਮਰਪਿਤ ਕਰਦਾ ਹਾਂ'।


Aarti dhillon

Content Editor

Related News