ਪੋਰਨਗ੍ਰਾਫੀ ਮਾਮਲੇ ''ਚ ਸ਼ਰਲਿਨ ਚੋਪੜਾ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ, ਗ੍ਰਿਫ਼ਤਾਰੀ ''ਤੇ ਲੱਗੀ ਰੋਕ

Friday, Feb 04, 2022 - 05:00 PM (IST)

ਪੋਰਨਗ੍ਰਾਫੀ ਮਾਮਲੇ ''ਚ ਸ਼ਰਲਿਨ ਚੋਪੜਾ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ, ਗ੍ਰਿਫ਼ਤਾਰੀ ''ਤੇ ਲੱਗੀ ਰੋਕ

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਸ਼ਰਲਿਨ ਚੋਪੜਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ 'ਪੌਰਨ ਫ਼ਿਲਮ' ਮਾਮਲੇ 'ਚ ਉਸ ਦੀ ਗ੍ਰਿਫ਼ਤਾਰੀ 'ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪਟੀਸ਼ਨ 'ਤੇ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਤੇ ਅਦਾਕਾਰਾ ਪੂਨਮ ਪਾਂਡੇ ਦੀ ਗ੍ਰਿਫ਼ਤਾਰੀ 'ਤੇ ਵੀ ਅੰਤਰਿਮ ਰੋਕ ਲਗਾ ਦਿੱਤੀ ਹੈ। ਜਸਟਿਸ ਵਿਨੀਤ ਸਰਨ ਅਤੇ ਅਨਿਰੁਧ ਬੋਸ ਦੀ ਬੈਂਚ ਨੇ ਸ਼ਰਲਿਨ ਚੋਪੜਾ ਦੀ ਅਗਾਊਂ ਜ਼ਮਾਨਤ ਰੱਦ ਕਰਨ ਦੇ ਬੰਬੇ ਹਾਈ ਕੋਰਟ ਦੇ ਹੁਕਮ ਵਿਰੁੱਧ ਦਾਇਰ ਅਪੀਲ 'ਤੇ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਰਾਜ ਕੁੰਦਰਾ ਦੀ ਗ੍ਰਿਫ਼ਤਾਰੀ 'ਤੇ ਵੀ ਲੱਗੀ ਸੀ ਰੋਕ
ਇਸ ਤੋਂ ਪਹਿਲਾਂ ਪੋਰਨਗ੍ਰਾਫੀ ਮਾਮਲੇ 'ਚ ਦੋ ਮਹੀਨੇ ਜੇਲ੍ਹ 'ਚ ਬੰਦ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ 'ਤੇ ਵੀ ਰੋਕ ਲੱਗ ਗਈ ਸੀ। ਦਸੰਬਰ 2021 'ਚ ਸੁਪਰੀਮ ਕੋਰਟ ਨੇ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਸੀ। ਰਾਜ ਕੁੰਦਰਾ ਫਿਲਹਾਲ ਜ਼ਮਾਨਤ 'ਤੇ ਬਾਹਰ ਹਨ। ਪਿਛਲੇ ਸਾਲ ਪੋਰਨਗ੍ਰਾਫੀ ਮਾਮਲੇ 'ਚ ਰਾਜ ਕੁੰਦਰਾ ਨੂੰ ਕਈ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਜਾਣ ਦੇ ਡਰੋਂ ਰਾਜ ਕੁੰਦਰਾ ਅੰਤ੍ਰਿਮ ਜ਼ਮਾਨਤ ਲਈ ਸੈਸ਼ਨ ਕੋਰਟ ਗਏ ਸਨ, ਜਿੱਥੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ। ਇਸ ਤੋਂ ਬਾਅਦ ਉਹ ਹਾਈ ਕੋਰਟ ਗਏ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਇਸ ਕੇਸ 'ਚ ਫਸਾਇਆ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਪੋਰਨਗ੍ਰਾਫੀ ਦਾ ਮਾਮਲਾ ਪਿਛਲੇ ਸਾਲ ਮਾਰਚ 'ਚ ਸਾਹਮਣੇ ਆਇਆ ਸੀ, ਜਿਸ 'ਚ ਸਭ ਤੋਂ ਪਹਿਲਾਂ ਅਦਾਕਾਰਾ ਗਹਿਨਾ ਵਸ਼ਿਸ਼ਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਹੋਈ ਸੀ। ਇਸ ਤੋਂ ਇਲਾਵਾ ਇਸ ਮਾਮਲੇ 'ਚ ਕਈ ਹੋਰ ਲੋਕਾਂ ਦੀ ਵੀ ਗ੍ਰਿਫ਼ਤਾਰੀ ਕੀਤੀ ਗਈ ਸੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।


author

sunita

Content Editor

Related News