ਰੀਆ ਚੱਕਰਵਰਤੀ ਤੇ ਪਰਿਵਾਰ ਨੂੰ ਵੱਡੀ ਰਾਹਤ

Saturday, Oct 26, 2024 - 02:51 PM (IST)

ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਬਾਂਬੇ ਹਾਈ ਕੋਰਟ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ’ਚ ਅਭਿਨੇਤਰੀ ਰੀਆ ਚੱਕਰਵਰਤੀ ਤੇ ਉਸ ਦੇ ਪਰਿਵਾਰ ਵਿਰੁੱਧ ਜਾਰੀ ਲੁੱਕਆਊਟ ਸਰਕੂਲਰ (ਐੱਲ. ਓ. ਸੀ.) ਨੂੰ ਰੱਦ ਕਰਨ ਦੇ ਬੰਬੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਸੀ.ਬੀ.ਆਈ. ਦੀ ਪਟੀਸ਼ਨ ਸ਼ੁੱਕਰਵਾਰ ਰੱਦ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ -  ਗੁਰਲੇਜ਼ ਅਖ਼ਤਰ ਤੇ ਸ਼੍ਰੀ ਬਰਾੜ ਮੁਸ਼ਕਿਲਾਂ 'ਚ, ਜਾਰੀ ਹੋ ਗਿਆ ਨੋਟਿਸ

ਜਸਟਿਸ ਬੀ. ਆਰ. ਗਵਈ ਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਬੈਂਚ ਨੇ ਜਾਂਚ ਏਜੰਸੀ ਦੀ ਪਟੀਸ਼ਨ ਨੂੰ ‘ਬੇਤੁਕਾ’ ਕਰਾਰ ਦਿੰਦਿਆਂ ਰੱਦ ਕਰ ਦਿੱਤਾ। ਇਸ ਸਾਲ 22 ਫਰਵਰੀ ਨੂੰ ਹਾਈ ਕੋਰਟ ਨੇ ਚੱਕਰਵਰਤੀ, ਉਸ ਦੇ ਭਰਾ ਸ਼ੋਵਿਕ ਅਤੇ ਮਾਤਾ-ਪਿਤਾ ਸੰਧਿਆ ਤੇ ਇੰਦਰਜੀਤ ਵਿਰੁੱਧ ਐੱਲ. ਓ. ਸੀ. ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਵਿਰੁੱਧ 2020 ’ਚ ਐੱਲ. ਓ. ਸੀ. ਜਾਰੀ ਕੀਤੇ ਗਏ ਸਨ। ਰਾਜਪੂਤ 14 ਜੂਨ, 2020 ਨੂੰ ਉਪਨਗਰ ਬਾਂਦਰਾ ’ਚ ਆਪਣੇ ਅਪਾਰਟਮੈਂਟ ਵਿਖੇ ਮ੍ਰਿਤਕ ਮਿਲਿਆ ਸੀ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੇ ਗੁਰਦੁਆਰਾ ਬੰਗਲਾ ਸਾਹਿਬ 'ਚ ਟੇਕਿਆ ਮੱਥਾ, ਦਿੱਲੀ ਸ਼ੋਅ ਲਈ ਕੀਤੀ ਅਰਦਾਸ

ਮੁੰਬਈ ਪੁਲਸ ਨੇ ਹਾਦਸੇ ਦੀ ਮੌਤ ਦੀ ਰਿਪੋਰਟ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜਪੂਤ ਦੇ ਪਿਤਾ ਨੇ ਜੁਲਾਈ 2020 ’ਚ ਬਿਹਾਰ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਦਾਕਾਰ ਦੀ ਕਥਿਤ ਪ੍ਰੇਮਿਕਾ ਰੀਆ ਚੱਕਰਵਰਤੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸੁਸ਼ਾਂਤ ਨੂੰ ਖੁਦਕੁਸ਼ੀ ਲਈ ਉਕਸਾਇਆ ਸੀ। ਬਾਅਦ ’ਚ ਕੇਸ ਸੀ. ਬੀ. ਆਈ. ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News