ਮਮਤਾ ਕੁਲਕਰਨੀ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ, ਡਰੱਗਜ਼ ਮਾਮਲੇ 'ਚ ਐੱਫ. ਆਈ. ਆਰ. ਰੱਦ

Thursday, Aug 08, 2024 - 09:22 AM (IST)

ਮਮਤਾ ਕੁਲਕਰਨੀ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ, ਡਰੱਗਜ਼ ਮਾਮਲੇ 'ਚ ਐੱਫ. ਆਈ. ਆਰ. ਰੱਦ

ਮੁੰਬਈ- ਬੰਬੇ ਹਾਈ ਕੋਰਟ ਨੇ ਸਾਬਕਾ ਅਦਾਕਾਰਾ ਮਮਤਾ ਕੁਲਕਰਨੀ ਖਿਲਾਫ 2016 'ਚ ਇਕ ਡਰੱਗਜ਼ ਸਬੰਧੀ ਮਾਮਲੇ 'ਚ ਦਰਜ ਐੱਫ. ਆਈ. ਆਰ. ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਹੈ ਕਿ ਉਨ੍ਹਾਂ ਖਿਲਾਫ ਕੇਸ ਜਾਰੀ ਰੱਖਣਾ ਅਦਾਲਤੀ ਪ੍ਰਕਿਰਿਆ ਦੀ ਦੁਰਵਰਤੋਂ ਹੋਵੇਗੀ।ਜਸਟਿਸ ਭਾਰਤੀ ਡਾਂਗਰੇ ਅਤੇ ਜਸਟਿਸ ਮੰਜੂਸ਼ਾ ਦੇਸ਼ਪਾਂਡੇ ਦੀ ਬੈਂਚ ਨੇ 22 ਜੁਲਾਈ ਨੂੰ ਦਿੱਤੇ ਆਪਣੇ ਹੁਕਮ 'ਚ ਕਿਹਾ ਕਿ ਕੁਲਕਰਨੀ ਖਿਲਾਫ ਪੁਖਤਾ ਸਬੂਤ ਨਹੀਂ ਹਨ।

ਇਹ ਖ਼ਬਰ ਵੀ ਪੜ੍ਹੋ - ਮੁੰਬਈ 'ਚ ਭਾਰੀ ਮੀਂਹ ਕਾਰਨ ਅਕਸ਼ੈ ਦੀ ਫਿਲਮ 'ਵੈਲਕਮ 3' ਦਾ ਸੈੱਟ ਹੋਇਆ ਤਬਾਹ, ਮੇਕਰਸ ਨੇ ਰੋਕੀ ਸ਼ੂਟਿੰਗ

ਮਮਤਾ ਕੁਲਕਰਨੀ ਨੇ 2016 'ਚ ਠਾਣੇ ਪੁਲਸ ਵੱਲੋਂ ਡਰੱਗਜ਼ ਦੇ ਮਾਮਲੇ 'ਚ ਐੱਨ. ਡੀ. ਪੀ. ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੀ ਗਈ ਐੱਫ. ਆਈ. ਆਰ. ਨੂੰ ਰੱਦ ਕਰਨ ਲਈ ਇਕ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਉਸ ਨੂੰ ਇਸ ਮਾਮਲੇ 'ਚ ਫਸਾਇਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News