ਭਰਾ ਵਲੋਂ ਮਿਲੇ ਸੂਟ ਨੂੰ ਯਾਦ ਕਰ ਕੌਰ ਬੀ ਨੇ ਲਿਖੀ ਖ਼ਾਸ ਪੋਸਟ, ਕਿਹਾ- ਦਰਦ ਬਹੁਤ ਗਹਿਰਾ...

Friday, Oct 11, 2024 - 12:28 PM (IST)

ਚੰਡੀਗੜ੍ਹ (ਬਿਊਰੋ) - 'ਸੁਨੱਖੀ', 'ਤੇਰੀ ਵੇਟ', 'ਫੁਲਕਾਰੀ', 'ਵੈਲੀ ਜੱਟ', 'ਮਿਸ ਯੂ' ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੀ ਕੌਰ ਬੀ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਦੀ ਸਟੋਰੀ 'ਤੇ ਇਕ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ ਨੂੰ ਪੋਸਟ ਕਰਦਿਆਂ ਕੌਰ ਬੀ ਨੇ ਇਕ ਵੱਡੀ ਜਿਹੀ ਕੈਪਸ਼ਨ ਵੀ ਲਿਖੀ ਹੈ। ਕੌਰ ਬੀ ਨੇ ਲਿਖਿਆ ਹੈ, ''ਮੈਨੂੰ ਯਾਦ ਹੈ ਕਿ ਕਿਸੇ ਵੇਲੇ ਇਕ ਸੂਟ ਲੈਣਾ ਹੀ ਬਹੁਤ ਔਖਾ ਸੀ। ਮੈਨੂੰ ਬਹੁਤ ਯਾਦ ਆਉਂਦਾ ਪਹਿਲੀ ਵਾਰ 500, 1000 ਦੇ ਸੂਟ ਵਾਲਾ ਚਾਅ ਸੀ ਤੇ ਪਹਿਲੀ ਵਾਰ ਭਰਾ ਜਦੋਂ ਸੂਟ ਲੈ ਕੇ ਆਇਆ ਸੀ, ਉਹ ਇਕ ਸੂਟ ਇੰਨੀ ਵਾਰ ਪਾਇਆ ਤੇ ਹੁਣ ਮੈਨੂੰ ਸੱਚੀ ਨਹੀਂ ਪਤਾ ਲੱਗਦਾ ਸੂਟ ਰੱਖਾ ਕਿੱਥੇ।''

PunjabKesari

ਇਸ ਦੇ ਨਾਲ ਹੀ ਕੌਰ ਬੀ ਨੇ ਇਕ ਹੋਰ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਨਾਲ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ, ''ਕਹਿੰਦਾ...ਹਾਸਾ ਬਹੁਤ ਖ਼ੂਬਸੂਰਤ ਏ, ਮੈਂ ਕਿਹਾ...ਦਰਦ ਬਹੁਤ ਗਹਿਰਾ ਏ।'' ਇਸ ਦੇ ਨਾਲ ਹੀ ਹਾਸੇ ਵਾਲੀ ਇਮੋਜ਼ੀ ਵੀ ਸ਼ੇਅਰ ਕੀਤੀ ਹੈ। ਹੁਣ ਹਰ ਕੋਈ ਇਹੀ ਸੋਚ ਰਿਹਾ ਹੈ ਕਿ ਆਖਿਰ ਇਹ ਸਭ ਕੌਰ ਬੀ ਨੇ ਕਿਸ ਨੂੰ ਕਿਹਾ। ਫ਼ਿਲਹਾਲ ਇਹ ਤਾਂ ਹੁਣ ਕੌਰ ਬੀ ਹੀ ਦੱਸ ਸਕਦੀ ਹੈ।

PunjabKesari
 
ਗਾਇਕਾ ਕੌਰ ਬੀ ਦਾ ਜਨਮ 5 ਜੁਲਾਈ 1991 ਨੂੰ ਹੋਇਆ ਸੀ। ਸੁਰੀਲੀ ਆਵਾਜ਼ ਦੇ ਸਦਕਾ ਕੌਰ ਬੀ ਨੂੰ ਸੁਣਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੌਰ ਬੀ ਨੇ ਬਹੁਤ ਹੀ ਘੱਟ ਸਮੇਂ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਖ਼ਾਸ ਜਗਾ ਬਣਾਈ ਹੈ। ਜਿੰਨੀ ਖ਼ੂਬਸੂਰਤ ਕੌਰ ਬੀ ਖ਼ੁਦ ਹੈ ਉਸ ਤੋਂ ਵੀ ਜ਼ਿਆਦਾ ਖ਼ੂਬਸੂਰਤ ਉਨ੍ਹਾਂ ਦੀ ਹਰ ਅਦਾ ਹੈ, ਜਿਸ ਨੂੰ ਪੰਜਾਬੀ ਗੱਭਰੂ ਤੇ ਮੁਟਿਆਰਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ - ਰਤਨ ਟਾਟਾ ਦੀ ਮੌਤ ਨਾਲ ਟੁੱਟਿਆ ਗੁਰਪ੍ਰੀਤ ਘੁੱਗੀ, ਕਿਹਾ- ਇਹ ਕੌਮ ਲਈ ਬਹੁਤ ਵੱਡਾ ਘਾਟਾ

ਕੌਰ ਬੀ ਦਾ ਅਸਲ ਨਾਂ ਬਲਜਿੰਦਰ ਕੌਰ ਹੈ ਪਰ ਸੰਗੀਤ ਜਗਤ 'ਚ ਉਨਾਂ ਨੂੰ ਕੌਰ ਬੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਉਨ੍ਹਾਂ ਨੂੰ 'ਕੌਰ ਬੀ' ਨਾਂ ਬੰਟੀ ਬੈਂਸ ਨੇ ਦਿੱਤਾ ਹੈ। ਉਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2013 'ਚ 'ਕਲਾਸਮੇਟ' ਗੀਤ ਨਾਲ ਸ਼ੁਰੂ ਕੀਤੀ ਸੀ, ਜਿਹੜਾ ਫ਼ਿਲਮ 'ਡੈਡੀ ਕੂਲ ਮੁੰਡੇ ਫੂਲ' 'ਚ ਆਇਆ ਸੀ। ਇਸ ਗੀਤ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ 'ਤੇ ਕੁਝ ਹੀ ਦਿਨਾਂ 'ਚ ਉਨ੍ਹਾਂ ਨੇ ਲੋਕਾਂ 'ਚ ਆਪਣੀ ਖਾਸ ਪਛਾਣ ਬਣਾ ਲਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


sunita

Content Editor

Related News