ਕੋਰੋਨਾ ਦੀ ਚਪੇਟ ’ਚ ਆਏ ਦੀਪਿਕਾ ਪਾਦੁਕੋਣ ਦੇ ਪਿਤਾ, ਮਾਂ ਅਤੇ ਭੈਣ ਦੀ ਰਿਪੋਰਟ ਵੀ ਆਈ ਪਾਜ਼ੇਟਿਵ

Tuesday, May 04, 2021 - 05:25 PM (IST)

ਕੋਰੋਨਾ ਦੀ ਚਪੇਟ ’ਚ ਆਏ ਦੀਪਿਕਾ ਪਾਦੁਕੋਣ ਦੇ ਪਿਤਾ, ਮਾਂ ਅਤੇ ਭੈਣ ਦੀ ਰਿਪੋਰਟ ਵੀ ਆਈ ਪਾਜ਼ੇਟਿਵ

ਮੁੰਬਈ: ਦੇਸ਼ ਭਰ ’ਚ ਪਾਬੰਦੀਆਂ ਲੱਗਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਪਿਛਲੇ ਕੁਝ ਸਮੇਂ ਤੋਂ ਕੋਰੋਨਾ ਵਾਇਰਸ ਸੰਕਰਮਿਤ ਲੋਕਾਂ ਦੀ ਗਿਣਤੀ ’ਚ ਤਾਂ ਘਾਟ ਦੇਖਣ ਨੂੰ ਮਿਲੀ ਹੀ ਰਹੀ ਹੈ ਪਰ ਕਈ ਮਾਹਿਰਾਂ ਦਾ ਇਸ ’ਤੇ ਅਜਿਹਾ ਮੰਨਣਾ ਹੈ ਕਿ ਮਾਮਲੇ ਇਸ ਲਈ ਘੱਟ ਆ ਰਹੇ ਹਨ ਕਿ ਟੈਸਟਿੰਗ ਘੱਟ ਹੋ ਰਹੀ ਹੈ। ਇੰਟਰਟੇਨਮੈਂਟ ਇੰਡਸਟਰੀ ’ਚ ਤਾਂ ਅਜਿਹੀਆਂ ਖ਼ਬਰਾਂ ਆਉਣੀਆਂ ਘੱਟ ਨਹੀਂ ਹੋ ਰਹੀਆਂ ਹਨ। ਹਾਲ ਹੀ ’ਚ ਆਈ ਖ਼ਬਰਾਂ ਦੀ ਮੰਨੀਏ ਤਾਂ ਅਦਾਕਾਰਾ ਦੀਪਿਕਾ ਪਾਦੁਕੋਣ ਦਾ ਪਰਿਵਾਰ ਵੀ ਕੋਰੋਨਾ ਵਾਇਰਸ ਦੀ ਚਪੇਟ ’ਚ ਆ ਗਿਆ ਹੈ। 

PunjabKesari
ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਪਿਤਾ ਅਤੇ ਸਾਬਕਾ ਭਾਰਤੀ ਬੈਡਮਿੰਟਨ ਪਲੇਅਰ ਪ੍ਰਕਾਸ਼ ਪਾਦੁਕੋਣ ਵੀ ਕੋਰੋਨਾ ਸੰਕਰਮਿਤ ਪਾਏ ਗਏ ਹਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। 65 ਸਾਲਾ ਸਾਬਕਾ ਬੈਡਮਿੰਟਨ ਪਲੇਅਰ ਬੈਂਗਲੁਰੂ ਦੇ ਇਕ ਹਸਪਤਾਲ ’ਚ ਦਾਖ਼ਲ ਹਨ। ਉੱਧਰ ਉਨ੍ਹਾਂ ਦੀ ਮਾਂ ਉੱਜਵਲਾ ਅਤੇ ਭੈਣ ਅਨੀਸ਼ਾ ਪਾਦੁਕੋਣ ਵੀ ਇਸ ਵਾਇਰਸ ਨਾਲ ਸੰਕਰਮਿਤ ਪਾਈ ਗਈ ਹੈ। ਇਸ ਤਰ੍ਹਾਂ ਨਾਲ ਦੇਖਿਆ ਜਾਵੇ ਤਾਂ ਕੋਰੋਨਾ ਨੇ ਅਦਾਕਾਰਾ ਦੇ ਪੂਰੇ ਪਰਿਵਾਰ ਨੂੰ ਆਪਣੀ ਚਪੇਟ ’ਚ ਲੈ ਲਿਆ ਹੈ।

PunjabKesari

ਜਾਣਕਾਰੀ ਮੁਤਾਬਕ ਇਹ ਵੀ ਸਾਹਮਣੇ ਆਇਆ ਹੈ ਕਿ 65 ਸਾਲਾ ਸਾਬਕਾ ਭਾਰਤੀ ਬੈਡਮਿੰਟਨ ਖਿਡਾਰੀ ਦੀ ਤਬੀਅਤ ਹੁਣ ਬਿਹਤਰ ਹੈ ਅਤੇ ਉਹ ਹਸਪਤਾਲ ’ਚ ਡਾਕਟਰਾਂ ਦੀ ਨਿਗਰਾਨੀ ’ਚ ਟ੍ਰੀਟਮੈਂਟ ਲੈ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਰਿਕਵਰੀ ਕਰ ਰਹੇ ਹਨ ਅਤੇ ਜਲਦ ਹੀ ਹਸਪਤਾਲ ਤੋਂ ਡਿਸਚਾਰਜ ਹੋ ਕੇ ਘਰ ਵਾਪਸ ਜਾਣਗੇ। ਹਾਲਾਂਕਿ ਅਦਾਕਾਰਾ ਦੀਪਿਕਾ ਵੱਲੋਂ ਇਸ ’ਤੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।


author

Aarti dhillon

Content Editor

Related News