ਡਾਂਸਰ ਸਿਮਰ ਸੰਧੂ ਦੇ ਹੱਕ 'ਚ ਨਿੱਤਰੇ ਗਾਇਕ ਰੇਸ਼ਮ ਸਿੰਘ ਅਨਮੋਲ, ਆਖੀਆਂ ਵੱਡੀਆਂ ਗੱਲਾਂ

Saturday, Apr 06, 2024 - 01:30 PM (IST)

ਡਾਂਸਰ ਸਿਮਰ ਸੰਧੂ ਦੇ ਹੱਕ 'ਚ ਨਿੱਤਰੇ ਗਾਇਕ ਰੇਸ਼ਮ ਸਿੰਘ ਅਨਮੋਲ, ਆਖੀਆਂ ਵੱਡੀਆਂ ਗੱਲਾਂ

ਐਂਟਰਟੇਨਮੈਂਟ ਡੈਸਕ : ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਹਮੇਸ਼ਾਂ ਹੀ ਸਮਾਜਿਕ ਮੁੱਦੇ 'ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖਦੇ ਹਨ। ਇੰਨੀਂ ਦਿਨੀਂ ਪੰਜਾਬ 'ਚ ਡਾਂਸਰ ਸਿਮਰ ਸੰਧੂ ਦਾ ਵਿਵਾਦ ਕਾਫ਼ੀ ਭੱਖ ਰਿਹਾ ਹੈ। ਹੁਣ ਰੇਸ਼ਮ ਸਿੰਘ ਅਨਮੋਲ ਨੇ ਸਿਮਰ ਸੰਧੂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। ਗਾਇਕ ਵੱਲੋਂ ਉਨ੍ਹਾਂ ਲੋਕਾਂ ਦੀ ਬੋਲਦੀ ਬੰਦ ਕਰਵਾਈ ਗਈ ਹੈ, ਜੋ ਸਿਮਰ ਨੂੰ ਖੂਬ ਗਾਲ੍ਹਾਂ ਕੱਢ ਰਹੇ ਸਨ। ਦਰਅਸਲ, ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੱਲੋਂ ਖ਼ਾਸ ਸਿਮਰ ਸੰਧੂ ਦੇ ਹੱਕ 'ਚ ਇੱਕ ਵੀਡੀਓ ਪੋਸਟ ਕੀਤੀ ਗਈ, ਜਿਸ 'ਤੇ ਪ੍ਰਸ਼ੰਸਕਾਂ ਵੱਲੋਂ ਵੀ ਕੁਮੈਂਟ ਕਰ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। 

ਦੱਸ ਦਈਏ ਕਿ ਸਿਮਰ ਸੰਧੂ ਦੇ ਹੱਕ 'ਚ ਬੋਲਦਿਆਂ ਰੇਸ਼ਮ ਸਿੰਘ ਅਨਮੋਲ ਨੇ ਕਿਹਾ- ''ਕੁਝ ਲੋਕਾਂ ਲਈ ਉਹ ਕੰਜਰੀ ਹੈ, ਕੁਝ ਲੋਕਾਂ ਲਈ ਨਾਚਾਰ ਹੈ ਤੇ ਕੁਝ ਲੋਕਾਂ ਲਈ ਉਹ ਇੱਕ ਡਾਂਸਰ ਹੈ। ਇਸ ਤਰ੍ਹਾਂ ਦੀ ਮਾਨਸਿਕਤਾ ਰੱਖਣ ਵਾਲੇ ਲੋਕਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਆ ਡਾਂਸਰ ਸਿਮਰ ਸੰਧੂ ਬਾਰੇ ਜਿਵੇਂ ਵੱਡੇ ਪਰਦੇ 'ਤੇ ਸਰਗੁਣ ਮਹਿਤਾ, ਸੋਨਮ ਬਾਜਵਾ, ਕਰੀਨਾ ਕਪੂਰ ਹੋਰ ਵੀ ਫੀਮੇਲ ਆਰਟਿਸਟ ਸਾਨੂੰ ਖੁਸ਼ੀਆਂ ਵੰਡਦੀਆਂ ਨੇ, ਸਾਡਾ ਮਨੋਰੰਜਨ ਕਰਦੀਆਂ ਨੇ, ਇਸੇ ਤਰੀਕੇ ਨਾਲ ਸਿਮਰ ਸੰਧੂ ਜਾਂ ਕੋਈ ਵੀ ਹੋਰ ਜੋ ਸਾਡੇ ਖੁਸ਼ੀਆਂ ਦੇ ਮੌਕੀਆਂ ਨੂੰ ਚਾਰ ਚੰਨ ਲਗਾਉਂਦੇ ਹਨ, ਇਨ੍ਹਾਂ ਦੀ ਵੀ ਉਨ੍ਹੀਂ ਹੀ ਇੱਜ਼ਤ ਹੈ, ਆਪਣੀ ਮਾਨਸਿਕਤਾ ਬਦਲੋ, ਫਿਰ ਤੁਸੀ ਇਨ੍ਹਾਂ ਨੂੰ ਵਿਆਹਾਂ 'ਤੇ ਸੱਦਦੇ ਕਿਉਂ ਹੋ? ਜੇਕਰ ਤੁਸੀਂ ਵੀ ਇਨ੍ਹਾਂ ਨੂੰ ਸੱਦਦੇ ਹੋ ਤਾਂ ਤੁਸੀ ਵੀ ਗਲਤ ਹੋ।''

PunjabKesari

ਦੱਸਣਯੋਗ ਹੈ ਕਿ ਰੇਸ਼ਮ ਸਿੰਘ ਅਨਮੋਲ ਹਰ ਸਮਾਜਿਕ ਮੁੱਦੇ 'ਤੇ ਆਪਣੀ ਆਵਾਜ਼ ਬੁਲੰਦ ਕਰਦੇ ਨਜ਼ਰ ਆਉਂਦੇ ਹਨ। ਉਹ ਅਜਿਹੇ ਪੰਜਾਬੀ ਗਾਇਕ ਹਨ, ਜਿਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ 'ਚ ਨਾਲ ਸਿਰਫ਼ ਆਪਣੀ ਆਵਾਜ਼ ਬੁਲੰਦ ਕੀਤੀ ਸਗੋਂ ਖੁਦ ਜਾ ਕੇ ਉਸ ਦਾ ਹਿੱਸਾ ਵੀ ਬਣੇ। ਫਿਲਹਾਲ ਸਿਮਰ ਸੰਧੂ ਦੇ ਹੱਕ 'ਚ ਬੋਲਣ 'ਤੇ ਕਈ ਆਮ ਲੋਕਾਂ ਵੱਲੋਂ ਗਾਇਕ ਦੀ ਖੂਬ ਸ਼ਲਾਘਾ ਵੀ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News