ਕਿਸਾਨਾਂ ਦੀ ਜਿੱਤ ਦੀ ਖੁਸ਼ੀ ''ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰੇਸ਼ਮ ਸਿੰਘ ਅਨਮੋਲ

Thursday, Dec 16, 2021 - 01:00 PM (IST)

ਕਿਸਾਨਾਂ ਦੀ ਜਿੱਤ ਦੀ ਖੁਸ਼ੀ ''ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਰੇਸ਼ਮ ਸਿੰਘ ਅਨਮੋਲ

ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰੇਸ਼ਮ ਸਿੰਘ ਅਨਮੋਲ ਕਿਸਾਨ ਅੰਦੋਲਨ ਦੇ ਨਾਲ ਪਹਿਲੇ ਦਿਨ ਤੋਂ ਹੀ ਜੁੜੇ ਹੋਏ ਸਨ। ਇਸ ਅੰਦੋਲਨ ‘ਚ ਉਨ੍ਹਾਂ ਨੇ ਵੱਧ ਚੜ੍ਹ ਕੇ ਭਾਗ ਲਿਆ ਸੀ। ਅੰਦੋਲਨ ਦੇ ਸਮਾਪਤ ਹੋਣ ਮਗਰੋਂ ਹਰ ਕੋਈ ਗੁਰੁ ਸਾਹਿਬ ਦਾ ਸ਼ੁਕਰਾਨਾ ਕਰਨ ਦੇ ਲਈ ਪਹੁੰਚ ਰਿਹਾ ਹੈ। ਰੇਸ਼ਮ ਸਿੰਘ ਅਨਮੋਲ ਵੀ ਫਤਿਹ ਯਾਤਰਾ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚੇ। ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕੀਤਾ। ਇਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਰੇਸ਼ਮ ਸਿੰਘ ਅਨਮੋਲ ਆਪਣੇ ਕੁਝ ਸਾਥੀਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਦੱਸ ਦਈਏ ਕਿ ਰੇਸ਼ਮ ਸਿੰਘ ਅਨਮੋਲ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਸਨ। ਉਹ ਲਗਾਤਾਰ ਕਿਸਾਨ ਅੰਦੋਲਨ ‘ਚ ਕਿਸਾਨਾਂ ਦੀ ਸੇਵਾ ਕਰ ਰਹੇ ਸਨ। ਦੱਸ ਦਈਏ ਕਿਸਾਨਾਂ ਨੇ 11 ਦਸੰਬਰ ਨੂੰ ਘਰ ਵਾਪਸੀ ਕੀਤੀ ਸੀ। ਇਸ ਦੌਰਾਨ ਕਿਸਾਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ। ਕਿਸਾਨਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਜਗ੍ਹਾ ਜਗ੍ਹਾ ‘ਤੇ ਕਿਸਾਨਾਂ ਦੇ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਫਤਿਹ ਮਾਰਚ ਕੱਢਿਆ ਗਿਆ। ਇਸ ਫਤਿਹ ਮਾਰਚ ਤੋਂ ਬਾਅਦ ਕਿਸਾਨ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚੇ ਸਨ।


author

Aarti dhillon

Content Editor

Related News