ਰੇਸ਼ਮ ਸਿੰਘ ਅਨਮੋਲ ਨੇ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ, ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ

12/28/2023 8:54:32 PM

ਐਂਟਰਟੇਨਮੈਂਟ ਡੈਸਕ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਲੋਕ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਧਾਰਮਿਕ ਹੁੰਦੇ ਨਜ਼ਰ ਆ ਰਹੇ ਹਨ। 

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇਸ ਸਾਲ ਵੀ ਸ਼ਰਧਾ ਭਾਵ ਸ਼ਹੀਦੀ ਜੋੜ ਮੇਲ ਕਰਵਾਇਆ ਗਿਆ। ਇਸ ਮੌਕੇ 'ਤੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੀ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ। ਰੇਸ਼ਮ ਸਿੰਘ ਅਨਮੋਲ ਨੇ ਸ੍ਰੀ ਕੇਸਗੜ੍ਹ ਸਾਹਿਬ ਗੁਰਦੁਆਰੇ ਵਿਖੇ ਪਹੁੰਚ ਕੇ ਗੁਰੂ ਸਹਿਬਾਨ ਅਤੇ ਛੋਟੇ ਸਾਹਿਬਜ਼ਾਦਿਆਂ ਸਣੇ ਚਮਕੌਰ ਦੀ ਲੜਾਈ 'ਚ ਸ਼ਹੀਦੀ ਪਾਉਣ ਵਾਲੇ ਸਿੰਘਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਸ ਦੌਰਾਨ ਗਾਇਕ ਨੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ। ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੁੱਜੇ ਗਾਇਕ ਰੇਸ਼ਮ ਸਿੰਘ ਅਨਮੋਲ ਇਸ ਦੌਰਾਨ ਸੰਗਤਾਂ ਲਈ ਲੰਗਰ ਅਤੇ ਭਾਂਡੇ ਦੀ ਸੇਵਾ ਕਰਵਾਉਂਦੇ ਹੋਏ ਨਜ਼ਰ ਆਏ। ਇਸ ਮੌਕੇ ਗਾਇਕ ਨੇ ਸ਼ਹੀਦੀ ਪੰਦਰਵਾੜੇ ਮੌਕੇ ਫਤਿਗੜ੍ਹ ਪਹੁੰਚਣ ਵਾਲੀ ਸੰਗਤਾਂ ਨੂੰ ਖਾਸ ਅਪੀਲ ਕੀਤੀ ਕਿ ਨੌਜਵਾਨ ਗੱਡੀਆਂ ਤੇ ਟਰਾਲੀਆਂ 'ਚ ਹੁਲੜਬਾਜ਼ੀ ਕਰਦੇ ਤੇ ਉੱਚੀ ਆਵਾਜ਼ 'ਚ ਗੀਤ ਲਾ ਕੇ ਇੱਥੇ ਨਾ ਆਉਣ।

ਇਹ ਸਾਡੇ ਸਿੱਖ ਇਤਿਹਾਸ ਦੀ ਸਭ ਤੋਂ ਵੱਡੀ ਸ਼ਹਾਦਤ ਦਾ ਸਮਾਂ ਹੈ। ਇਸ ਮੌਕੇ ਬੇਹੱਦ ਨਿਮਰਤਾ ਤੇ ਖੁਦ ਨੂੰ ਨੀਵਾਂ ਰੱਖ ਕੇ ਸ਼ਹੀਦੀ ਦੇਣ ਵਾਲੇ ਸਿੰਘਾਂ ਨੂੰ ਯਾਦ ਕਰੀਏ ਤੇ ਆਪਣੇ ਗੁਰੂਆਂ ਦੀ ਬਾਣੀ ਨਾਲ ਜੁੜੇ ਰਹੀਏ। 

ਜੇ ਗੱਲ ਕਰੀਏ ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਹਨ, ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਗੀਤ ਜ਼ਿਆਦਾਤਰ ਕਿਸਾਨੀ ਅਤੇ ਪਿੰਡਾਂ ਨਾਲ ਹੀ ਜੁੜੇ ਹੋਏ ਹਨ

 

sunita

This news is Content Editor sunita