ਰੇਸ਼ਮ ਸਿੰਘ ਅਨਮੋਲ ਨੇ ਖੂਬਸੂਰਤ ਤਸਵੀਰਾਂ ਸਾਂਝੀਆਂ ਕਰ ਦਿੱਤੀ ਭਰਾ ਨੂੰ ਜਨਮ ਦਿਨ ਦੀ ਵਧਾਈ

12/05/2021 6:01:19 PM

ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਪ੍ਰਸ਼ੰਸਕਾਂ ਨਾਲ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਭਰਾ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਹੈਪੀ ਬਰਥਡੇ ਮੇਰੀ ਪ੍ਰੇਰਣਾ, ਮੇਰੇ ਆਦਰਸ਼ ਅਤੇ ਮੇਰੇ ਵੱਡੇ ਭਰਾ ਡਾਕਟਰ ਨਿਰਮਲ ਸਿੰਘ ਅਨਮੋਲ’।

PunjabKesari
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਹਰ ਕੋਈ ਰੇਸ਼ਮ ਸਿੰਘ ਅਨਮੋਲ ਨੂੰ ਉਨ੍ਹਾਂ ਦੇ ਭਰਾ ਦੇ ਜਨਮ ਦਿਨ ‘ਤੇ ਵਧਾਈ ਦੇ ਰਿਹਾ ਹੈ। ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਰੇਸ਼ਮ ਸਿੰਘ ਅਨਮੋਲ ਇਕ ਗਾਇਕ ਹੋਣ ਦੇ ਨਾਲ-ਨਾਲ ਇਕ ਕਾਮਯਾਬ ਕਿਸਾਨ ਵੀ ਹਨ।

PunjabKesari
ਉਹ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ‘ਚ ਵੀ ਸ਼ਾਮਲ ਰਹੇ ਹਨ ਅਤੇ ਅਕਸਰ ਉਹ ਕਿਸਾਨਾਂ ਦੇ ਸਮਰਥਨ ‘ਚ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ। ਕਿਉਂਕਿ ਉਹ ਕਿਸਾਨ ਹੋਣ ਦੇ ਨਾਤੇ ਕਿਸਾਨਾਂ ਦੇ ਦਰਦ ਨੂੰ ਸਮਝਦੇ ਸਨ।

PunjabKesari

ਰੇਸ਼ਮ ਸਿੰਘ ਅਨਮੋਲ ਨੇ ਕਿਸਾਨਾਂ ਦੇ ਸਮਰਥਨ ‘ਚ ਕਈ ਗੀਤ ਵੀ ਕੱਢੇ ਸਨ ਅਤੇ ਕਿਸਾਨਾਂ ਦੇ ਅੰਦੋਲਨ ‘ਚ ਜਾ ਕੇ ਉਨ੍ਹਾਂ ਨੇ ਲੰਗਰ ਸੇਵਾ, ਬਰਤਨ ਧੋਣ ਦੀ ਸੇਵਾ ਸਣੇ ਕਈ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਨੇ ਬੀਤੇ ਦਿਨ ‘ਜਿੱਤ ਕੇ ਪੰਜਾਬ ਚੱਲਿਆ’ ਟਾਈਟਲ ਹੇਠ ਗੀਤ ਵੀ ਕੱਢਿਆ ਸੀ। ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। 


Aarti dhillon

Content Editor

Related News