ਰੇਸ਼ਮ ਅਨਮੋਲ ਨੇ ਕੀਤੀ ਮਾਂ ਦੀ ਸਾਗ ਬਣਾਉਣ ''ਚ ਮਦਦ, ਵੀਡੀਓ ਵਾਇਰਲ

Wednesday, Nov 17, 2021 - 05:24 PM (IST)

ਰੇਸ਼ਮ ਅਨਮੋਲ ਨੇ ਕੀਤੀ ਮਾਂ ਦੀ ਸਾਗ ਬਣਾਉਣ ''ਚ ਮਦਦ, ਵੀਡੀਓ ਵਾਇਰਲ

ਚੰਡੀਗੜ੍ਹ- ਸਰਦੀ ਦਾ ਮੌਸਮ ਆਉਣ ਨਾਲ ਹੀ ਸਾਰੇ ਹੀ ਪੰਜਾਬੀਆਂ ਨੂੰ ਸਾਗ ਅਤੇ ਮੱਕੀ ਦੀ ਰੋਟੀ ਖਾਣ ਦਾ ਚਾਅ ਚੜ੍ਹ ਜਾਂਦਾ ਹੈ। ਜੀ ਹਾਂ ਹਰ ਇੱਕ ਪੰਜਾਬੀ ਨੂੰ ਸਾਗ ਨਾਲ ਖ਼ਾਸ ਲਗਾਅ ਹੁੰਦਾ ਹੈ ਹਰ ਕੋਈ ਇਨ੍ਹਾਂ ਨੂੰ ਬਹੁਤ ਹੀ ਅਨੰਦ ਨਾਲ ਖਾਂਦਾ ਹੈ। ਸਾਗ ਅਜਿਹਾ ਪਕਵਾਨ ਹੈ ਜੋ ਹਰ ਇੱਕ ਪੰਜਾਬੀ ਦਾ ਪਸੰਦੀਦਾ ਖਾਣਾ ਹੈ। ਅਜਿਹੇ ‘ਚ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੀ ਮਾਂ ਦੇ ਨਾਲ ਇੱਕ ਪਿਆਰਾ ਜਿਹੀ ਵੀਡੀਓ ਸ਼ੇਅਰ ਕੀਤੀ ਹੈ।

inside image of resham singh anmol
ਇਸ ਵੀਡੀਓ 'ਚ ਉਹ ਆਪਣੀ ਮਾਂ ਦੇ ਨਾਲ ਸਾਗ ਬਣਾਉਣ 'ਚ ਮਦਦ ਕਰਦੇ ਹੋਏ ਨਜ਼ਰ ਆ ਰਹੇ ਹਨ। ਉਹ ਪਹਿਲਾਂ ਸਾਗ ਕੱਟਣ ਤੋਂ ਲੈ ਕੇ ਚੁੱਲ੍ਹੇ 'ਤੇ ਰੱਖਣ ਤੱਕ ਆਪਣੀ ਮਾਤਾ ਦੀ ਸਹਾਇਤਾ ਕਰਦੇ ਹੋਏ ਨਜ਼ਰ ਆ ਰਹੇ ਹਨ। ਵੱਡੀ ਗਿਣਤੀ 'ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ। ਹਰ ਕਿਸੇ ਨੂੰ ਗਾਇਕ ਦਾ ਇਹ ਦੇਸੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਵੀ ਕੁਮੈਂਟ ਕਰਕੇ ਗਾਇਕ ਰੇਸ਼ਮ ਸਿੰਘ ਅਨਮੋਲ ਦੀ ਤਾਰੀਫ ਕਰ ਰਹੇ ਹਨ।


ਜੇ ਗੱਲ ਕਰੀਏ ਰੇਸ਼ਮ ਸਿੰਘ ਅਨਮੋਲ ਦੇ ਕੰਮ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਜ਼ਿਆਦਾਤਰ ਗੀਤਾਂ ‘ਚ ਪਿੰਡ ਅਤੇ ਖੇਤੀ ਦੀ ਝਲਕ ਦੇਖਣ ਨੂੰ ਮਿਲਦੀ ਹੈ। ਹਾਲ ਹੀ ‘ਚ ਉਹ 'ਹਿਮਾਚਲ ਦਾ ਸੇਬ' ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਗਾਇਕ ਰੇਸ਼ਮ ਸਿੰਘ ਅਨਮੋਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੀ ਖੇਤੀ ਕਰਦੀਆਂ ਦੀਆਂ ਵੀਡੀਓਜ਼ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫੋਲੋਇੰਗ ਹੈ। ਇੰਸਟਾਗ੍ਰਾਮ ਅਕਾਉਂਟ ਉੱਤੇ 1.1 ਮਿਲੀਅਨ ਲੋਕ ਉਨ੍ਹਾਂ ਨੂੰ ਫਾਲੋ ਕਰਦੇ ਹਨ।

 
 


author

Aarti dhillon

Content Editor

Related News