ਖੁਲਾਸਾ : ਮਹਾਠੱਗ ਸੁਕੇਸ਼ ਚੰਦਰਸ਼ੇਖਰ ਨੇ ਜੈਕਲੀਨ ਤੇ ਨੋਰਾ ਨੂੰ ਦਿੱਤੇ ਸਨ ਕਰੋੜਾਂ ਦੇ ਤੋਹਫ਼ੇ

12/05/2021 2:46:30 PM

ਮੁੰਬਈ : ਤਿਹਾੜ ਜੇਲ੍ਹ ਤੋਂ 200 ਕਰੋੜ ਰੁਪਏ ਵਸਲੂਣ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ, ਉਸ ਦੀ ਪਤਨੀ ਅਦਾਕਾਰਾ ਲੀਨਾ ਮਾਰੀਆ ਪੌਲ ਅਤੇ 6 ਹੋਰ ਲੋਕਾਂ ਖ਼ਿਲਾਫ਼ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।

ਈਡੀ ਦੀ ਚਾਰਜਸ਼ੀਟ 'ਚ ਕਈ ਸਨਸਨੀਖੇਜ਼ ਖੁਲਾਸੇ ਹੋਏ ਹਨ। ਇਹ ਚਾਰਜਸ਼ੀਟ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਦਾਖ਼ਲ ਕੀਤੀ ਗਈ ਹੈ, ਜਿਸ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮਹਾਠੱਗ ਸੁਕੇਸ਼ ਚੰਦਰਸ਼ੇਖਰ ਨੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਅਤੇ ਨੋਰਾ ਫਤੇਹੀ ਨੂੰ ਕਰੋੜਾਂ ਰੁਪਏ ਦੇ ਤੋਹਫੇ ਦਿੱਤੇ ਹਨ।


ਕਰੋੜਾਂ ਦੇ ਦਿੱਤੇ ਤੋਹਫੇ
ਰਿਪੋਰਟਰਜ਼ ਅਨੁਸਾਰ ਚਾਰਜਸ਼ੀਟ 'ਚ ਜਾਂਚ ਏਜੰਸੀ ਨੇ ਦੱਸਿਆ ਕਿ ਸੁਕੇਸ਼ ਚੰਦਰਸ਼ੇਖਰ ਨੇ ਅਦਾਕਾਰਾ ਜੈਕਲੀਨ ਨੂੰ 10 ਕਰੋੜ ਰੁਪਏ ਦੇ ਤੋਹਫੇ ਦਿੱਤੇ ਹਨ, ਜਿਸ 'ਚ 52 ਲੱਖ ਦਾ ਘੋੜਾ ਅਤੇ 9 ਲੱਖ ਦੀ ਫਾਰਸੀ ਬਿੱਲੀ ਦਾ ਜ਼ਿਕਰ ਕੀਤਾ ਗਿਆ ਹੈ। ਇੰਨਾ ਹੀ ਨਹੀਂ ਚਾਰਜਸ਼ੀਟ 'ਚ ਨੋਰਾ ਫਤੇਹੀ ਨੂੰ ਵੀ ਦਿੱਤੇ ਕਰੋੜਾਂ ਦੇ ਤੋਹਫ਼ਿਆਂ ਦਾ ਜ਼ਿਕਰ ਕੀਤਾ ਗਿਆ ਹੈ। ਦੋਸ਼ ਹੈ ਕਿ ਚੰਦਰਸ਼ੇਖਰ ਨੇ ਤਿਹਾੜ ਜੇਲ੍ਹ 'ਚ ਬੰਦ ਇਕ ਕਾਰੋਬਾਰੀ ਦੀ ਪਤਨੀ ਤੋਂ 200 ਕਰੋੜ ਰੁਪਏ ਦੀ ਜ਼ਬਰਨ ਵਸੂਲੀ ਕੀਤੀ ਸੀ।

Aarti dhillon

This news is Content Editor Aarti dhillon