ਸੁਸ਼ਾਂਤ ਦੀ ਮੌਤ ਨੂੰ ਪੂਰਾ ਹੋਇਆ 1 ਮਹੀਨਾ, ਰੀਆ ਚੱਕਰਵਰਤੀ ਨੇ ਸਾਂਝੀ ਕੀਤੀ ਭਾਵੁਕ ਪੋਸਟ

7/14/2020 2:38:55 PM

ਮੁੰਬਈ (ਵੈੱਬ ਡੈਸਕ) - ਅੱਜ ਦੇ ਦਿਨ ਠੀਕ ਇੱਕ ਮਹੀਨੇ ਪਹਿਲਾ ਸੁਸ਼ਾਂਤ ਸਿੰਘ ਰਾਜਪੂਤ ਆਪਣੇ ਘਰ 'ਚ ਮ੍ਰਿਤਕ ਪਾਏ ਗਏ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ। ਸੁਸ਼ਾਂਤ ਸਿੰਘ ਰਾਜਪੂਤ ਨੂੰ ਗਏ ਇੱਕ ਮਹੀਨਾ ਹੋ ਗਿਆ ਹੈ ਪਰ ਉਨ੍ਹਾਂ ਦੇ ਪ੍ਰਸ਼ੰਸਕ ਹਲੇ ਵੀ ਸਦਮੇ 'ਚ ਹੀ ਹਨ। ਪੁਲਸ ਵੀ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਗੁੱਥੀ ਨੂੰ ਸੁਲਝਾਉਣ 'ਚ ਲੱਗੀ ਹੋਈ ਹੈ।
PunjabKesari
ਉੱਥੇ ਹੀ ਸੁਸ਼ਾਂਤ ਸਿੰਘ ਰਾਜਪੂਤ ਦੀ ਪ੍ਰੇਮਿਕਾ ਰੀਆ ਚੱਕਰਵਰਤੀ ਨੇ ਇੱਕ ਮਹੀਨੇ ਬਾਅਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਪੋਸਟ ਕੀਤਾ ਹੈ। ਉਨ੍ਹਾਂ ਨੇ ਸੁਸ਼ਾਂਤ ਸਿੰਘ ਰਾਜਪੂਤ ਨਾਲ ਜੁੜੀਆਂ ਗੱਲਾਂ ਨੂੰ ਦਰਸ਼ਕਾਂ ਨਾਲ ਸਾਂਝਾ ਕਰਦੇ ਹੋਏ ਲੰਬੀ ਚੋੜੀ ਭਾਵੁਕ ਪੋਸਟ ਪਾਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਸ਼ਾਂਤ ਸਿੰਘ ਰਾਜਪੂਤ ਨਾਲ ਦੋ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਸ ਪੋਸਟ ਨੂੰ ਕੁਝ ਹੀ ਸਮੇਂ 'ਚ ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਬਾਲੀਵੁੱਡ ਕਲਾਕਾਰਾਂ ਨੇ ਵੀ ਕਮੈਂਟ 'ਚ ਹਾਰਟ ਵਾਲੇ ਇਮੋਜ਼ੀ ਪੋਸਟ ਕਰਕੇ ਰੀਆ ਨੂੰ ਹੌਸਲਾ ਦੇ ਰਹੇ ਹਨ।
PunjabKesari
ਦੱਸ ਦਈਏ ਸੁਸ਼ਾਂਤ ਸਿੰਘ ਰਾਜਪੂਤ ਦੀ ਆਖ਼ਰੀ ਫ਼ਿਲਮ 'ਦਿਲ ਬੇਚਾਰਾ' ਜੋ ਕਿ 24 ਜੁਲਾਈ ਨੂੰ ਡਿਜ਼ਨੀ ਪਲੱਸ ਹਾਟ ਸਟਾਰ 'ਤੇ ਰਿਲੀਜ਼ ਹੋਣ ਜਾ ਰਹੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

Content Editor sunita