ਰਿਚਾ ਚੱਡਾ- ਅਲੀ ਫਜ਼ਲ ਦੇ ਘਰ ਗੂੰਝੀਆਂ ਕਿਲਕਾਰੀਆਂ, ਧੀ ਨੇ ਲਿਆ ਜਨਮ

Thursday, Jul 18, 2024 - 03:25 PM (IST)

ਰਿਚਾ ਚੱਡਾ- ਅਲੀ ਫਜ਼ਲ ਦੇ ਘਰ ਗੂੰਝੀਆਂ ਕਿਲਕਾਰੀਆਂ, ਧੀ ਨੇ ਲਿਆ ਜਨਮ

ਮੁੰਬਈ- ਰਿਚਾ ਚੱਡਾ ਅਤੇ ਅਲੀ ਫਜ਼ਲ ਮਾਤਾ- ਪਿਤਾ ਬਣ ਗਏ ਹਨ। ਰਿਚਾ ਚੱਡਾ ਨੇ ਧੀ ਨੂੰ ਜਨਮ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਪਰ, ਉਸ ਨੇ ਇਹ ਖੁਸ਼ਖਬਰੀ ਦੋ ਦਿਨਾਂ ਬਾਅਦ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਰਿਚਾ ਚੱਡਾ ਨੇ 16 ਜੁਲਾਈ ਨੂੰ ਆਪਣੇ ਪਹਿਲੇ ਬੱਚੇ ਵਜੋਂ ਇੱਕ ਪਿਆਰੀ ਧੀ ਨੂੰ ਜਨਮ ਦਿੱਤਾ। ਰਿਚਾ ਅਤੇ ਅਲੀ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵੀ ਬਹੁਤ ਖੁਸ਼ ਹਨ।

 

 
 
 
 
 
 
 
 
 
 
 
 
 
 
 
 

A post shared by Richa Chadha (@therichachadha)

ਰਿਚਾ ਚੱਡਾ ਅਤੇ ਅਲੀ ਫਜ਼ਲ ਨੇ ਆਪਣੀ ਧੀ ਦੇ ਜਨਮ ਦੇ ਦੋ ਦਿਨ ਬਾਅਦ ਅੱਜ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ, ਜਿਸ ਤੋਂ ਬਾਅਦ ਪ੍ਰਸ਼ੰਸਕ ਲਗਾਤਾਰ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਦੋਵਾਂ ਨੇ ਇਸ ਸਾਲ ਫਰਵਰੀ 'ਚ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ।ਖੁਸ਼ਖਬਰੀ ਨੂੰ ਸਾਂਝਾ ਕਰਦੇ ਹੋਏ ਰਿਚਾ ਚੱਡਾ ਨੇ ਕਿਹਾ, 'ਸਾਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਾਡੀ ਧੀ16 ਜੁਲਾਈ ਨੂੰ ਆਈ ਹੈ। ਬੱਚੀ ਬਿਲਕੁਲ ਤੰਦਰੁਸਤ ਹੈ। ਸਾਡਾ ਪੂਰਾ ਪਰਿਵਾਰ ਬਹੁਤ ਖੁਸ਼ ਹੈ। ਸਾਨੂੰ ਇੰਨਾ ਪਿਆਰ ਅਤੇ ਅਸੀਸ ਦੇਣ ਲਈ ਅਸੀਂ ਆਪਣੇ ਸਾਰੇ ਸ਼ੁਭਚਿੰਤਕਾਂ ਦੇ ਧੰਨਵਾਦੀ ਹਾਂ।


author

Priyanka

Content Editor

Related News