ਬਾਬਾ ਸਿੱਦੀਕੀ ਦੀ ਮੌ.ਤ ਨਾਲ ਸਦਮੇ ''ਚ ਰਿਤੇਸ਼ ਦੇਸ਼ਮੁਖ, ਕਿਹਾ ਅਪਰਾਧੀਆਂ ਨੂੰ....

Sunday, Oct 13, 2024 - 09:34 AM (IST)

ਮੁੰਬਈ- ਬਾਬਾ ਸਿੱਦੀਕੀ ਦਾ ਸ਼ਨੀਵਾਰ ਨੂੰ ਮੁੰਬਈ 'ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।ਬਾਬਾ ਸਿੱਦੀਕੀ ਇਸ ਸਮੇਂ ਐਨ.ਸੀ.ਪੀ. ਅਜੀਤ ਧੜੇ ਦੇ ਆਗੂ ਸਨ ਅਤੇ ਲੰਮੇ ਸਮੇਂ ਤੋਂ ਕਾਂਗਰਸ 'ਚ ਸਨ। ਰਾਜਨੀਤੀ ਦੇ ਨਾਲ-ਨਾਲ ਮੁੰਬਈ 'ਚ ਰਹਿਣ ਵਾਲੇ ਬਾਲੀਵੁੱਡ ਅਤੇ ਫਿਲਮੀ ਸਿਤਾਰਿਆਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਸਨ। ਉਨ੍ਹਾਂ ਦੇ ਕਤਲ ਤੋਂ ਬਾਅਦ ਬਾਲੀਵੁੱਡ 'ਚ ਉਨ੍ਹਾਂ ਦੇ ਕਰੀਬੀ ਸਦਮੇ 'ਚ ਹਨ, ਕਈ ਸਿਤਾਰਿਆਂ ਨੇ ਪੋਸਟ ਕਰਕੇ ਨਾ ਸਿਰਫ ਆਪਣਾ ਦੁੱਖ ਪ੍ਰਗਟ ਕੀਤਾ ਹੈ ਸਗੋਂ ਅਜਿਹਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਦੀ ਮੰਗ ਵੀ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੀ ਫ਼ਿਲਮ 'ਪੰਜਾਬ 95' ਨੂੰ ਲੈ ਕੇ ਭਖਿਆ ਵਿਵਾਦ, SGPC ਨੇ ਜਥੇਦਾਰ ਕੋਲ ਚੁੱਕਿਆ ਮਾਮਲਾ

ਹਿੰਦੀ ਅਤੇ ਮਰਾਠੀ ਫਿਲਮਾਂ ਦੇ ਅਦਾਕਾਰ ਰਿਤੇਸ਼ ਦੇਸ਼ਮੁਖ ਨੇ ਐਕਸ 'ਤੇ ਪੋਸਟ ਕੀਤਾ ਅਤੇ ਲਿਖਿਆ - ਮੈਂ ਬਾਬਾ ਸਿੱਦੀਕੀ ਜੀ ਦੀ ਮੌਤ ਤੋਂ ਬਹੁਤ ਦੁਖੀ ਅਤੇ ਸਦਮੇ 'ਚ ਹਾਂ। ਮੇਰੇ ਕੋਲ ਆਪਣਾ ਦੁੱਖ ਪ੍ਰਗਟ ਕਰਨ ਲਈ ਸ਼ਬਦ ਨਹੀਂ ਹਨ। ਪਰਿਵਾਰ ਨੂੰ ਇਸ ਔਖੀ ਘੜੀ 'ਚ ਹਿੰਮਤ ਬਖਸ਼ਣ। ਇਸ ਘਿਨਾਉਣੇ ਅਪਰਾਧ ਨੂੰ ਜਨਮ ਦੇਣ ਵਾਲਿਆਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਂਦਾ ਜਾਣਾ ਚਾਹੀਦਾ ਹੈ।ਬਾਬਾ ਸਿੱਦੀਕੀ ਦੇ ਕਤਲ ਦੀ ਖਬਰ ਸੁਣ ਕੇ ਸਲਮਾਨ ਖਾਨ, ਸੰਜੇ ਦੱਤ, ਸ਼ਿਲਪਾ ਸ਼ੈੱਟੀ ਵਰਗੇ ਸਿਤਾਰੇ ਹਸਪਤਾਲ ਪਹੁੰਚੇ।

ਇਹ ਖ਼ਬਰ ਵੀ ਪੜ੍ਹੋ - 'ਮੈਨੂੰ ਮੇਰੇ ਪੁੱਤ ਦੇ ਦੋਸਤਾਂ ਤੋਂ ਬਚਾ ਲਵੋ', ਬਲਕੌਰ ਸਿੰਘ ਨੇ ਲਾਈਵ ਹੋ ਕੇ ਦਿੱਤਾ ਵੱਡਾ ਬਿਆਨ

ਤੁਹਾਨੂੰ ਦੱਸ ਦੇਈਏ ਕਿ ਬਾਬਾ ਸਿੱਦੀਕੀ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਲੋਕ ਸ਼ੱਕੀ ਦੱਸੇ ਜਾ ਰਹੇ ਹਨ। ਸ਼ਨੀਵਾਰ ਰਾਤ ਨੂੰ ਮੁੰਬਈ ਪੁਲਸ ਨੇ ਦੋ ਨੂੰ ਵੀ ਗ੍ਰਿਫਤਾਰ ਕੀਤਾ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਬਾਬਾ ਸਿੱਦੀਕੀ ਆਪਣੇ ਦਫ਼ਤਰ ਤੋਂ ਬਾਹਰ ਜਾ ਰਹੇ ਸਨ। ਉੱਥੇ ਘਾਤ ਲਗਾ ਕੇ ਬੈਠੇ ਅਪਰਾਧੀਆਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੀ ਛਾਤੀ ਅਤੇ ਪੇਟ 'ਚ ਗੋਲੀਆਂ ਲੱਗੀਆਂ, ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News