ਰੋਹਿਤ ਸ਼ੈੱਟੀ ਦੇ ਘਰ ''ਤੇ ਫਾਇਰਿੰਗ ਮਾਮਲੇ ''ਚ ਪੁਲਸ ਦੀ ਵੱਡੀ ਕਰਵਾਈ, 6 ਹੋਰ ਮੁਲਜ਼ਮ ਕੀਤੇ ਕਾਬੂ

Monday, Feb 16, 2026 - 01:15 PM (IST)

ਰੋਹਿਤ ਸ਼ੈੱਟੀ ਦੇ ਘਰ ''ਤੇ ਫਾਇਰਿੰਗ ਮਾਮਲੇ ''ਚ ਪੁਲਸ ਦੀ ਵੱਡੀ ਕਰਵਾਈ, 6 ਹੋਰ ਮੁਲਜ਼ਮ ਕੀਤੇ ਕਾਬੂ

ਮੁੰਬਈ (ਏਜੰਸੀ) : ਮਸ਼ਹੂਰ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਨਿਵਾਸ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਦੌਰਾਨ ਰਾਜਸਥਾਨ ਤੋਂ 6 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤਾਜ਼ਾ ਕਾਰਵਾਈ ਤੋਂ ਬਾਅਦ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਕੁੱਲ ਗਿਣਤੀ ਹੁਣ 11 ਹੋ ਗਈ ਹੈ। ਕ੍ਰਾਈਮ ਬ੍ਰਾਂਚ ਨੇ ਮੁਲਜ਼ਮਾਂ ਨੂੰ ਰਾਜਸਥਾਨ ਤੋਂ ਫੜਿਆ ਹੈ ਅਤੇ ਉਨ੍ਹਾਂ ਨੂੰ ਮੁੰਬਈ ਲਿਆਂਦਾ ਜਾ ਰਿਹਾ ਹੈ। ਦੱਸਣਯੋਗ ਹੈ ਕਿ 1 ਫਰਵਰੀ ਨੂੰ ਹਮਲਾਵਰਾਂ ਨੇ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਕਰੀਬ 5 ਰਾਊਂਡ ਫਾਇਰ ਕੀਤੇ ਸਨ। ਨਹੁਣ ਤੱਕ ਇਸ ਮਾਮਲੇ ਵਿੱਚ ਵੱਖ-ਵੱਖ ਥਾਵਾਂ ਤੋਂ 11 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: 'ਜੇ 5 ਮਿੰਟਾਂ 'ਚ..!', ਬੱਬੂ ਮਾਨ ਦੇ Live Show 'ਚ ਪੈ ਗਿਆ ਪੰਗਾ ! SP ਨੇ ਸਟੇਜ ਤੋਂ ਖੜ੍ਹ ਦੇ'ਤੀ Warning

ਫਿਲਮ ਜਗਤ 'ਚ ਦਹਿਸ਼ਤ ਦਾ ਮਾਹੌਲ

ਇਸ ਘਟਨਾ ਤੋਂ ਬਾਅਦ ਪੂਰੀ ਫਿਲਮ ਇੰਡਸਟਰੀ ਵਿੱਚ ਸਹਿਮ ਦਾ ਮਾਹੌਲ ਹੈ। ਇੰਡੀਅਨ ਮੋਸ਼ਨ ਪਿਕਚਰ ਪ੍ਰੋਡਿਊਸਰਜ਼ ਐਸੋਸੀਏਸ਼ਨ (IMPPA) ਨੇ ਇਸ ਮਾਮਲੇ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਐਸੋਸੀਏਸ਼ਨ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਇੱਕ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਨੇ ਬੱਬੂ ਮਾਨ ਨਾਲ ਕੀਤੀ ਮੁਲਾਕਾਤ, ਪਾਈ ਘੁੱਟ ਕੇ ਜੱਫੀ

IMPPA ਨੇ ਚੁੱਕੇ ਸਵਾਲ

ਪੱਤਰ ਵਿੱਚ ਕਿਹਾ ਗਿਆ ਹੈ ਕਿ ਰੋਹਿਤ ਸ਼ੈੱਟੀ ਵਰਗੀ ਸ਼ਖਸੀਅਤ ਦੇ ਘਰ ਦੇ ਬਾਹਰ ਅਜਿਹੀ ਵਾਰਦਾਤ ਹੋਣਾ ਬਹੁਤ ਹੀ ਚਿੰਤਾਜਨਕ ਹੈ। ਐਸੋਸੀਏਸ਼ਨ ਨੇ ਕਿਹਾ, ਅਜਿਹੀਆਂ ਘਟਨਾਵਾਂ ਕਲਾਕਾਰਾਂ ਅਤੇ ਤਕਨੀਸ਼ੀਅਨਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ। ਸੂਬਾ ਸਰਕਾਰ ਨੂੰ ਇਸ ਮਾਮਲੇ ਦੀ ਪਾਰਦਰਸ਼ੀ ਅਤੇ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਰੋਹਿਤ ਸ਼ੈੱਟੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਪੁਲਸ ਵੱਲੋਂ ਫਿਲਹਾਲ ਫੜੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਸਾਜ਼ਿਸ਼ ਦੇ ਪਿੱਛੇ ਦੇ ਅਸਲ ਮਾਸਟਰਮਾਈਂਡ ਅਤੇ ਮਕਸਦ ਦਾ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ: ਜੇਲ੍ਹ ਦੀਆਂ ਸਲਾਖਾਂ ਪਿੱਛੇ 'ਕਾਮੇਡੀ ਕਿੰਗ'; ਕੀ ਅੱਜ ਮਿਲੇਗੀ ਰਾਜਪਾਲ ਯਾਦਵ ਨੂੰ ਰਾਹਤ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News