ਸਰਗੁਨ ਮਹਿਤਾ ਨੇ ਪਤੀ ਨਾਲ ਸਾਂਝੀ ਕੀਤੀ ਰੌਮਾਂਟਿਕ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਹੀ ਹੈ ਪਸੰਦ

09/11/2021 9:57:00 AM

ਚੰਡੀਗੜ੍ਹ- ਪਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਸਰਗੁਨ ਮਹਿਤਾ ਆਪਣੇ ਪਤੀ ਰਵੀ ਦੁਬੇ ਦੇ ਨਾਲ ਨਜ਼ਰ ਆ ਰਹੀ ਹੈ। ਗੀਤ ‘ਚ ਦੋਵੇਂ ਰੋਮਾਂਟਿਕ ਮੂਡ ‘ਚ ਨਜ਼ਰ ਆ ਰਹੇ ਹਨ ਅਤੇ ਕਿਸਮਤ-2 ਫ਼ਿਲਮ ਦਾ ਗੀਤ ਬੈਕਗਰਾਊਂਡ ‘ਚ ਵੱਜਦਾ ਸੁਣਾਈ ਦੇ ਰਿਹਾ ਹੈ। ਇਸ ਵੀਡੀਓ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਕਈ ਪੰਜਾਬੀ ਕਲਾਕਾਰਾਂ ਨੇ ਵੀ ਇਸ ‘ਤੇ ਕਮੈਂਟਸ ਕੀਤੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by Sargun Mehta (@sargunmehta)


ਅਦਾਕਾਰ ਬਿੰਨੂ ਢਿੱਲੋਂ ਨੇ ਵੀ ਇਸ ‘ਤੇ ਆਪਣਾ ਪ੍ਰਤੀਕਿਰਿਆ ਦਿੱਤੀ ਹੈ। ਇਸ ਤੋਂ ਇਲਾਵਾ ਅਦਾਕਾਰਾ ਦੇ ਫੈਨਸ ਵੀ ਇਸ ‘ਤੇ ਆਪੋ-ਆਪਣਾ ਪ੍ਰਤੀਕਿਰਿਆ ਦੇ ਰਹੇ ਹਨ। ਦੱਸ ਦਈਏ ਕਿ ਨਿਮਰਤ ਖਹਿਰਾ ਅਤੇ ਐਮੀ ਵਿਰਕ ਦੀ ਇਹ ਫ਼ਿਲਮ 23 ਸਤੰਬਰ ਨੂੰ ਰਿਲੀਜ਼ ਹੋਵੇਗੀ।


ਇਸ ਤੋਂ ਪਹਿਲਾਂ ਫ਼ਿਲਮ ਦੇ ਗੀਤ ਇੱਕ ਤੋਂ ਬਾਅਦ ਇੱਕ ਰਿਲੀਜ਼ ਹੋ ਰਹੇ ਹਨ। ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਐਮੀ ਵਿਰਕ ਦੇ ਨਾਲ ਹੀ ਸਰਗੁਨ 'ਕਿਸਮਤ' ਫਿਲਮ ‘ਚ ਨਜ਼ਰ ਆਈ ਸੀ।


ਇਸ ਫ਼ਿਲਮ ਨੂੰ ਤਾਂ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ।‘ਕਿਸਮਤ-2’ ਦੀ ਕਹਾਣੀ ਕਿਸ ਤਰ੍ਹਾਂ ਦੀ ਹੋਵੇਗੀ ਇਹ ਸਭ ਵੇਖਣ ਨੂੰ ਮਿਲੇਗਾ 23 ਸਤੰਬਰ ਨੂੰ। ਦਰਸ਼ਕ ਵੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।

Aarti dhillon

This news is Content Editor Aarti dhillon