ਗੁਰਨਾਮ ਭੁੱਲਰ ਦੀ ਫ਼ਿਲਮ ''ਰੋਜ਼ ਰੋਜ਼ੀ ਤੇ ਗੁਲਾਬ'' ਦੇ ਟਰੇਲਰ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ (ਵੀਡੀਓ)
Tuesday, May 14, 2024 - 05:44 PM (IST)
ਜਲੰਧਰ (ਸਹਿਜ ਕੌਰ) - ਪੰਜਾਬੀ ਫ਼ਿਲਮ ਇੰਡਸਟਰੀ ਦੇ ਡਾਇਮੰਡ ਸਟਾਰ ਗੁਰਨਾਮ ਭੁੱਲਰ ਦੀ ਆਉਣ ਵਾਲੀ ਪੰਜਾਬੀ ਫ਼ਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਦਾ ਟਰੇਲਰ ਬੀਤੇ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਰੱਜਵਾਂ ਪਿਆਰ ਮਿਲ ਰਿਹਾ ਹੈ। ਫ਼ਿਲਮ 'ਚ ਗੁਰਨਾਮ ਭੁੱਲਰ ਨਾਲ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਤੇ ਮਾਹੀ ਸ਼ਰਮਾ ਅਹਿਮ ਭੂਮਿਕਾ 'ਚ ਹਨ। ਇਨ੍ਹਾਂ ਤੋਂ ਇਲਾਵਾ ਫ਼ਿਲਮ 'ਚ ਹਾਰਬੀ ਸੰਘਾ, ਅੰਮ੍ਰਿਤ ਐੱਨ ਬੀ, ਸ਼ਰਨ ਟੋਕਰਾ ਟੀ.ਵੀ, ਨਸੀਮ ਵਿੱਕੀ, ਅਨੀਤਾ ਸ਼ਬਦੀਸ਼, ਨੂਰ, ਸਤਿੰਦਰ ਕੌਰ, ਧਰਮਿੰਦਰ ਕੌਰ, ਰਮਨਦੀਪ ਜੱਗਾ ਨੇ ਵੀ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਟਰੇਲਰ 'ਚ ਨਜ਼ਰ ਆ ਰਿਹਾ ਹੈ ਕਿ ਮਾਹੀ ਸ਼ਰਮਾ ਦਾ ਗੁਰਨਾਮ ਭੁੱਲਰ ਨਾਲ ਵਿਆਹ ਹੋ ਜਾਂਦਾ ਹੈ ਅਤੇ ਪ੍ਰਾਂਜਲ ਦਹੀਆ ਭੁੱਲਰ ਦੀ ਪ੍ਰੇਮਿਕਾ ਵਜੋਂ ਨਜ਼ਰ ਆ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਕਰੀਨਾ ਕਪੂਰ ਘਿਰੀ ਮੁਸ਼ਕਿਲਾਂ 'ਚ, ਹਾਈਕੋਰਟ ਨੇ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਮਾਮਲਾ
ਦੱਸ ਦਈਏ ਕਿ ਇਸ ਫ਼ਿਲਮ ਨੂੰ ਡਾਇਰੈਕਟ ਮਨਵੀਰ ਬਰਾੜ ਨੇ ਕੀਤਾ ਹੈ, ਜਿਸ ਦੀ ਕਹਾਣੀ ਪ੍ਰੀਤ ਸੰਘਰੇੜੀ ਨੇ ਲਿਖੀ। ਇਹ ਫ਼ਿਲਮ ਪ੍ਰੋਡਕਸ਼ਨ ਹਾਊਸ ਓਮ ਜੀ ਸਿਨੇ ਵਰਲਡ ਅਤੇ ਡਾਇਮੰਡਸਟਾਰ ਵਰਲਡਵਾਈਡ ਦੇ ਸਾਂਝੇ ਪ੍ਰੋਡਕਸ਼ਨ ਹਾਊਸ ਦੀ ਹੈ। ਪ੍ਰੋਡਿਊਸਰ ਆਸ਼ੂ ਮੁਨੀਸ਼ ਸਾਹਨੀ ਤੇ ਗੁਰਨਾਮ ਭੁੱਲਰ ਹੈ। ਫ਼ਿਲਮ ਦੇ ਟਰੇਲਰ ਦੀ ਖ਼ਾਸ ਗੱਲ ਇਹ ਹੈ ਕਿ ਇਸ ਨੂੰ ਇਕੋਂ ਦਿਨ 4 ਵੱਡੇ ਸ਼ਹਿਰਾਂ 'ਚ ਰਿਲੀਜ਼ ਕੀਤਾ ਗਿਆ ਸੀ। ਇਸ ਦੌਰਾਨ ਫ਼ਿਲਮ ਦੀ ਸਟਾਰਕਾਸਟ ਮੌਹਾਲੀ, ਪਟਿਆਲਾ, ਲੁਧਿਆਣਾ ਤੇ ਜਲੰਧਰ ਪਹੁੰਚੀ ਸੀ। ਫ਼ਿਲਮ ਦੀ ਪ੍ਰੋਮਸ਼ਨ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਗੁਰਨਾਮ ਭੁੱਲਰ ਇਕ ਅਜਿਹੇ ਕਲਾਕਾਰ ਹਨ, ਜਿਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਬਹੁਤ ਹੀ ਘੱਟ ਸਮੇਂ 'ਚ ਆਪਣੀ ਗਾਇਕੀ ਦੇ ਜ਼ਰੀਏ ਖਾਸ ਪਛਾਣ ਬਣਾਈ ਹੈ। ਉਨ੍ਹਾਂ ਨੇ ਹੁਣ ਤੱਕ ਕਈ ਹਿੱਟ ਗੀਤ ਗਾਏ ਹਨ, ਜਿਨ੍ਹਾਂ 'ਚ 'ਡਾਇਮੰਡ ਦੀ ਝਾਂਜਰ', 'ਪੱਕ ਠੱਕ', 'ਉਧਾਰ ਚੱਲਦਾ', 'ਜੱਟ ਜ਼ਿਮੀਂਦਾਰ', 'ਯਾਰੀ ਤੇ ਸਰਦਾਰੀ' ਵਰਗੇ ਗੀਤ ਸ਼ਾਮਲ ਹਨ, ਜੋ ਦਰਸ਼ਕਾਂ ਦੀ ਜੁਬਾਨ 'ਤੇ ਅੱਜ ਵੀ ਸੁਣਨ ਨੂੰ ਮਿਲਦੇ ਹਨ। ਉਥੇ ਹੀ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਫ਼ਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਨਾਲ ਪੰਜਾਬੀ ਫ਼ਿਲਮ ਇੰਡਸਟਰੀ 'ਚ ਡੈਬਿਊ ਕਰਨ ਜਾ ਰਹੀ ਹੈ। ਇਹ ਫ਼ਿਲਮ 24 ਮਈ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।