IPL ਦੇ ਫਾਈਨਲ ''ਚੋਂ ਨਿਕਲੀ ਵਿਰਾਟ ਕੋਹਲੀ ਦੀ ਟੀਮ, ਅਨੁਸ਼ਕਾ ਦਾ ਉਤਰਿਆ ਚਿਹਰਾ ਦੇਖ ਲੋਕਾਂ ਆਖੀਆਂ ਇਹ ਗੱਲਾਂ

05/23/2024 1:58:39 PM

ਨਵੀਂ ਦਿੱਲੀ : ਅਦਾਕਾਰਾ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਬਾਲੀਵੁੱਡ ਦੇ ਪਾਵਰ ਕਪਲਸ 'ਚੋਂ ਇੱਕ ਹਨ। ਦੋਵੇਂ ਹਮੇਸ਼ਾ ਖੁਸ਼ੀ-ਗਮੀ 'ਚ ਇਕ-ਦੂਜੇ ਦਾ ਸਾਥ ਦਿੰਦੇ ਨਜ਼ਰ ਆਉਂਦੇ ਹਨ। ਪਿਛਲੇ ਕੁਝ ਦਿਨਾਂ ਤੋਂ ਅਨੁਸ਼ਕਾ ਆਪਣੇ ਪਤੀ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਟੀਮ ਰਾਇਲ ਚੈਲੇਂਜਰਜ਼ ਬੈਂਗਲੁਰੂ ਲਈ ਚੀਅਰ ਕਰਦੀ ਨਜ਼ਰ ਆ ਰਹੀ ਸੀ। ਇਹ ਨਜ਼ਾਰਾ ਬੁੱਧਵਾਰ ਨੂੰ ਵੀ ਦੇਖਣ ਨੂੰ ਮਿਲਿਆ।

ਰਾਇਲ ਚੈਲੇਂਜਰਜ਼ ਬੈਂਗਲੁਰੂ ਦਾ ਸਫ਼ਰ IPL 2024 ਦੇ ਨਾਲ ਖ਼ਤਮ ਹੋ ਗਿਆ ਹੈ। ਬੁੱਧਵਾਰ ਨੂੰ RCB ਰਾਜਸਥਾਨ ਰਾਇਲਸ ਤੋਂ ਮੈਚ ਹਾਰ ਗਿਆ ਅਤੇ IPL ਤੋਂ ਬਾਹਰ ਹੋ ਗਿਆ। ਇਸ ਦਾ ਦੁੱਖ ਅਨੁਸ਼ਕਾ ਸ਼ਰਮਾ ਦੇ ਚਿਹਰੇ 'ਤੇ ਸਾਫ਼ ਨਜ਼ਰ ਆ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ- IPL ਸਟੇਬਾਜ਼ੀ ਐਪ 'ਚ ਅਨੁਪਮ ਖੇਰ ਦੀ ਆਵਾਜ਼ ਦਾ ਹੋਇਆ ਗਲਤ ਇਲਤੇਮਾਲ, ਦਰਜ ਕਰਵਾਈ ਸ਼ਿਕਾਇਤ 

RCB ਤੋਂ ਬਾਹਰ ਹੋਣ 'ਤੇ ਦੁਖੀ ਹੋਈ ਅਨੁਸ਼ਕਾ
ਅਨੁਸ਼ਕਾ ਸ਼ਰਮਾ ਪਤੀ ਵਿਰਾਟ ਕੋਹਲੀ ਦੀ ਸਭ ਤੋਂ ਵੱਡੀ ਚੀਅਰਲੀਡਰ ਹੈ ਅਤੇ ਇਸ 'ਚ ਕੋਈ ਸ਼ੱਕ ਨਹੀਂ ਹੈ। ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਆਈ. ਪੀ. ਐੱਲ. 2024 ਫਾਈਨਲ ਤੋਂ ਬਾਹਰ ਹੋਣ ਤੋਂ ਬਾਅਦ ਵਿਰਾਟ ਦਾ ਦਿਲ ਟੁੱਟ ਗਿਆ। ਇਸ ਦੌਰਾਨ ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਸਟੇਡੀਅਮ ਦੇ ਕਾਰਪੋਰੇਟ ਬਾਕਸ 'ਚ ਖੜ੍ਹੀ ਨਜ਼ਰ ਆ ਰਹੀ ਹੈ। ਇਸ ਦੌਰਾਨ ਅਦਾਕਾਰਾ ਦੇ ਚਿਹਰੇ 'ਤੇ ਕਾਫੀ ਪਰੇਸ਼ਾਨੀ ਨਜ਼ਰ ਆ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਲੂ ਦੀ ਮਾਰ ਨਹੀਂ ਝੱਲ ਸਕੇ ਅਦਾਕਾਰ ਸ਼ਾਹਰੁਖ ਖ਼ਾਨ, ਹਸਪਤਾਲ ਦਾਖ਼ਲ, ਲੱਗਾ ਗਲੂਕੋਜ਼, ਜਾਣੋ ਸਿਹਤ ਦਾ ਹਾਲਤ

ਪ੍ਰਸ਼ੰਸਕਾਂ ਨੇ ਕੀਤੀਆਂ ਟਿੱਪਣੀਆਂ
ਇਸ ਵੀਡੀਓ 'ਤੇ ਕਈ ਯੂਜ਼ਰਜ਼ ਆਪਣੀ-ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, "ਉਹ ਵਿਰਾਟ ਲਈ ਹਮੇਸ਼ਾ ਮੌਜੂਦ ਰਹਿੰਦੀ ਹੈ।" ਇੱਕ ਹੋਰ ਯੂਜ਼ਰ ਨੇ ਲਿਖਿਆ, "ਖੂਬਸੂਰਤ ਜੋੜੀ"। ਤੀਜੇ ਯੂਜ਼ਰ ਨੇ ਲਿਖਿਆ, ਉਨ੍ਹਾਂ ਨੇ ਆਪਣੇ ਪਤੀ ਲਈ ਆਪਣਾ ਕਰੀਅਰ ਵੀ ਛੱਡ ਦਿੱਤਾ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


 


sunita

Content Editor

Related News