ਰਣਵੀਰ-ਆਲੀਆ ਦੀ ‘ਰੌਕੀ ਔਰ ਰਾਣੀ...’ ਨੇ 3 ਦਿਨਾਂ ’ਚ ਕੀਤੀ ਸ਼ਾਨਦਾਰ ਕਮਾਈ, ਜਾਣੋ ਕਲੈਕਸ਼ਨ
Monday, Jul 31, 2023 - 03:00 PM (IST)

ਐਂਟਰਟੇਨਮੈਂਟ ਡੈਸਕ– ਰਣਵੀਰ ਸਿੰਘ ਤੇ ਆਲੀਆ ਭੱਟ ਦੀ ਫ਼ਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਆਏ ਦਿਨ ਵਧੀਆ ਕਮਾਈ ਕਰ ਰਹੀ ਹੈ। ਫ਼ਿਲਮ ਨੂੰ ਰਿਲੀਜ਼ ਹੋਏ 3 ਦਿਨ ਹੋ ਗਏ ਹਨ ਤੇ ਇਨ੍ਹਾਂ ਤਿੰਨਾਂ ਦਿਨਾਂ ਦੀ ਕਮਾਈ ਸਾਹਮਣੇ ਆ ਗਈ ਹੈ।
ਇਹ ਖ਼ਬਰ ਵੀ ਪੜ੍ਹੋ : 22 ਸਾਲਾਂ ਤੋਂ ਤਾਰਾ ਸਿੰਘ ਦੀ ‘ਗਦਰ’ ਦੇ ਨਾਂ ਹੈ ਇਹ ਰਿਕਾਰਡ, ਕੋਈ ਅਦਾਕਾਰ ਹੁਣ ਤਕ ਤੋੜ ਨਹੀਂ ਸਕਿਆ
ਫ਼ਿਲਮ ਨੇ ਪਹਿਲੇ ਦਿਨ 11.10 ਕਰੋੜ ਰੁਪਏ, ਦੂਜੇ ਦਿਨ 16.05 ਕਰੋੜ ਰੁਪਏ ਤੇ ਤੀਜੇ ਦਿਨ 18.75 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ ਫ਼ਿਲਮ ਦੀ ਕੁਲ ਕਮਾਈ 45.90 ਕਰੋੜ ਰੁਪਏ ਹੋ ਗਈ ਹੈ।
ਦੱਸ ਦੇਈਏ ਕਿ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ਫ਼ਿਲਮ ਨੂੰ ਕਰਨ ਜੌਹਰ ਨੇ ਡਾਇਰੈਕਟ ਕੀਤਾ ਹੈ। ਕਰਨ 7 ਸਾਲਾਂ ਬਾਅਦ ਕਿਸੇ ਫ਼ਿਲਮ ਦੇ ਡਾਇਰੈਕਟਰ ਬਣੇ ਹਨ। ਇਸ ਦੇ ਨਾਲ ਹੀ ਕਰਨ ਜੌਹਰ ਨੇ ਇੰਡਸਟਰੀ ’ਚ ਆਪਣੇ 25 ਸਾਲ ਪੂਰੇ ਕਰ ਲਏ ਹਨ।
ਫ਼ਿਲਮ ’ਚ ਰਣਵੀਰ ਸਿੰਘ ਤੇ ਆਲੀਆ ਭੱਟ ਤੋਂ ਇਲਾਵਾ ਜਯਾ ਬੱਚਨ, ਸ਼ਬਾਨਾ ਆਜ਼ਮੀ ਤੇ ਧਰਮਿੰਦਰ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।