ਮਾਂ ਬਣਨ ਜਾ ਰਹੀ ਹੈ ਰੁਬੀਨਾ ਦਿਲਾਇਕ, ਪਤੀ ਅਭਿਨਵ ਸ਼ੁਕਲਾ ਨਾਲ ਸਾਂਝੀ ਕੀਤੀ ਬੇਬੀ ਬੰਪ ਦੀ ਤਸਵੀਰ
Saturday, Sep 16, 2023 - 06:04 PM (IST)
ਮੁੰਬਈ (ਬਿਊਰੋ)– ਅਦਾਕਾਰਾ ਰੁਬੀਨਾ ਦਿਲਾਇਕ ਮਾਂ ਬਣਨ ਜਾ ਰਹੀ ਹੈ। ਹਾਲ ਹੀ ’ਚ ਉਸ ਨੇ ਸੋਸ਼ਲ ਮੀਡੀਆ ’ਤੇ ਆਪਣੇ ਪਤੀ ਤੇ ਅਦਾਕਾਰ ਅਭਿਨਵ ਸ਼ੁਕਲਾ ਨਾਲ ਇਕ ਤਸਵੀਰ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਫਿਲਹਾਲ ਰੁਬੀਨਾ ਤੇ ਅਭਿਨਵ ਸ਼ੁਕਲਾ ਅਮਰੀਕਾ ’ਚ ਛੁੱਟੀਆਂ ਮਨਾ ਰਹੇ ਹਨ। ਇਸ ਤਸਵੀਰ ’ਚ ਰੁਬੀਨਾ ਦਾ ਬੇਬੀ ਬੰਪ ਵੀ ਸਾਫ ਨਜ਼ਰ ਆ ਰਿਹਾ ਹੈ।
ਪੋਸਟ ਸਾਂਝੀ ਕਰਦਿਆਂ ਅਭਿਨਵ ਤੇ ਰੁਬੀਨਾ ਨੇ ਲਿਖਿਆ, ‘‘ਜਦੋਂ ਅਸੀਂ ਡੇਟਿੰਗ ਸ਼ੁਰੂ ਕੀਤੀ ਸੀ ਤਾਂ ਅਸੀਂ ਇਕ-ਦੂਜੇ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਪੂਰੀ ਦੁਨੀਆ ਦੀ ਯਾਤਰਾ ਕਰਾਂਗੇ। ਸਾਡਾ ਵਿਆਹ ਹੋ ਗਿਆ ਹੈ ਤੇ ਹੁਣ ਅਸੀਂ ਇਕ ਪਰਿਵਾਰ ਦੇ ਰੂਪ ’ਚ ਆਪਣੀ ਨਵੀਂ ਯਾਤਰਾ ਸ਼ੁਰੂ ਕਰ ਰਹੇ ਹਾਂ। ਜਲਦ ਹੀ ਸਾਡੇ ਨਾਲ ਇਕ ਛੋਟਾ ਜਿਹਾ ਯਾਤਰੀ ਵੀ ਹੋਵੇਗਾ।’’
ਇਹ ਖ਼ਬਰ ਵੀ ਪੜ੍ਹੋ : BJP ਯੁਵਾ ਮੋਰਚਾ ਵਾਲਿਆਂ ਨੇ ਮੁੰਬਈ ’ਚ ਪਾੜੇ ਸ਼ੁੱਭ ਦੇ ਪੋਸਟਰ, ਗਾਇਕ ਨੂੰ ਦੱਸਿਆ ਖ਼ਾਲਿਸਤਾਨੀ ਸਮਰਥਕ
ਅਦਾਕਾਰਾ ਸ੍ਰਿਤੀ ਝਾ ਨੇ ਇਸ ਪੋਸਟ ’ਤੇ ਜੋੜੇ ਨੂੰ ਵਧਾਈ ਦਿੱਤੀ ਹੈ। ਸਿੰਪਲ ਕੌਲ ਨੇ ਪੋਸਟ ’ਤੇ ਲਿਖਿਆ ਹੈ, ‘‘ਇਹ ਬਹੁਤ ਚੰਗੀ ਖ਼ਬਰ ਹੈ। ਤੁਹਾਨੂੰ ਦੋਵਾਂ ਨੂੰ ਬਹੁਤ ਸਾਰਾ ਪਿਆਰ।’’
ਸੋਸ਼ਲ ਮੀਡੀਆ ਯੂਜ਼ਰਸ ਨੇ ਵੀ ਪੋਸਟ ’ਤੇ ਜੋੜੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਕ ਯੂਜ਼ਰ ਨੇ ਲਿਖਿਆ, ‘‘ਆਖਿਰਕਾਰ ਤੁਸੀਂ ਪ੍ਰੈਗਨੈਂਸੀ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਤੁਹਾਨੂੰ ਦੋਵਾਂ ਨੂੰ ਬਹੁਤ-ਬਹੁਤ ਵਧਾਈਆਂ।’’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।