ਲਾਲ ਬਿਕਨੀ ਪਹਿਨ ਰੂਬੀਨਾ ਨੇ ਲਗਾਈ ਅੱਗ, ਮਾਲਦੀਵ ਤੋਂ ਸਾਂਝੀਆਂ ਕੀਤੀਆਂ ਹੌਟ ਤਸਵੀਰਾਂ

10/01/2021 2:25:34 PM

ਮੁੰਬਈ- ਅਦਾਕਾਰਾ ਰੂਬੀਨਾ ਦਿਲੈਕ ਇਨ੍ਹੀਂ ਦਿਨੀਂ ਪਤੀ ਅਭਿਨਵ ਸ਼ੁਕਲਾ ਨਾਲ ਮਾਲਦੀਵ 'ਚ ਛੁੱਟੀਆਂ ਦਾ ਮਜ਼ਾ ਲੈ ਰਹੀ ਹੈ। ਇਸ ਦੇ ਨਾਲ ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਲਗਾਤਾਰ ਐਕਟਿਵ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਛੁੱਟੀਆਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ।

ਹਾਲ ਹੀ 'ਚ ਰੂਬੀਨਾ ਦਿਲੈਕ ਨੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਖੂਬ ਧਮਾਲ ਮਚਾ ਰਹੀਆਂ ਹਨ। ਤਸਵੀਰਾਂ 'ਚ ਰੂਬੀਨਾ ਰੈੱਡ ਬਿਕਨੀ 'ਚ ਨਜ਼ਰ ਆ ਰਹੀ ਹੈ। ਲਾਈਟ ਮੇਕਅਪ, ਹਾਈ ਬਨ ਅਤੇ ਸ਼ੇਡਸ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।


ਇਸ ਲੁੱਕ 'ਚ ਅਦਾਕਾਰਾ ਬਹੁਤ ਹੌਟ ਲੱਗ ਰਹੀ ਹੈ। ਅਦਾਕਾਰਾ ਬੀਚ ਕਿਨਾਰੇ ਰੇਤ 'ਤੇ ਖੜ੍ਹੇ ਹੋ ਕੇ ਪੋਜ਼ ਦੇ ਰਹੀ ਹੈ।


ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀਆਂ ਧੜਕਣਾਂ ਵੱਧ ਗਈਆਂ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਲੁਟਾ ਰਹੇ ਹਨ। 


ਕੰਮ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਰੂਬੀਨਾ ਪਤੀ ਅਨਿਭਵ ਸ਼ੁਕਲਾ ਦੇ ਨਾਲ ਮਿਊਜ਼ਿਕ ਵੀਡੀਓ 'ਤੁਮਸੇ ਪਿਆਰ ਹੈ' 'ਚ ਨਜ਼ਰ ਆਈ ਸੀ ਜਿਸ ਨੂੰ ਪ੍ਰਸ਼ੰਸਕਾਂ ਨੇ ਖੂਬ ਪਿਆਰ ਦਿੱਤਾ। ਅਦਾਕਾਰਾ ਬਹੁਤ ਜਲਦ ਫਿਲਮ 'ਅਰਧ' ਨਾਲ ਬਾਲੀਵੁੱਡ 'ਚ ਵੀ ਡੈਬਿਊ ਕਰਨ ਜਾ ਰਹੀ ਹੈ।

Aarti dhillon

This news is Content Editor Aarti dhillon