‘ਕਲੀ ਜੋਟਾ’ ਫ਼ਿਲਮ ਦਾ ‘ਰੁਤਬਾ’ ਗੀਤ ਬਣਿਆ ਸਰੋਤਿਆਂ ਦੀ ਪਹਿਲੀ ਪਸੰਦ, 2 ਹਫ਼ਤਿਆਂ ਤੋਂ ਕਰ ਰਿਹੈ ਯੂਟਿਊਬ ’ਤੇ ਟਰੈਂਡ

01/30/2023 11:57:09 AM

ਚੰਡੀਗੜ੍ਹ (ਬਿਊਰੋ)– ‘ਕਲੀ ਜੋਟਾ’ ਫ਼ਿਲਮ ਜਿਥੇ ਆਪਣੇ ਟਰੇਲਰ ਨੂੰ ਲੈ ਕੇ ਲੋਕਾਂ ਵਿਚਾਲੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਉਥੇ ਇਸ ਦੇ ਗੀਤ ‘ਰੁਤਬਾ’ ਨੇ ਵੀ ਸਰੋਤਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

ਪਿਛਲੇ 2 ਹਫ਼ਤਿਆਂ ਤੋਂ ਫ਼ਿਲਮ ਦਾ ਗੀਤ ਯੂਟਿਊਬ ’ਤੇ ਟਰੈਂਡ ਕਰ ਰਿਹਾ ਹੈ। ਖ਼ਬਰ ਲਿਖੇ ਜਾਣ ਤਕ ਗੀਤ ਯੂਟਿਊਬ ’ਤੇ 18ਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਤੋਂ ਆਈ ਕੁੜੀ ਨੇ ਦੋਵਾਂ ਬਾਹਾਂ 'ਤੇ ਬਣਵਾਏ ਸਿੱਧੂ ਦੇ ਟੈਟੂ, ਮੂਸੇਵਾਲਾ ਦੀ ਮਾਂ ਨੂੰ ਮਿਲ ਹੋਈ ਭਾਵੁਕ

ਗੀਤ ਨੂੰ ਹੁਣ ਤਕ 10 ਮਿਲੀਅਨ ਯਾਨੀ 1 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਨੂੰ ਲਿਖਿਆ, ਗਾਇਆ ਤੇ ਕੰਪੋਜ਼ ਖ਼ੁਦ ਸਤਿੰਦਰ ਸਰਤਾਜ ਨੇ ਕੀਤਾ ਹੈ, ਜੋ ਫ਼ਿਲਮ ’ਚ ਮੁੱਖ ਭੂਮਿਕਾ ਵੀ ਨਿਭਾਅ ਰਹੇ ਹਨ। ਗੀਤ ਨੂੰ ਸੰਗੀਤ ਬੀਟ ਮਨਿਸਟਰ ਨੇ ਦਿੱਤਾ ਹੈ।

PunjabKesari

ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਸਤਿੰਦਰ ਸਰਤਾਜ ਤੋਂ ਇਲਾਵਾ ਨੀਰੂ ਬਾਜਵਾ ਤੇ ਵਾਮਿਕਾ ਗੱਬੀ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ ਤੇ ਇਸ ਗੀਤ ਕਹਾਣੀ ਹਰਿੰਦਰ ਕੌਰ ਨੇ ਲਿਖੀ ਹੈ।

ਦੁਨੀਆ ਭਰ ’ਚ ਇਹ ਫ਼ਿਲਮ 3 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News