ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਸਾਡੇ ਆਲੇ’ (ਵੀਡੀਓ)

04/30/2022 9:58:36 AM

ਚੰਡੀਗੜ੍ਹ (ਬਿਊਰੋ)– ਦੀਪ ਸਿੱਧੂ ਦੀ ਆਖਰੀ ਫ਼ਿਲਮ ‘ਸਾਡੇ ਆਲੇ’ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ’ਤੇ ਦਰਸ਼ਕਾਂ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਦਰਸ਼ਕਾਂ ਨੂੰ ਇਹ ਫ਼ਿਲਮ ਬੇਹੱਦ ਪਸੰਦ ਆ ਰਹੀ ਹੈ।

ਲੋਕ ਦੀਪ ਸਿੱਧੂ ਨੂੰ ਦੇਖ ਕੇ ਭਾਵੁਕ ਵੀ ਹੋਏ। ਦੱਸ ਦੇਈਏ ਕਿ ਇਹ ਫ਼ਿਲਮ ਕੁਝ ਸਾਲ ਪਹਿਲਾਂ ਹੀ ਰਿਲੀਜ਼ ਹੋ ਜਾਣੀ ਸੀ ਪਰ ਕੋਰੋਨਾ ਮਹਾਮਾਰੀ ਦੇ ਚਲਦਿਆਂ ਇਸ ਨੂੰ ਹੁਣ ਰਿਲੀਜ਼ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਸ਼ੋਅ ’ਚ ਪਤੀ ਰਿਸ਼ੀ ਕਪੂਰ ਨੂੰ ਯਾਦ ਕਰ ਰੋਈ ਨੀਤੂ ਕਪੂਰ, ਕਿਹਾ- ‘ਹਰ ਰੋਜ਼ ਕੋਈ ਨਾ ਕੋਈ...’

ਦੀਪ ਸਿੱਧੂ ਹੁਣ ਇਸ ਦੁਨੀਆ ’ਚ ਨਹੀਂ ਰਹੇ ਪਰ ਉਨ੍ਹਾਂ ਦੀ ਆਖਰੀ ਯਾਦ ਇਸ ਫ਼ਿਲਮ ਨਾਲ ਹਮੇਸ਼ਾ ਜਿਊਂਦੀ ਰਹੇਗੀ। ਫ਼ਿਲਮ ’ਚ ਦੀਪ ਸਿੱਧੂ ਤੋਂ ਇਲਾਵਾ ਸੁਖਦੀਪ ਸੁੱਖ, ਗੁੱਗੂ ਗਿੱਲ, ਅੰਮ੍ਰਿਤ ਔਲਖ, ਮਹਾਬੀਰ ਭੁੱਲਰ, ਹਰਵਿੰਦਰ ਕੌਰ ਬਬਲੀ, ਅਮਰਿੰਦਰ ਬਿਲਿੰਗ ਤੇ ਸੋਨਪ੍ਰੀਤ ਜਵੰਦਾ ਨੇ ਅਹਿਮ ਭੂਮਿਕਾ ਨਿਭਾਈ ਹੈ। ਫ਼ਿਲਮ ਨੂੰ ਜਤਿੰਦਰ ਮੌਹਰ ਨੇ ਡਾਇਰੈਕਟ ਕੀਤਾ ਹੈ।

ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਜਤਿੰਦਰ ਮੌਹਰ ਤੇ ਦਲਜੀਤ ਅਮੀ ਨੇ ਲਿਖੇ ਹਨ। ਫ਼ਿਲਮ ਟਰੇਲਰ ਰਿਲੀਜ਼ ਤੋਂ ਬਾਅਦ ਤੋਂ ਹੀ ਚਰਚਾ ’ਚ ਹੈ। ਇਸ ਦੇ ਗੀਤਾਂ ਨੂੰ ਵੀ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ।

ਨੋਟ– ਤੁਹਾਨੂੰ ‘ਸਾਡੇ ਆਲੇ’ ਫ਼ਿਲਮ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News