ਨਕੋਦਰ ''ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ ਹੋਵੇਗਾ ਸ਼ੁਰੂ

Friday, May 01, 2026 - 11:17 AM (IST)

ਨਕੋਦਰ ''ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ ਹੋਵੇਗਾ ਸ਼ੁਰੂ

ਨਕੋਦਰ (ਪਾਲੀ)–ਵਿਸ਼ਵ ਪ੍ਰਸਿੱਧ ਦਰਬਾਰ ਬਾਬਾ ਮੁਰਾਦ ਸ਼ਾਹ ਨਕੋਦਰ ਵਿਖੇ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ ਸਾਲਾਨਾ ਦੋ ਦਿਨਾ ਉਰਸ (ਜੋੜ ਮੇਲਾ) 1 ਅਤੇ 2 ਮਈ 2026 ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਪ੍ਰਸਿੱਧ ਕਵਾਲ ਆਪਣੀ ਹਾਜ਼ਰੀ ਭਰਕੇ ਰੂਹਾਨੀ ਮਹਿਫ਼ਿਲਾਂ ਨੂੰ ਰੌਣਕ ਬਖ਼ਸ਼ਣਗੇ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ

ਜੋੜ ਮੇਲੇ ਦੇ ਪਹਿਲੇ ਦਿਨ 1 ਮਈ ਦਿਨ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਤੋਂ ਬਾਅਦ ਰਾਤ 8 ਵਜੇ ਮਹਿਫਲੇ ਕਵਾਲੀ ਕਰਾਮਤ ਅਲੀ ਐਂਡ ਪਾਰਟੀ ਮਾਲੇਰਕੋਟਲਾ ਅਤੇ ਹੋਰ ਕਵਾਲਾਂ ਵੱਲੋਂ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਦੂਜੇ ਦਿਨ 2 ਮਈ ਦਿਨ ਸ਼ਨੀਵਾਰ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਜੀ ਟਰੱਸਟ ਦੇ ਚੇਅਰਮੈਨ ਅਤੇ ਹਿੰਦੋਸਤਾਨ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਵੱਲੋਂ ਖ਼ਾਸ ਹਾਜ਼ਰੀ ਲਗਵਾਈ ਜਾਵੇਗੀ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵਧੇਗੀ।

ਇਹ ਵੀ ਪੜ੍ਹੋ: ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ 'ਚ ਛਾਲ! ਵੇਈਂ 'ਚੋਂ ਕੱਢ ਲੋਕਾਂ ਨੇ ਕੁੱਟਿਆ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News