ਸੈਫ ’ਤੇ ਹਮਲੇ ਦੇ ਮੁਲਜ਼ਮ ਦਾ ਪੁਲਸ ਰਿਮਾਂਡ 5 ਦਿਨ ਲਈ ਵਧਿਆ
Saturday, Jan 25, 2025 - 02:35 PM (IST)
ਮੁੰਬਈ (ਭਾਸ਼ਾ) - ਮੁੰਬਈ ਪੁਲਸ ਨੇ ਸ਼ੁੱਕਰਵਾਰ ਨੂੰ ਇੱਥੇ ਇਕ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਪਿਛਲੇ ਹਫ਼ਤੇ ਅਦਾਕਾਰ ਸੈਫ ਅਲੀ ਖਾਨ ’ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਬੰਗਲਾਦੇਸ਼ੀ ਵਿਅਕਤੀ ਦੇ ਚਿਹਰੇ ਦੀ ਪਛਾਣ ਦੀ ਪੁਸ਼ਟੀ ਕਰਨੀ ਹੈ, ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਕੀ ਉਹ ਉਹੀ ਵਿਅਕਤੀ ਹੈ ਜੋ ਬਾਂਦਰਾ ਵਿਚ ਅਦਾਕਾਰ ਦੇ ਅਪਾਰਟਮੈਂਟ ਦੇ ਸੀ. ਸੀ. ਟੀ. ਵੀ. ਫੁਟੇਜ ਵਿਚ ਦਿਸਿਆ ਸੀ। ਪੁਲਸ ਨੇ ਮੁਲਜ਼ਮ ਸ਼ਰੀਫੁਲ ਇਸਲਾਮ ਸ਼ਹਿਜ਼ਾਦ ਮੁਹੰਮਦ ਰੋਹਿਲਾ ਅਮੀਨ ਫਕੀਰ (30) ਨੂੰ ਉਸ ਦੀ ਪਿਛਲੀ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਬਾਂਦਰਾ ਦੀ ਇਕ ਮੈਜਿਸਟ੍ਰੇਟ ਅਦਾਲਤ ਵਿਚ ਪੇਸ਼ ਕੀਤਾ, ਜਿਸ ਨੇ ਉਸ ਦੀ ਪੁਲਸ ਹਿਰਾਸਤ 29 ਜਨਵਰੀ ਤੱਕ ਵਧਾ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਜਸਬੀਰ ਜੱਸੀ ਨੇ ਹਨੀ ਸਿੰਘ 'ਤੇ ਲਾਇਆ ਵੱਡਾ ਇਲਜ਼ਾਮ, ਸ਼ਰੇਆਮ ਆਖ 'ਤੀ ਇਹ ਗੱਲ
ਫਕੀਰ ਨੂੰ 19 ਜਨਵਰੀ ਨੂੰ ਅਦਾਕਾਰ ਦੇ ਘਰ ਵਿਚ ਚੋਰੀ ਦੇ ਇਰਾਦੇ ਨਾਲ ਦਾਖਲ ਹੋਣ ਅਤੇ ਉਸ ’ਤੇ ਚਾਕੂ ਦੇ ਕਈ ਵਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਦੂਜੇ ਪਾਸੇ, ਮੁੰਬਈ ਪੁਲਸ ਨੇ ਸੈਫ ’ਤੇ ਹੋਏ ਹਮਲੇ ਸਬੰਧੀ ਉਸ ਦਾ ਬਿਆਨ ਦਰਜ ਕਰ ਲਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਪਹਿਲਾਂ ਹੀ ਖਾਨ ਦੀ ਪਤਨੀ ਕਰੀਨਾ ਕਪੂਰ ਅਤੇ ਘਰ ਦੇ ਸਟਾਫ ਦੇ ਬਿਆਨ ਦਰਜ ਕਰ ਚੁੱਕੀ ਹੈ।
ਇਹ ਖ਼ਬਰ ਵੀ ਪੜ੍ਹੋ - 'ਐਮਰਜੈਂਸੀ' ਦੇ ਵਿਰੋਧ 'ਚ ਸਿਆਸਤਦਾਨਾਂ ਦੀ ਚੁੱਪ 'ਤੇ ਕੰਗਨਾ ਰਣੌਤ ਨਾਰਾਜ਼, ਸ਼ਰੇਆਮ ਆਖੀ ਇਹ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8