ਸੈਫ਼ ਅਲੀ ਖ਼ਾਨ ''ਤੇ ਹੋਏ ਹਮਲੇ ਦੇ ਮਾਮਲੇ ''ਚ ਨਵਾਂ ਮੋੜ, ਪੁਲਸ ਨੇ ਕਰ ''ਤੀ ਵੱਡੀ ਕਾਰਵਾਈ
Thursday, Jan 16, 2025 - 11:45 AM (IST)
ਮੁੰਬਈ : ਬਾਲੀਵੁੱਡ ਅਦਾਕਾਰ ਸੈਫ ਅਲੀ ਖ਼ਾਨ 'ਤੇ ਉਨ੍ਹਾਂ ਦੇ ਹੀ ਘਰ ਤੋਂ ਚੋਰੀ ਕਰਨ ਆਏ ਚੋਰ ਨੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਸੈਫ ਅਲੀ ਖ਼ਾਨ ਦੇ ਸਰੀਰ 'ਤੇ 6 ਥਾਵਾਂ 'ਤੇ ਸੱਟਾਂ ਲੱਗੀਆਂ ਹਨ। ਇਸ ਹਮਲੇ ਕਾਰਨ ਸੈਫ ਅਲੀ ਖ਼ਾਨ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੌਰਾਨ ਸੈਫ ਅਲੀ ਖ਼ਾਨ ਹਮਲਾ ਮਾਮਲੇ 'ਚ ਬਾਂਦਰਾ ਪੁਲਸ ਨੇ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ 'ਚ ਤਿੰਨ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਨਾਲ ਹੀ ਅਦਾਕਾਰ ਦੇ ਘਰ ਦੇ ਅੰਦਰ ਅਤੇ ਬਾਹਰ CCTV ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੈਫ ਅਲੀ ਖ਼ਾਨ ਦੀ ਪਤਨੀ ਕਰੀਨਾ ਕਪੂਰ ਖ਼ਾਨ ਅਤੇ ਬੱਚੇ ਤੈਮੂਰ ਅਤੇ ਜਹਾਂਗੀਰ ਅਲੀ ਖ਼ਾਨ ਸੁਰੱਖਿਅਤ ਹਨ। ਬਾਂਦਰਾ ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਮਾਤਾ ਚਰਨ ਕੌਰ ਤੇ ਬਾਪੂ ਬਲਕੌਰ ਨੂੰ ਛੋਟੇ ਸਿੱਧੂ ਦੀ ਪਹਿਲੀ ਲੋਹੜੀ ਦਾ ਚੜ੍ਹਿਆ ਚਾਅ, ਇੰਝ ਮਨਾਇਆ ਸ਼ਗਨ
ਦੱਸ ਦੇਈਏ ਕਿ ਸੈਫ ਅਲੀ ਖਾਨ ਮੁੰਬਈ ਦੇ ਬਾਂਦਰਾ ਦੇ ਪੌਸ਼ ਇਲਾਕੇ 'ਚ ਰਹਿੰਦੇ ਹਨ। ਸੈਫ ਦੇ ਘਰ 'ਚ ਸੁਰੱਖਿਆ ਸਖ਼ਤ ਹੈ। ਅਜਿਹੇ 'ਚ ਅਦਾਕਾਰ ਦੇ ਘਰ ਚੋਰੀ ਦੀ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੋਰੀ ਦੀ ਕੋਸ਼ਿਸ਼ ਕਰ ਰਹੇ ਚੋਰ ਨੂੰ ਸੈਫ ਅਲੀ ਖ਼ਾਨ ਦੇ ਚੌਕੀਦਾਰ ਨੇ ਫੜ ਲਿਆ ਅਤੇ ਇਸ ਤੋਂ ਬਾਅਦ ਸੈਫ ਅਲੀ ਖ਼ਾਨ ਦੀ ਅੱਖ ਖੁੱਲ੍ਹ ਗਈ। ਸੈਫ ਨੇ ਆਪਣੇ ਬਿਆਨ 'ਚ ਦੱਸਿਆ ਹੈ ਕਿ ਉਸ ਅਤੇ ਹਮਲਾਵਰ ਵਿਚਾਲੇ ਝਗੜਾ ਹੋਇਆ ਸੀ। ਚੋਰ ਨੂੰ ਫੜਨ ਦੀ ਕੋਸ਼ਿਸ਼ ਕਰਦੇ ਹੋਏ ਉਸ ਨੇ ਐਕਟਰ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਅਦਾਕਾਰ ਨੂੰ 6 ਥਾਵਾਂ 'ਤੇ ਸੱਟਾਂ ਲੱਗੀਆਂ ਹਨ।
ਇਹ ਖ਼ਬਰ ਵੀ ਪੜ੍ਹੋ - ਲੋਹੜੀ ਮੌਕੇ ਬਾਪੂ ਬਲਕੌਰ ਸਿੰਘ ਦੀ ਭਾਵੁਕ ਪੋਸਟ, ਪੁੱਤ ਸ਼ੁੱਭਦੀਪ ਨੂੰ ਯਾਦ ਕਰਦਿਆਂ ਆਖੀ ਵੱਡੀ ਗੱਲ
ਇਸ ਦੇ ਨਾਲ ਹੀ ਇਸ ਹਮਲੇ ਤੋਂ ਬਾਅਦ ਜ਼ਖਮੀ ਹੋਏ ਸੈਫ ਦੀ ਸਰਜਰੀ ਕੀਤੀ ਗਈ। ਇਸ ਦੇ ਨਾਲ ਹੀ ਮੁੰਬਈ ਜਾਇੰਟ ਸੀਪੀ ਲਾਅ ਐਂਡ ਆਰਡਰ ਨੇ ਇਸ ਹਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਦਾਕਾਰ ਨੂੰ ਇਲਾਜ ਲਈ ਅੱਧੀ ਰਾਤ ਨੂੰ ਲੀਲਾਵਤੀ ਹਸਪਤਾਲ ਲਿਜਾਇਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।