ਸੈਫ਼ ’ਤੇ ਹਮਲੇ ਦੇ ਦੋਸ਼ੀ ਸ਼ਰੀਫ਼ੁਲ ਦਾ ਪਿਤਾ ਆਇਆ ਸਾਹਮਣੇ, ਆਖੀ ਵੱਡੀ ਗੱਲ

Saturday, Jan 25, 2025 - 11:10 AM (IST)

ਸੈਫ਼ ’ਤੇ ਹਮਲੇ ਦੇ ਦੋਸ਼ੀ ਸ਼ਰੀਫ਼ੁਲ ਦਾ ਪਿਤਾ ਆਇਆ ਸਾਹਮਣੇ, ਆਖੀ ਵੱਡੀ ਗੱਲ

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ 'ਤੇ ਚਾਕੂ ਨਾਲ ਹਮਲਾ ਕਰਨ ਦੇ ਮੁਲਜ਼ਮ ਬੰਗਲਾਦੇਸ਼ੀ ਵਿਅਕਤੀ ਦੇ ਪਿਤਾ ਅਪਣੇ ਪੁੱਤਰ ਦੀ ਰਿਹਾਈ ਲਈ ਛੇਤੀ ਹੀ ਦੇਸ਼ ਦੇ ਵਿਦੇਸ਼ ਮੰਤਰਾਲੇ ਅਤੇ ਭਾਰਤੀ ਹਾਈਕਮਿਸ਼ਨ ਨਾਲ ਸੰਪਰਕ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਫਸਾਇਆ ਜਾ ਰਿਹਾ ਹੈ ਪਰ ਇਸ ਦਾ ਕਾਰਨ ਉਨ੍ਹਾਂ ਨੂੰ ਨਹੀਂ ਪਤਾ। 

ਇਹ ਖ਼ਬਰ ਵੀ ਪੜ੍ਹੋ -  'ਪੰਜਾਬ 95' ਨੂੰ ਲੈ ਕੇ ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਨਵੀਂ ਪੋਸਟ, ਸ਼ਰੇਆਮ ਆਖੀ ਇਹ ਗੱਲ

ਸ਼ਰੀਫੁਲ ਦੇ ਪਿਤਾ ਮੁਹੰਮਦ ਰਹੁਲ ਨੇ ਬੰਗਲਾਦੇਸ਼ ਤੋਂ ਫ਼ੋਨ 'ਤੇ ਖ਼ਬਰ ਏਜੰਸੀ ਪੀ. ਟੀ. ਆਈ. ਨੂੰ ਦਿਤੀ ਇੰਟਰਵਿਊ ’ਚ ਕਿਹਾ ਕਿ ਉਨ੍ਹਾਂ ਦੇ ਪੁੱਤਰ ਕੋਲ ਭਾਰਤ ’ਚ ਰਹਿਣ ਲਈ ਲੋੜੀਂਦੇ ਦਸਤਾਵੇਜ਼ ਨਹੀਂ ਸਨ ਅਤੇ ਉਸ ਨੂੰ ਗ੍ਰਿਫ਼ਤਾਰ ਹੋਣ ਦਾ ਡਰ ਲਗਾਤਾਰ ਸਤਾਉਂਦਾ ਰਿਹਾ ਸੀ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ’ਚ ਦਿਸਣ ਵਾਲਾ ਵਿਅਕਤੀ ਸ਼ਰੀਫ਼ੁਲ ਨਹੀਂ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਫਸਾਇਆ ਜਾ ਰਿਹਾ ਹੈ। ਰਾਹੁਲ ਨੇ ਕਿਹਾ, ''ਮੈਂ ਬੰਗਲਾਦੇਸ਼ੀ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਾਂਗਾ ਅਤੇ ਅਪਣੇ ਪੁੱਤਰ ਦੀ ਰਿਹਾਈ ਲਈ ਢਾਕਾ ਸਥਿਤ ਭਾਰਤੀ ਹਾਈਕਮਿਸ਼ਨ ਤੋਂ ਵੀ ਮਦਦ ਮੰਗਾਂਗਾ।''

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਅਦਾਕਾਰ ਘਰ ਛਾਇਆ ਮਾਤਮ, ਸਦਮੇ 'ਚ ਪੂਰਾ ਪਰਿਵਾਰ, 2 ਦਿਨ ਪਹਿਲਾਂ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਪਣੇ ਪੁੱਤਰ ਦੀ ਗ੍ਰਿਫ਼ਤਾਰੀ ਬਾਰੇ ਫੇਸਬੁਕ ਅਤੇ ਟੀ. ਵੀ. ਤੋਂ ਪਤਾ ਲਗਿਆ। ਉਨ੍ਹਾਂ ਕਿਹਾ ਕਿ ਇਸ ਬਾਰੇ ਪੁਲਸ ਨੇ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰੀਫੁਲ ਨੇ ਪਿਛਲੇ ਸਾਲ ਮਾਰਚ ਦੇ ਆਖ਼ਰੀ ਹਫ਼ਤੇ ਭਾਰਤ 'ਚ ਕਦਮ ਰਖਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਸੈਫ 'ਤੇ ਹਮਲਾ ਕਰਨ ਤੋਂ ਪਹਿਲਾਂ ਹਮਲਾਵਰ ਨੇ ਕੀਤਾ ਸੀ ਇਹ ਕੰਮ, CCTV ਫੁਟੇਜ ਤੋਂ ਹੋਇਆ ਹੈਰਾਨੀਜਨਕ ਖੁਲਾਸਾ

ਦੂਜੇ ਪਾਸੇ ਮੁੰਬਈ ਪੁਲਸ ਨੇ ਸ਼ੁੱਕਰਵਾਰ ਨੂੰ ਇਥੋਂ ਦੀ ਇਕ ਅਦਾਲਤ ਨੂੰ ਦੱਸਿਆ ਕਿ ਉਸ ਨੇ ਸ਼ਰੀਫ਼ੁਲ ਦੇ ਚਿਹਰੇ ਦੀ ਪਛਾਣ ਦੀ ਪੁਸ਼ਟੀ ਕਰਨੀ ਹੈ, ਤਾਂਕਿ ਇਹ ਪਤਾ ਕੀਤਾ ਜਾ ਸਕੇ ਕਿ ਇਹ ਉਹੀ ਵਿਅਕਤੀ ਹੈ, ਜੋ ਬਾਂਦਰਾ ’ਚ ਅਦਾਕਾਰ ਦੀ ਇਮਾਰਤ ਦੇ ਸੀ. ਸੀ. ਟੀ. ਵੀ. ਫੁਟੇਜ ’ਚ ਦਿੱਸਿਆ ਸੀ। ਪੁਲਸ ਨੇ 30 ਸਾਲ ਦੇ ਸ਼ਰੀਫ਼ੁਲ ਨੂੰ ਪਿਛਲੀ ਹਿਰਾਸਤ ਦਾ ਸਮਾਂ ਖ਼ਤਮ ਹੋਣ 'ਤੇ ਬਾਂਦਰਾ ਦੀ ਇਕ ਮੈਜਿਸਟਰੇਟ ਅਦਾਲਤ 'ਚ ਪੇਸ਼ ਕੀਤਾ, ਜਿਸ ਨੇ ਉਸ ਦੀ ਪੁਲਸ ਹਿਰਾਸਤ 29 ਜਨਵਰੀ ਤਕ ਲਈ ਵਧਾ ਦਿੱਤੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

sunita

Content Editor

Related News