ਸਲੀਮ ਖਾਨ ਨੇ ਪਰਿਵਾਰ ਨਾਲ ਮਨਾਇਆ ਆਪਣਾ 86ਵਾਂ ਜਨਮਦਿਨ, ਸਲਮਾਨ ਨੇ ਸਾਂਝੀ ਕੀਤੀ ਤਸਵੀਰ

11/25/2021 2:29:37 PM

ਮੁੰਬਈ- ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸਲਮਾਨ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੀਆਂ ਫ਼ਿਲਮਾਂ ਦੇ ਪੋਸਟਰ, ਟੀਜ਼ਰ, ਟ੍ਰੇਲਰ ਤੋਂ ਇਲਾਵਾ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਬਿਤਾਏ ਖੁਸ਼ਨੁਮਾ ਪਲਾਂ ਨੂੰ ਅਕਸਰ ਹੀ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੇ ਪਿਤਾ ਸਲੀਮ ਖ਼ਾਨ ਦੇ 86ਵੇਂ ਜਨਮਦਿਨ ਮੌਕੇ ਉੱਤੇ ਖਾਸ ਪੋਸਟ ਪਾ ਕੇ ਵਿਸ਼ ਕੀਤਾ ਹੈ।
ਆਪਣੇ ਪਿਤਾ ਦਾ ਜਨਮ ਦਿਨ ਸਲਮਾਨ ਨੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਸਲਮਾਨ ਖਾਨ ਨੇ ਇਕ ਤਸਵੀਰ ਸਾਂਝੀ ਕੀਤੀ ਹੈ ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਪਰਿਵਾਰ ਦੇ ਸਾਰੇ ਮੈਂਬਰ ਮੌਜੂਦ ਹਨ। ਸਲਮਾਨ ਨੇ ਕੈਪਸ਼ਨ 'ਚ ਲਿਖਿਆ, "ਜਨਮਦਿਨ ਮੁਬਾਰਕ ਪਿਤਾ ਜੀ।" ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ੰਸਕਾਂ ਦੇ ਨਾਲ-ਨਾਲ ਸੈਲੇਬਸ ਵੀ ਇਸ 'ਤੇ ਤਸਵੀਰ ਉੱਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

PunjabKesari
ਅਦਾਕਾਰ ਸਲਮਾਨ ਵਲੋਂ ਸਾਂਝੀ ਕੀਤੀ ਗਈ ਇਸ ਤਸਵੀਰ 'ਚ ਉਨ੍ਹਾਂ ਤੋਂ ਇਲਾਵਾ ਉਨ੍ਹਾਂ ਦੇ ਦੋਵੇਂ ਭਰਾ, ਦੋਵੇਂ ਭੈਣਾਂ, ਪਿਤਾ ਸਲੀਮ ਖਾਨ ਅਤੇ ਉਨ੍ਹਾਂ ਦੀਆਂ ਦੋਵੇਂ ਪਤਨੀਆਂ ਨਜ਼ਰ ਆ ਰਹੀਆਂ ਹਨ। ਤਸਵੀਰ ‘ਚ ਦੇਖ ਸਕਦੇ ਸਲੀਮ ਖ਼ਾਨ ਪੁੱਤਰ ਅਰਬਾਜ਼ ਖਾਨ ਅਤੇ ਪਤਨੀ ਸਲਮਾ ਖ਼ਾਨ ਨਾਲ ਸੋਫੇ 'ਤੇ ਬੈਠੇ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਸਾਹਮਣੇ ਵਾਲੇ ਟੇਬਲ ਤੇ ਕੇਕ ਰੱਖਿਆ ਹੋਇਆ ਹੈ। ਸਲਮਾਨ ਨੇ ਆਪਣੀ ਭਾਣਜੀ ਆਇਤ ਨੂੰ ਗੋਦੀ ਚੁੱਕਿਆ ਹੋਇਆ ਹੈ। ਇਸ ਪੋਸਟ ਉੱਤੇ ਇਕ ਮਿਲੀਅਨ ਤੋਂ ਵੱਧ ਲਾਈਕਸ ਅਤੇ ਵੱਡੀ ਗਿਣਤੀ ਚ ਬਰਥਡੇਅ ਵਾਲੇ ਕਮੈਂਟ ਆ ਚੁੱਕੇ ਹਨ। ਇਨੀ ਦਿਨੀਂ ਉਹ ਆਪਣੀ ਆਉਣ ਵਾਲੀ ਫ਼ਿਲਮ 'ਅੰਤਿਮ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਹ ਫ਼ਿਲਮ 26 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।


Aarti dhillon

Content Editor

Related News