ਕਾਲਾ ਹਿਰਨ ਸ਼ਿਕਾਰ ਮਾਮਲਾ: ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ ! ਜੱਜ ਨੇ ਸੁਣਵਾਈ ਤੋਂ ਕੀਤਾ ਇਨਕਾਰ

Tuesday, Feb 17, 2026 - 09:44 AM (IST)

ਕਾਲਾ ਹਿਰਨ ਸ਼ਿਕਾਰ ਮਾਮਲਾ: ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ ! ਜੱਜ ਨੇ ਸੁਣਵਾਈ ਤੋਂ ਕੀਤਾ ਇਨਕਾਰ

ਜੋਧਪੁਰ (ਏਜੰਸੀ) - ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨਾਲ ਜੁੜੇ ਕਾਲੇ ਹਿਰਨ ਦੇ ਸ਼ਿਕਾਰ ਵਾਲੇ ਬਹੁਚਰਚਿਤ ਮਾਮਲੇ ਦੀ ਸੁਣਵਾਈ ਇਕ ਵਾਰ ਫਿਰ ਟੱਲ ਗਈ ਹੈ।  ਸੋਮਵਾਰ ਨੂੰ ਰਾਜਸਥਾਨ ਹਾਈ ਕੋਰਟ ਦੇ ਜੋਧਪੁਰ ਬੈਂਚ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਣੀ ਸੀ, ਪਰ ਜਸਟਿਸ ਸੰਧੂ ਨੇ ਕੇਸ ਦੀ ਸੁਣਵਾਈ ਤੋਂ ਇਨਕਾਰ ਕਰਦਿਆਂ ਇਸ ਨੂੰ ਕਿਸੇ ਹੋਰ ਬੈਂਚ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਰੋਹਿਤ ਸ਼ੈੱਟੀ ਫਾਇਰਿੰਗ ਮਾਮਲੇ 'ਚ ਵੱਡਾ ਖੁਲਾਸਾ; UP ਦਾ 'ਪੜ੍ਹਿਆ-ਲਿਖਿਆ' ਨੌਜਵਾਨ ਨਿਕਲਿਆ ਸ਼ੂਟਰ !

ਕੀ ਹੈ ਮਾਮਲਾ? 

ਇਹ ਮਾਮਲਾ ਸਾਲ 1998 ਦਾ ਹੈ, ਜਦੋਂ ਫਿਲਮ 'ਹਮ ਸਾਥ ਸਾਥ ਹੈਂ' ਦੀ ਸ਼ੂਟਿੰਗ ਦੌਰਾਨ ਜੋਧਪੁਰ ਦੇ ਕਾਂਕਣੀ ਪਿੰਡ ਵਿੱਚ ਦੋ ਕਾਲੇ ਹਿਰਨਾਂ ਦਾ ਸ਼ਿਕਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਟਰਾਇਲ ਕੋਰਟ ਨੇ 5 ਅਪ੍ਰੈਲ 2018 ਨੂੰ ਸਲਮਾਨ ਖਾਨ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਸੀ, ਜਦੋਂ ਕਿ ਸਹਿ-ਮੁਲਜ਼ਮ ਸੈਫ ਅਲੀ ਖਾਨ, ਸੋਨਾਲੀ ਬੇਂਦਰੇ, ਤਬੂ, ਨੀਲਮ ਅਤੇ ਇੱਕ ਸਥਾਨਕ ਨਿਵਾਸੀ ਦੁਸ਼ਯੰਤ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਅਦਾਕਾਰ ਰਾਜਪਾਲ ਯਾਦਵ ਨੂੰ ਵੱਡੀ ਰਾਹਤ ! ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਅਦਾਲਤੀ ਕਾਰਵਾਈ 

ਸਲਮਾਨ ਖਾਨ ਨੇ ਆਪਣੀ ਸਜ਼ਾ ਨੂੰ ਸੈਸ਼ਨ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਦਕਿ ਰਾਜ ਸਰਕਾਰ ਨੇ ਦੂਜੇ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਖਿਲਾਫ ਹਾਈ ਕੋਰਟ ਵਿੱਚ 'ਲੀਵ ਟੂ ਅਪੀਲ' ਦਾਇਰ ਕੀਤੀ ਸੀ। ਸਲਮਾਨ ਦੇ ਵਕੀਲ ਨੇ ਹਾਈ ਕੋਰਟ ਵਿੱਚ ਇੱਕ ਤਬਦੀਲੀ ਪਟੀਸ਼ਨ ਦਾਇਰ ਕਰਕੇ ਬੇਨਤੀ ਕੀਤੀ ਸੀ ਕਿ ਉਸ ਦੀ ਅਪੀਲ ਨੂੰ ਰਾਜ ਸਰਕਾਰ ਦੀ ਅਪੀਲ ਨਾਲ ਜੋੜ ਕੇ ਸਾਂਝੀ ਸੁਣਵਾਈ ਕੀਤੀ ਜਾਵੇ ਕਿਉਂਕਿ ਦੋਵੇਂ ਪਟੀਸ਼ਨਾਂ ਇੱਕੋ ਮਾਮਲੇ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ: ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਵਿਜੇਂਦਰ ਸਿੰਘ, ਫਿਲਮ 'ਚ ਕੰਮ ਕਰਨ ਦਾ ਦਿੱਤਾ ਸੱਦਾ

ਸਰਕਾਰੀ ਵਕੀਲ ਮਹੀਪਾਲ ਬਿਸ਼ਨੋਈ ਅਨੁਸਾਰ, ਅਦਾਲਤ ਨੇ ਜੁਲਾਈ 2025 ਵਿੱਚ ਸਲਮਾਨ ਦੀ ਪਟੀਸ਼ਨ ਨੂੰ ਸੈਸ਼ਨ ਕੋਰਟ ਤੋਂ ਹਾਈ ਕੋਰਟ ਵਿੱਚ ਤਬਦੀਲ ਕਰਨ ਅਤੇ ਸਾਂਝੀ ਸੁਣਵਾਈ ਕਰਨ ਦੇ ਹੁਕਮ ਦਿੱਤੇ ਸਨ। ਹੁਣ ਜਸਟਿਸ ਸੰਧੂ ਦੇ ਸੁਣਵਾਈ ਤੋਂ ਹਟਣ ਤੋਂ ਬਾਅਦ, ਇਹ ਮਾਮਲਾ ਨਵੀਂ ਬੈਂਚ ਸਾਹਮਣੇ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਹਿਨਾ ਖਾਨ ਦੇ ਘਰ ਗੂੰਜਣ ਵਾਲੀਆਂ ਨੇ ਕਿਲਕਾਰੀਆਂ ! ਕਾਮੇਡੀਅਨ ਤੋਂ ਪੇਰੈਂਟਿੰਗ ਟਿਪਸ ਲੈਂਦੀ ਆਈ ਨਜ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News