ਸਲਮਾਨ ਖ਼ਾਨ ਦੇ ਪਿਤਾ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ ਦਾਖ਼ਲ, ICU ''ਚ ਚੱਲ ਰਿਹਾ ਇਲਾਜ

Tuesday, Feb 17, 2026 - 01:36 PM (IST)

ਸਲਮਾਨ ਖ਼ਾਨ ਦੇ ਪਿਤਾ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ ਦਾਖ਼ਲ, ICU ''ਚ ਚੱਲ ਰਿਹਾ ਇਲਾਜ

ਮੁੰਬਈ: ਬਾਲੀਵੁੱਡ ਦੇ ਦਬੰਗ ਸਟਾਰ ਸਲਮਾਨ ਖ਼ਾਨ ਦੇ ਪ੍ਰਸ਼ੰਸਕਾਂ ਲਈ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਸਲਮਾਨ ਖ਼ਾਨ ਦੇ ਪਿਤਾ ਅਤੇ ਮਸ਼ਹੂਰ ਸਕ੍ਰਿਪਟ ਰਾਈਟਰ ਸਲੀਮ ਖ਼ਾਨ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਪ੍ਰਸਿੱਧ ਲੀਲਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: 'ਦਿ ਕੇਰਲ ਸਟੋਰੀ 2' ਦਾ ਟ੍ਰੇਲਰ ਰਿਲੀਜ਼, ਇਸ ਦਿਨ ਸਿਨੇਮਾਘਰਾਂ 'ਚ ਦੇਵੇਗੀ ਦਸਤਕ

 
 
 
 
 
 
 
 
 
 
 
 
 
 
 
 

A post shared by Viral Bhayani (@viralbhayani)

ICU ਵਿੱਚ ਹਨ ਸਲੀਮ ਖ਼ਾਨ

ਮੀਡੀਆ ਰਿਪੋਰਟਾਂ ਅਨੁਸਾਰ, 89 ਸਾਲਾ ਸਲੀਮ ਖ਼ਾਨ ਨੂੰ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਕਾਰਨ ਹਸਪਤਾਲ ਦੇ ICU (ਇੰਟੈਂਸਿਵ ਕੇਅਰ ਯੂਨਿਟ) ਵਿੱਚ ਰੱਖਿਆ ਗਿਆ ਹੈ। ਜਿਵੇਂ ਹੀ ਸਲਮਾਨ ਖ਼ਾਨ ਨੂੰ ਆਪਣੇ ਪਿਤਾ ਦੀ ਸਿਹਤ ਵਿਗੜਨ ਦੀ ਖ਼ਬਰ ਮਿਲੀ, ਉਹ ਆਪਣੀ ਸ਼ੂਟਿੰਗ ਅਤੇ ਸਾਰੇ ਰੁਝੇਵੇਂ ਛੱਡ ਕੇ ਤੁਰੰਤ ਲੀਲਾਵਤੀ ਹਸਪਤਾਲ ਪਹੁੰਚ ਗਏ। ਸਲਮਾਨ ਤੋਂ ਇਲਾਵਾ ਪਰਿਵਾਰ ਦੇ ਹੋਰ ਮੈਂਬਰ, ਅਰਬਾਜ਼ ਖ਼ਾਨ ਅਤੇ ਸੋਹੇਲ ਖ਼ਾਨ ਵੀ ਹਸਪਤਾਲ ਵਿੱਚ ਮੌਜੂਦ ਹਨ।

ਇਹ ਵੀ ਪੜ੍ਹੋ: ਹੋਟਲ ਦੇ ਕਮਰੇ 'ਚੋਂ ਮਿਲੀ ਮਸ਼ਹੂਰ ਪ੍ਰੋਡਿਊਸਰ ਦੀ ਲਾਸ਼, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News