ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮੁਲਜ਼ਮਾਂ ਨੂੰ ਰਾਹਤ ਨਹੀਂ, 29 ਅਪ੍ਰੈਲ ਤੱਕ ਵਧੀ ਹਿਰਾਸਤ

Friday, Apr 26, 2024 - 09:48 AM (IST)

ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੇ ਮੁਲਜ਼ਮਾਂ ਨੂੰ ਰਾਹਤ ਨਹੀਂ, 29 ਅਪ੍ਰੈਲ ਤੱਕ ਵਧੀ ਹਿਰਾਸਤ

ਮੁੰਬਈ (ਭਾਸ਼ਾ)- ਮੁੰਬਈ ਦੇ ਬਾਂਦਰਾ ’ਚ ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 2 ਲੋਕਾਂ ਦੀ ਪੁਲਸ ਹਿਰਾਸਤ ਅਦਾਲਤ ਨੇ ਵੀਰਵਾਰ ਨੂੰ 29 ਅਪ੍ਰੈਲ ਤੱਕ ਵਧਾ ਦਿੱਤੀ ਹੈ। ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਉਨ੍ਹਾਂ ਦੀ ਪਿਛਲੀ ਹਿਰਾਸਤ ਵੀਰਵਾਰ ਨੂੰ ਖਤਮ ਹੋਣ ਤੋਂ ਬਾਅਦ ਇੱਥੇ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਨੇ ਇਸ ਆਧਾਰ ’ਤੇ ਮੁਲਜ਼ਮਾਂ ਦੀ ਰਿਮਾਂਡ ’ਚ 4 ਦਿਨ ਦਾ ਵਾਧਾ ਕਰਨ ਦੀ ਅਪੀਲ ਕੀਤੀ ਕਿ ਉਨ੍ਹਾਂ ਨੂੰ ਗੋਲੀਬਾਰੀ ਦੇ ਪਿੱਛੇ ਦੇ ਮਕਸਦ ਦਾ ਪਤਾ ਲਗਾਉਣਾ ਹੈ।

ਇਹ ਖ਼ਬਰ ਵੀ ਪੜ੍ਹੋ - 65 ਕਰੋੜ ਰੁਪਏ ਦੇ ਕਰਜ਼ੇ 'ਚ ਡੁੱਬਿਆ ਮਸ਼ਹੂਰ ਅਦਾਕਾਰ! ਹੁਣ ਚੋਣਾਂ 'ਚ ਅਜ਼ਮਾਵੇਗਾ ਕਿਸਮਤ

ਮੁਲਜ਼ਮਾਂ ਵੱਲੋਂ ਪੇਸ਼ ਹੋਏ ਵਕੀਲ ਅਮਿਤ ਮਿਸ਼ਰਾ ਨੇ ਦਲੀਲ ਦਿੱਤੀ ਕਿ ਉਸ ਦੇ ਮੁਵੱਕਿਲ ਨੂੰ ਹੋਰ ਹਿਰਾਸਤ ਵਿਚ ਰੱਖਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਗੋਲੀਬਾਰੀ ਵਿਚ ਵਰਤਿਆ ਗਿਆ ਹਥਿਆਰ ਬਰਾਮਦ ਕਰ ਲਿਆ ਗਿਆ ਹੈ ਅਤੇ ਦੋਵੇਂ ਜਾਂਚ ਵਿਚ ਸਹਿਯੋਗ ਕਰ ਰਹੇ ਹਨ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਐੱਲ. ਐੱਸ. ਪਧੇਨ ਨੇ ਮੁਲਜ਼ਮਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News